Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਸਿੱਖ ਵਿਦਿਆਰਥਣ ਨੂੰ ਦਸਤਾਰ ਉਤਾਰਨ ਦਾ ਫਰਮਾਨ ਦੇਣ ਵਾਲੇ ਕਾਲਜ਼ ਵਿਰੁੱਧ ਸਖ਼ਤ ਕਾਰਵਾਈ ਕਰੇ ਕੇਂਦਰ ਸਰਕਾਰ: ਸੁਖਦੇਵ ਸਿੰਘ ਢੀਂਡਸਾ

PUNJABNEWS EXPRESS | February 25, 2022 07:53 PM

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕਰਨਾਟਕ ਦੇ ਇੱਕ ਕਾਲਜ਼ ਵੱਲੋਂ ਅਮ੍ਰਿਤਧਾਰੀ ਸਿੱਖ ਵਿਦਿਆਰਥਣ ਨੂੰ ਦਸਤਾਰ ਉਤਾਰਨ ਦੇ ਜਾਰੀ ਕੀਤੇ ਗਏ ਫਰਮਾਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕੇਂਦਰ ਸਰਕਾਰ ਨੂੰ ਕਾਲਜ਼ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ: ਢੀਂਡਸਾ ਨੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ ਅਤੇ ਉਪਰੋਕਤ ਕਾਲਜ਼ ਦੇ ਪ੍ਰਬੰਧਕਾਂ ਵਿਰੁੱਧ ਤੁਰੰਤ ਮਾਮਲਾ ਦਰਜ ਕਰਨ ਅਤੇ ਕਾਲਜ਼ ਦੀ ਰਜਿਸਟਰੇਸ਼ਨ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਨਾਟਕ ਦੇ ਵਿੱਦਿਅਕ ਅਦਾਰਿਆਂ `ਚ ਸਿੱਖ ਵਿਦਿਆਰਥੀਆਂ ਨਾਲ ਹੋਏ ਧੱਕੇ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ।
ਸ: ਢੀਂਡਸਾ ਨੇ ਕਿਹਾ ਕਿ ਕਰਨਾਟਕ ਵਿੱਚ ਪਿਛਲੇ ਕੁੱਝ ਸਮੇਂ ਦੌਰਾਨ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਹਾਲ ਹੀ ਵਿੱਚ ਸਿੱਖ ਵਿਦਿਆਰਥਣ ਨੂੰ ਦਸਤਾਰ ਉਤਾਰਨ ਦਾ ਜਾਰੀ ਕੀਤਾ ਗਿਆ ਫਰਮਾਨ ਵੀ ਇਸੇ ਲੜੀ ਦਾ ਹਿੱਸਾ ਹੈ। ਜੋ ਕਿ ਬੇਹੱਦ ਮੰਦਭਾਗਾ ਹੈ। ਸ: ਢੀਂਡਸਾ ਨੇ ਕੇਂਦਰ ਸਰਕਾਰ ਦੇ ਨਾਲ-ਨਾਲ ਕਰਨਾਟਕ ਸਰਕਾਰ ਨੂੰ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਧਾਰਮਿਕ ਆਜ਼ਾਦੀ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਹਰੇਕ ਨੂੰ ਆਪਣੇ ਧਰਮ ਨੂੰ ਮੰਨਣ ਦੀ ਪੂਰੀ ਆਜ਼ਾਦੀ ਦਿੰਦਾ ਹੈ। ਸ: ਢੀਂਡਸਾ ਨੇ ਇਸ ਸਬੰਧ ਵਿੱਚ ਕਰਨਾਟਕ ਸਰਕਾਰ ਨੂੰ ਸੂਬੇ ਦੇ ਵਿੱਦਿਅਕ ਅਦਾਰਿਆਂ ਨੂੰ ਜਰੂਰੀ ਹਦਾਇਤਾਂ ਦੇਣ ਨੂੰ ਕਿਹਾ ਤਾਂ ਜੋ ਸਿੱਖਾਂ ਸਮੇਤ ਘੱਟ ਗਿਣਤੀ ਵਿਦਿਆਰਥੀ ਧਾਰਮਿਕ ਆਜ਼ਾਦੀ ਨਾਲ ਕਾਲਜ਼ਾਂ ਅਤੇ ਹੋਰਨਾਂ ਥਾਵਾਂ ਵਿੱਚ ਬਿਨਾਂ ਕਿਸੇ ਭੇਦਭਾਵ ਤੋਂ ਦਾਖ਼ਲ ਹੋ ਸਕਣ।
ਉਨ੍ਹਾਂ ਕਿਹਾ ਕਿ ਬੰਗਲੂਰੂ ਦੇ ਕਾਲਜ਼ ਵੱਲੋਂ ਅਦਾਲਤ ਦੇ ਜਿਸ ਆਦੇਸ਼ ਦਾ ਹਵਾਲਾ ਦੇਕੇ ਸਿੱਖ ਵਿਦਿਆਰਥਣ ਨੂੰ ਦਸਤਾਰ ਉਤਾਰਨ ਲਈ ਕਿਹਾ ਗਿਆ ਹੈ, ਉਸ ਆਦੇਸ਼ ਵਿੱਚ ਸਿੱਖੀ ਦਸਤਾਰ ਦਾ ਕੋਈ ਜਿ਼ਕਰ ਨਹੀ ਹੈ। ਇਸ ਕਰਕੇ ਕਾਲਜ਼ ਪ੍ਰਸ਼ਾਸਨ ਦਾ ਸਿੱਖ ਵਿਦਿਆਰਥਣ ਨੂੰ ਦਸਤਾਰ ਸਜਾਉਣ ਤੋਂ ਰੋਕਣਾ ਸਹੀ ਨਹੀ ਹੈ। ਸ: ਢੀਂਡਸਾ ਨੇ ਕੇਂਦਰ ਸਰਕਾਰ ਤੋਂ ਦਸਤਾਰ ਅਤੇ ਪੰਜ ਕਕਾਰਾਂ ਨੂੰ ਸੰਵਿਧਾਨਕ ਸੁਰੱਖਿਆ ਦੇਣ ਲਈ ਸੰਵਿਧਾਨ ਵਿੱਚ ਸੋਧ ਲਿਆਉਣ ਦੀ ਵੀ ਮੰਗ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ