Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Crime-Justice

ਵਿਜੀਲੈਂਸ ਨੇ ਜੇ.ਈ. ਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

PUNJABNEWS EXPRESS | December 21, 2021 07:43 PM

ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਪ੍ਰਾਈਵੇਟ ਵਿਅਕਤੀ ਨੂੰ 90, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਏ.ਐਸ.ਨਗਰ ਜਿਲ੍ਹੇ ਦੇ ਪਿੰਡ ਹੰਡੇਸਰਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਦਫਤਰ ਵਿੱਚ ਤਾਇਨਾਤ ਜੇ.ਈ ਮਲਕੀਤ ਸਿੰਘ ਅਤੇ ਪਿੰਡ ਖੇਲਣ ਵਿਖੇ ਬਿਜਲੀ ਦੀ ਦੁਕਾਨ ਦੇ ਮਾਲਕ ਪ੍ਰਦੀਪ ਕੁਮਾਰ ਉਰਫ਼ ਮਿੰਟੂ ਨੂੰ ਵਿਜੀਲੈਂਸ ਟੀਮ ਨੇ ਸ਼ਿਕਾਇਤਕਰਤਾ ਕੁਸ਼ਲ ਪਾਲ ਵਾਸੀ ਪਿੰਡ ਖੇਲਣ, ਤਹਿਸੀਲ ਡੇਰਾਬੱਸੀ, ਐਸ.ਏ.ਐਸ.ਨਗਰ ਤੋਂ 90, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਆਪਣੇ ਪਿੰਡ ਖੇਲਣ ਵਿੱਚ ਆਟਾ ਚੱਕੀ ਚਲਾ ਰਹੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਪਿਛਲੇ ਦਿਨੀ ਸਵੇਰ ਵੇਲੇ ਜੇ.ਈ. ਉਸ ਦੀ ਆਟਾ ਚੱਕੀ 'ਤੇ ਆਇਆ ਅਤੇ ਉਸ ਨੇ ਬਿਜਲੀ ਚੋਰੀ ਦਾ ਝੂਠਾ ਕੇਸ ਦਰਜ ਨਾ ਕਰਨ ਬਦਲੇ ਤਿੰਨ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਹਿਲਾਂ ਹੀ ਸਹਿ-ਦੋਸ਼ੀ ਦੁਕਾਨ ਮਾਲਕ ਮਿੰਟੂ ਰਾਹੀਂ ਮੁਲਜ਼ਮ ਨੂੰ ਦੋ ਲੱਖ ਰੁਪਏ (ਇੱਕ-ਇੱਕ ਲੱਖ ਰੁਪਏ ਦੋ ਕਿਸ਼ਤਾਂ ਵਿੱਚ) ਬਤੌਰ ਰਿਸ਼ਵਤ ਦੇ ਚੁੱਕਾ ਹੈ। ਉਸ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਏਆਈਜੀ ਅਸ਼ੀਸ਼ ਕਪੂਰ ਦੀ ਨਿਗਰਾਨੀ ਹੇਠ ਡੀਐਸਪੀ ਅਜੇ ਕੁਮਾਰ ਦੀ ਅਗਵਾਈ ਵਿੱਚ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਜੇਈ ਨੂੰ ਪ੍ਰਾਈਵੇਟ ਵਿਅਕਤੀ ਸਮੇਤ ਮੌਕੇ ’ਤੇ ਹੀ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 90, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦੀਆਂ ਵੱਖ ਵੱਖ ਧਾਰਾਵਾਂ ਹੇਠ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ