Sunday, July 06, 2025

Crime-Justice

ਪੰਜਾਬ ਪੁਲਿਸ ਨੇ ਨਾਮਵਰ ਕੌਮਾਂਤਰੀ ਕਬੱਡੀ ਖਿਡਾਰੀ ਦੇ ਕ਼ਤਲ ਦੀ ਗੁੱਥੀ ਸੁਲਝਾਈ; ਚਾਰ ਗ੍ਰਿਫਤਾਰ

PUNJABNEWS EXPRESS | March 19, 2022 05:56 PM

ਚੰਡੀਗੜ੍ਹ /ਜਲੰਧਰ:ਪੰਜਾਬ ਪੁਲਿਸ ਨੇ ਕੌਮਾਂਤਰੀ ਕਬੱਡੀ ਖਿਡਾਰੀ ਦੇ ਕਤਲ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਅੰਦਰ, ਇਸ ਕਤਲ ਦੀ ਸਾਜਿ਼ਸ਼ ਰਚਣ ਵਾਲੇ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇਸ ਵੱਡੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ।

ਦੱਸਣਯੋਗ ਹੈ ਕਿ 14 ਮਾਰਚ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲ੍ਹੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਨੇ ਨਾਮਵਰ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਗ੍ਰਿਫਤਾਾਰ ਕੀਤੇ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ , ਕੌਸ਼ਲ ਚੌਧਰੀ ਵਾਸੀ ਨਾਹਰਪੁਰ ਰੂਪਾ , ਗੁਰੂਗ੍ਰਾਮ, ਹਰਿਆਣਾ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਾਂ ਦੇ ਅਮਿਤ ਡਾਗਰ; ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਵਾਸੀ ਪਿੰਡ ਮਾਧੋਪੁਰ ਪੀਲੀਭੀਤ, ਯੂ.ਪੀ. ਵਜੋਂ ਹੋਈ ਹੈ। ਇਹ ਚਾਰੇ ਅਪਰਾਧੀ, ਜੋ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆਂ ਜਿਨ੍ਹਾਂ ਵਿੱਚ ਜਿ਼ਆਦਾਤਰ ਕਤਲ ਅਤੇ ਇਰਾਦਾ ਕ਼ਤਲ ਦੇ ਕੇਸ ਹਨ, `ਚ ਲੋੜੀਂਦੇ ਹਨ, ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਗਿਆ ਸੀ।

ਪੁਲਿਸ ਨੇ ਤਿੰਨ ਮੁੱਖ ਸਾਜਿਸ਼ਘਾੜਿਆਂ ਨੂੰ ਵੀ ਨਾਮਜ਼ਦ ਕੀਤਾ ਹੈ ਜਿਨ੍ਹਾਂ ਦੀ ਪਛਾਣ ਸਨੋਵਰ ਢਿੱਲੋਂ, ਜੋ ਅੰਮ੍ਰਿਤਸਰ ਦਾ ਵਸਨੀਕ ਹੈ ਅਤੇ ਅੱਜ-ਕੱਲ੍ਹ ਬਰੈਂਪਟਨ, ਓਨਟਾਰੀਓ, ਕੈਨੇਡਾ ਵਿੱਚ ਰਹਿੰਦਾ ਹੈ ਅਤੇ ਕੈਨੇਡੀਅਨ ਸੱਥ ਟੀਵੀ ਅਤੇ ਰੇਡੀਓ ਸ਼ੋਅ ਦਾ ਨਿਰਮਾਤਾ ਅਤੇ ਨਿਰਦੇਸ਼ਕ ਹੈ; ਸੁਖਵਿੰਦਰ ਸਿੰਘ ਉਰਫ ਸੁੱਖਾ ਦੁੱਨੇਕੇ ਉਰਫ ਸੁੱਖ ਸਿੰਘ ਵਾਸੀ ਪਿੰਡ ਦੁੱਨੇਕੇ, ਵਾਸੀ ਮੋਗਾ ਅਤੇ ਜੋ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ `ਚ ਰਹਿ ਰਿਹਾ ਹੈ, ਜਗਜੀਤ ਸਿੰਘ ਉਰਫ ਗਾਂਧੀ ਵਾਸੀ ਡੇਹਲੋਂ, ਲੁਧਿਆਣਾ ਜ਼ੋ ਮੌਜੂਦਾ ਸਮੇਂ ਵਿੱਚ ਮਲੇਸ਼ੀਆ ਵਿੱਚ ਰਹਿ ਰਿਹਾ ਹੈ, ਵਜੋਂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਵੀ.ਕੇ ਭਾਵਰਾ ਨੇ ਸ਼ਨਿਚਵਾਰ ਨੂੰ ਦੱਸਿਆ ਕਿ ਪੂਰੀ ਬਾਰੀਕਬੀਨੀ ਜਾਂਚ ਅਤੇ ਇਤਲਾਹ ਦੇ ਅਧਾਰ `ਤੇ, ਜਲੰਧਰ ਦਿਹਾਤੀ ਪੁਲਿਸ ਨੇ ਫਤਹਿ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਸੀ।


ਡੀ.ਜੀ.ਪੀ. ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਫਤਹਿ ਸਿੰਘ ਨੇ ਖੁਲਾਸਾ ਕੀਤਾ ਕਿ ਸਨੋਵਰ ਢਿੱਲੋਂ ਨੇ “ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਓਨਟਾਰੀਓ” ਬਣਾਈ ਸੀ ਅਤੇ ਵੱਖ-ਵੱਖ ਖਿਡਾਰੀਆਂ ਨੂੰ ਆਪਣੀ ਫੈਡਰੇਸ਼ਨ ਵਿੱਚ ਸ਼ਾਮਲ ਕਰਨ ਲਈ ਕੋਸਿ਼ਸ਼ ਕਰ ਰਿਹਾ ਸੀ। ਫਤਿਹ ਨੇ ਦੱਸਿਆ ਕਿ ਜਿ਼ਆਦਾਤਰ ਨਾਮਵਰ ਖਿਡਾਰੀ ਮ੍ਰਿਤਕ ਸੰਦੀਪ ਵੱਲੋਂ ਚਲਾਏ ਜਾ ਰਹੇ "ਮੇਜਰ ਲੀਗ ਕਬੱਡੀ" ਨਾਲ ਜੁੜੇ ਹੋਏ ਸਨ, ਜੋ ਕਿ ਸਨੋਵਰ ਦੀ ਫੈਡਰੇਸ਼ਨ ਲਈ ਅਸਫਲਤਾ ਸਾਬਿਤ ਹੋ ਰਹੀ ਸੀ।ਫਤਹਿ ਨੇ ਕਬੂਲਿਆ ਕਿ ਉਸਨੇ ਵੀ ਕੁਝ ਖਿਡਾਰੀਆਂ `ਤੇ ਸਨੋਵਰ ਫੈਡਰੇਸ਼ਨ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ ਸੀ।

ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਜਲੰਧਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਤਹਿ ਨੇ ਕਬੂਲਿਆ ਹੈ ਕਿ ਸਨੋਵਰ ਦੀਆਂ ਹਦਾਇਤਾਂ `ਤੇ ਉਸ ਨੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਮਿਲ ਕੇ ਸੰਦੀਪ ਨੂੰ ਮੌਤ ਦੇ ਘਾਟ ਉਤਾਰਨ ਲਈ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਸੁਖ ਦੁੱਨੇਕੇ ਦੇ ਨਿਰਦੇਸ਼ਾਂ `ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮਿ੍ਤਸਰ ਦੇ ਪ੍ਰੀਤਮ ਐਨਕਲੇਵ ਵਿਖੇ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਸ਼ੂਟਰਾਂ ਨੂੰ ਛੁਪਣਗਾਹ ਮੁਹੱਈਆ ਕਰਵਾਈ ਸੀ । ਪੁਲਿਸ ਨੇ ਸਵਰਨ ਦੇ ਘਰੋਂ 18 ਜਿੰਦਾ ਕਾਰਤੂਸ ਅਤੇ 12 ਬੋਰ ਰਾਈਫਲ ਬਰਾਮਦ ਕੀਤੇ ਹਨ ਅਤੇ ਫਰਾਰ ਹੋਏ ਸਵਰਨ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕਰ ਲਿਆ ਹੈ।

ਐਸ.ਐਸ.ਪੀ. ਨੇ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

ਸਾਈਬਰ ਅਪਰਾਧ, ਤਫ਼ਤੀਸ਼ ਤੇ ਕਾਨੂੰਨਾਂ ਬਾਰੇ ਵਰਕਸ਼ਾਪ 2 ਮਾਰਚ ਨੂੰ ਚੰਡੀਗੜ੍ਹ ਚ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ.  ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ  ਕਾਬੂ 

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਲੋਹੀਆਂ ਖਾਸ ਵਾਸੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ

ਏਕਤਾ ਕਪੂਰ ਦੀ ਪਟੀਸ਼ਨ: ਹਾਈਕੋਰਟ ਨੇ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਗੌੜਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ 'ਚ ਗ੍ਰਿਫਤਾਰ