Friday, April 26, 2024

Crime-Justice

ਵਿਜੀਲੈਂਸ ਨੇ 20,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਡੀ.ਐਮ ਦਾ ਰੀਡਰ ਰੰਗੇ ਹੱਥੀਂ ਦਬੋਚਿਆ

PUNJABNEWS EXPRESS | December 13, 2021 08:12 PM

ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁਢਲਾਡਾ ਜਿਲਾ ਮਾਨਸਾ ਵਿਖੇ ਐਸ.ਡੀ.ਐਮ ਦਫਤਰ ਵਿਖੇ ਤਾਇਨਾਤ ਰੀਡਰ ਰਣਜੀਤ ਸਿੰਘ ਨੂੰ 20, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਰੀਡਰ ਨੂੰ ਸ਼ਿਕਾਇਤਕਰਤਾ ਗੁਰਜੀਤ ਸਿੰਘ ਵਾਸੀ ਪਿੰਡ ਟਾਹਲੀਆਂ, ਤਹਿਸੀਲ ਬੁਢਲਾਡਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੂੰ ਦੁਕਾਨ ਦੀ ਜਗ੍ਹਾ ਦਾ ਮੁਆਵਜਾ ਦਿਵਾਉਣ ਬਦਲੇ ਉਕਤ ਰੀਡਰ ਵਲੋਂ 20, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।
ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ