Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਟਿਫਿਨ ਬੰਬ ਤੇ 4 ਹੱਥ ਗੋਲੇ ਕੀਤੇ ਬਰਾਮਦ

Punjabnewsexpress | December 03, 2021 08:33 PM

ਚੰਡੀਗੜ/ਗੁਰਦਾਸਪੁਰ:ਇਸ ਹਫਤੇ ਲਗਾਤਾਰ ਤੀਜੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਵੀਰਵਾਰ ਨੂੰ ਸਰਹੱਦੀ ਜਿਲੇ ਦੇ ਪਿੰਡ ਸਲੇਮਪੁਰ ਅਰਾਈਆਂ ਤੋਂ ਬਰਾਮਦ ਕੀਤੀ ਇੱਕ ਬੋਰੀ ਵਿੱਚ ਛੁਪਾਏ ਹੋਏ ਚਾਰ ਹੈਂਡ ਗ੍ਰਨੇਡ ਅਤੇ ਇੱਕ ਹੋਰ ਟਿਫਿਨ ਬੰਬ ਬਰਾਮਦ ਕੀਤਾ ਹੈ।ਇਸ ਤੋਂ ਪਹਿਲਾਂ ਪੁਲੀਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਦੋ ਅੱਤਵਾਦੀ ਗੁੱਟਾਂ ਦਾ ਪਰਦਾਫਾਸ਼ ਕੀਤਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਸਰਹੱਦੀ ਜਿਲੇ ਵਿੱਚੋਂ ਹਾਲ ਹੀ ਵਿੱਚ ਆਰ.ਡੀ.ਐਕਸ, ਹੈਂਡ ਗਰਨੇਡ ਅਤੇ ਪਿਸਤੌਲਾਂ ਦੀ ਬਰਾਮਦਗੀ ਦੇ ਮੱਦੇਨਜ਼ਰ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਸਮੂਹ ਐਸ.ਐਚ.ਓਜ ਵੱਲੋਂ ਪੂਰੇ ਜਿਲੇ ਵਿੱਚ ਸਖਤ ਨਾਕਾਬੰਦੀ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਪਿੰਡ ਸਲੇਮਪੁਰ ਅਰਾਈਆਂ ਨੇੜੇ ਟੀ-ਪੁਆਇੰਟ ‘ਤੇ ਚੈਕਿੰਗ ਦੌਰਾਨ ਐੱਸਐੱਚਓ ਸਦਰ ਗੁਰਦਾਸਪੁਰ ਨੂੰ ਸੜਕ ਕਿਨਾਰੇ ਝਾੜੀਆਂ ‘ਚੋਂ ਇੱਕ ਸ਼ੱਕੀ ਬੋਰੀ ਬਰਾਮਦ ਹੋਈ ਅਤੇ ਬੋਰੀ ਦੀ ਚੈਕਿੰਗ ਕਰਨ ‘ਤੇ ਉਸ ਵਿੱਚ ਛੁਪਾਏ ਹੋਏ ਚਾਰ ਹੈਂਡ ਗਰਨੇਡ ਅਤੇ ਇੱਕ ਟਿਫਨ ਬੰਬ ਬਰਾਮਦ ਹੋਇਆ। ਉਨਾਂ ਕਿਹਾ ਕਿ ਬੰਬ ਡਿਟੈਕਸ਼ਨ ਐਂਡ ਡਿਸਪੋਜ਼ਲ (ਬੀਡੀਡੀਐਸ) ਟੀਮਾਂ ਨੂੰ ਵਿਸਫੋਟਕ ਸਮੱਗਰੀ ਨੂੰ ਨਸ਼ਟ ਕਰਨ ਲਈ ਇਤਲਾਹ ਭੇਜ ਦਿੱਤੀ ਗਈ ਹੈ ।

ਡੀਜੀਪੀ ਨੇ ਕਿਹਾ ਕਿ ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਖਾਸ ਕਰਕੇ ਸਰਹੱਦੀ ਜਿਲਾ ਪੁਲਿਸ ਬਲ ਪਹਿਲਾਂ ਹੀ ਹਾਈ ਅਲਰਟ ‘ਤੇ ਹੈ ਅਤੇ ਸਰਹੱਦੀ ਪੁਲਿਸ ਵੱਲੋਂ ਰੋਜ਼ਾਨਾ ਰਾਤ ਦੀ ਡਿਊਟੀ ਦੌਰਾਨ ਨਾਈਟ ਡੋਮੀਨੇਸ਼ਨ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਏਡੀਜੀਪੀ ਰੈਂਕ ਦੇ ਅਧਿਕਾਰੀ ਨਿੱਜੀ ਤੌਰ ‘ਤੇ ਸਰਹੱਦੀ ਜਿਲਿਆਂ ਵਿੱਚ ਨਾਈਟ ਡੋਮੀਨੇਸ਼ਨ ਆਪਰੇਸ਼ਨ ਦੀ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਗਏ ਹਨ।

ਇਸ ਤੋਂ ਪਹਿਲਾਂ ਗੁਰਦਾਸਪੁਰ ਪੁਲਸ ਨੇ ਬੁੱਧਵਾਰ ਨੂੰ ਅੰਮਿ੍ਰਤਸਰ ਦੇ ਲੋਪੋਕੇ ਦੇ ਰਹਿਣ ਵਾਲੇ ਅਤੇ ਐਤਵਾਰ ਨੂੰ ਗਿ੍ਰਫਤਾਰ ਕੀਤੇ ਸੁਖਵਿੰਦਰ ਸਿੰਘ ਉਰਫ ਸੋਨੂੰ ਦੀ ਸੂਹ ‘ਤੇ 0.9 ਕਿਲੋ ਆਰਡੀਐਕਸ ਬਰਾਮਦ ਕੀਤਾ ਸੀ। ਜਦਕਿ ਮੰਗਲਵਾਰ ਨੂੰ ਜਿਲਾ ਪੁਲਸ ਨੇ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਸਨ।

ਇਸ ਦੌਰਾਨ ਥਾਣਾ ਸਦਰ ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਧੀਨ ਐਫਆਈਆਰ ਨੰਬਰ 154 ਮਿਤੀ 02/12/2021 ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ