Saturday, October 03, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Crime-Justice

ਤੇਲੰਗਾਨਾ ਦੇ ਹੈਦਰਾਬਾਦ ’ਚ ਸਿੱਖ ਲੜਕੀ ਦਾ ਗੈਂਗਰੇਪ ਤੇ ਕਤਲ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

ਅਮਰੀਕ ਸਿੰਘ | February 18, 2022 09:10 PM

ਅੰਮ੍ਰਿਤਸਰ:ਤੇਲੰਗਾਨਾ ਦੇ ਹੈਦਰਾਬਾਦ ’ਚ ਨਾਬਾਲਗ ਨੌਜੁਆਨ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਕਤਲ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਜਾਰੀ ਪ੍ਰੈਸ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਤੇਲੰਗਾਨਾ ਦੇ ਹੈਦਰਾਬਾਦ ਵਿਚ ਵਾਪਰੀ ਇਸ ਮੰਦਭਾਗੀ ਘਟਨਾ ਨੇ ਮਨੁੱਖਤਾ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸਿੱਖ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਾਰਾਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਵਾਉਣ ਵਿਚ ਅਸਫਲ ਰਹੀਆਂ ਹਨ। ਉਨ੍ਹਾ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇਕ ਬੇਵੱਸ ਅਤੇ ਇਕੱਲੀ ਲੜਕੀ ’ਤੇ ਸਮੂਹਕ ਰੂਪ ਵਿਚ ਜ਼ੁਲਮ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਇਕ-ਇਕ ਦੋਸ਼ੀ ਦੀ ਪਛਾਣ ਕਰਕੇ ਹਰ ਇਕ ਨੂੰ ਉਦਾਹਰਣ ਪੇਸ਼ ਕਰਦੀ ਕਰੜੀ ਸਜ਼ਾ ਦਿੱਤੀ ਜਾਵੇ। ਜੇਕਰ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲੀਆਂ ਤਾਂ ਅਜਿਹੇ ਲੋਕਾਂ ਦੇ ਹੌਂਸਲੇ ਹੋਰ ਵਧਣਗੇ, ਜੋ ਸਮਾਜ ਲਈ ਘਾਤਕ ਹਨ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ