Saturday, May 23, 2026
ਤਾਜਾ ਖਬਰਾਂ

Crime-Justice

ਬੀਤੀ ਰਾਤ ਲਖੀਮਪੁਰ ਖੀਰੀ ਕਾਂਡ ਦੇ ਅਹਿਮ ਗਵਾਹ ਉੁੱਪਰ ਜਾਨਲੇਵਾ ਗੰਭੀਰ ਸਾਜਿਸ਼ ਦਾ ਨਤੀਜਾ

PUNJABNEWS EXPRESS | March 11, 2022 07:14 PM

ਚੰਡੀਗੜ੍ਹ:ਲਖੀਮਪੁਰ ਖੀਰੀ ਕਾਂਡ ਦੇ ਇੱਕ ਅਹਿਮ ਗਵਾਹ ਉੱਪਰ ਬੀਤੀ ਰਾਤ ਜਾਨਲੇਵਾ ਹਮਲਾ ਹੋਣ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਤਿੱਖੀ ਪੑਤੀਕਿਰਿਆ ਪਰਗਟ ਕੀਤੀ ਹੈ। ਜਥੇਬੰਦੀ ਵੱਲੋਂ ਪਰੈੱਸ ਬਿਆਨ ਜਾਰੀ ਕਰਦਿਆਂ ਪੑਧਾਨ ਬੂਟਾ ਸਿੰਘ ਬੁਰਜਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੀਨੀਅਰ ਮੀਤ ਪੑਧਾਨ ਮਨਜੀਤ ਧਨੇਰ ਨੇ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈਕੋਰਟ ਦੇ ਇਕਹਰੇ ਬੈਂਚ ਵੱਲੋਂ ਜਮਾਨਤ ਦੇਣ ਵੇਲੇ ਅਸੀਂ ਗੰਭੀਰ ਚਿੰਤਾ ਜਾਹਰ ਕਰਦਿਆਂ ਅਜਿਹਾ ਕੁੱਝ ਵਾਪਰਨ ਦਾ ਸ਼ੱਕ ਪੑਗਟਾਉਂਦਿਆਂ ਇਹ ਜਮਾਨਤ ਖਾਰਜ ਕਰਨ ਦੀ ਜੋਰਦਾਰ ਮੰਗ ਕੀਤੀ ਸੀ।

ਅੱਜ ਸੁਪਰੀਮ ਕੋਰਟ ਵਿੱਚ ਕੇਸ ਦੀ ਪੈਰਵਾਈ ਕਰ ਰਹੇ ਪੑਸਿੱਧ ਵਕੀਲ ਸ਼ੑੀ ਪੑਸ਼ਾਂਤ ਭੂਸ਼ਨ ਨੇ ਚੀਫ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਕਿ ਬੀਤੀ ਰਾਤ ਇਸ ਕੇਸ ਦੇ ਅਹਿਮ ਗਵਾਹ ਉੁੱਪਰ ਹੋਏ ਜਾਨਲੇਵਾ ਹਮਲਾ ਹੋਇਆ ਹੈ। ਬੈਂਚ ਨੇ ਕੇਸ ਦੀ ਅਗਲੀ ਸੁਣਵਾਈ 14 ਮਾਰਚ ਮੰਗਲਵਾਰ ਤਹਿ ਕੀਤੀ ਹੈ।ਇਸ ਹਮਲੇ ਨੇ ਜਥੇਬੰਦੀ ਵੱਲੋ਼ ਪੑਗਟਾਏ ਸ਼ੱਕ ਦੀ ਪੁਸ਼ਟੀ ਕਰ ਦਿੱਤੀ ਹੈ। ਆਗੂਆਂ ਕਿਹਾ ਕਿ ਅਸ਼ੀਸ਼ ਮਿਸ਼ਰਾ ਅਤੇ ਉਸ ਦੇ ਪਿਤਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦਾ ਅਪਰਾਧਿਕ ਰਿਕਾਰਡ ਸਾਬਤ ਕਰਦਾ ਹੈ ਕਿ ਅਜਿਹੇ ਅਪਰਾਧਿਕ ਰਿਕਾਰਡ ਵਾਲੇ ਦੋਸ਼ੀ, ਜਿਨ੍ਹਾਂ ਨੂੰ ਸਿਆਸੀ ਸੑਪਰਸਤੀ ਹਾਸਲ ਹੋਵੇ, ਜੇਲ੍ਹ ਤੋਂ ਬਾਹਰ ਆਕੇ ਗਵਾਹਾਂ ਨੂੰ ਮੁਕਰਾਉਣ ਲਈ ਅਜਿਹੀਆਂ ਸਾਜਿਸ਼ਾਂ ਰਚਦੇ ਹਨ। ਇਸੇ ਕਰਦੇ ਸੰਯੁਕਤ ਕਿਸਾਨ ਮੋਰਚੇ ਨੇ ਅਸ਼ੀਸ਼ ਮਿਸ਼ਰਾ ਦੀ ਜਮਾਨਤ ਖਿਲਾਫ਼ ਸੁਪਰੀਮ ਕੋਰਟ ਵੱਲ ਰੁੱਖ ਕੀਤਾ ਹੈ। ਜਦ ਕਿ ਯੂ.ਪੀ ਸਰਕਾਰ ਦੋਸ਼ੀ ਦਾ ਬਚਾਅ ਕਰਦੀ ਆ ਰਹੀ ਹੈ, ਹੁਣ ਵੀ ਅਸ਼ੀਸ਼ ਮਿਸ਼ਰਾ ਦੀ ਜਮਾਨਤ ਖਾਰਜ ਕਰਾਉਣ ਲਈ ਸੁਪਰੀਮ ਕੋਰਟ ਵਿੱਚ ਅਪੀਲ ਤੱਕ ਨਹੀਂ ਕੀਤੀ। ਯਾਦ ਰਹੇ ਕਿ ਇਹ ਹਮਲਾ ਉਸ ਸਮੇਂ ਕੀਤਾ ਗਿਆ ਜਦੋਂ ਯੂਪੀ ਦੀ ਡਬਲ ਇੰਜਣ ਵਾਲੀ ਯੋਗੀ ਹਕੂਮਤ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੇ ਜਸ਼ਨ ਮਨਾ ਰਹੀ ਸੀ। ਆਗੂਆਂ ਗੁਰਦੀਪ ਰਾਮਪੁਰਾ, ਗੁਰਮੀਤ ਭੱਟੀਵਾਲ, ਰਾਮ ਸਿੰਘ ਮਟੋਰੜਾ, ਬਲਵੰਤ ਸਿੰਘ ਉੱਪਲੀ ਅਤੇ ਕੁਲਵੰਤ ਸਿੰਘ ਕਿਸ਼ਨਗੜੵ ਨੇ ਮੰਗ ਕੀਤੀ ਕਿ ਸੁਪਰੀਮ ਕੋਰਟ ਨੂੰ ਇਸ ਘਟਨਾ ਦਾ ਖੁਦ ਨੋਟਿਸ ਲੈਂਦਿਆਂ ਜਲਦ ਸੁਣਵਾਈ ਕਰਕੇ ਅਸ਼ੀਸ਼ ਮਿਸ਼ਰਾ ਦੀ ਜਮਾਨਤ ਖਾਰਜ ਕਰਕੇ ਜੇਲ੍ਹ ਭੇਜਿਆ ਜਾਵੇ।ਸੰਯੁਕਤ ਕਿਸਾਨ ਮੋਰਚਾ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇਗਾ ਅਤੇ ਜਲਦ ਹੀ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜਮਾਨਤ ਖਾਰਜ ਕਰਾਉਣ, ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਖਾਰਜ ਕਰਾਉਣ, ਸਾਰੀਆਂ ਫ਼ਸਲਾਂ ਤੇ ਐਮਐਸਪੀ ਲਾਗੂ ਕਰਵਾਉਣ, ਐਮਐਸਪੀ ਲਾਗੂ ਕਰਨ ਲਈ ਕਮੇਟੀ ਬਨਾਉਣ, ਘੱਟੋ ਘੱਟ ਕੀਮਤ ਤੇ ਸਾਰੀਆਂ ਫ਼ਸਲਾਂ ਦੀ ਖੑੀਦ ਯਕੀਨੀ ਬਨਾਉਣ, ਕਿਸਾਨਾਂ ਸਿਰ ਮੜੇ ਸਾਰੇ ਕੇਸ ਵਾਪਿਸ ਲੈਣ, ਸ਼ਹੀਦ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦਿਵਾਉਣ ਲਈ ਮੀਟਿੰਗ ਕਰਕੇ ਤਿੱਖੇ ਸੰਘਰਸ਼ ਦਾ ਸੱਦਾ ਦਿੱਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਮੋਹਾਲੀ ਅਦਾਲਤ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਲਈ ਵਿਜੀਲੈਂਸ ਬਿਊਰੋ ਦੀ ਅਰਜ਼ੀ ਰੱਦ ਕਰ ਦਿੱਤੀ