Thursday, April 25, 2024

Crime-Justice

45,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈਸ | August 28, 2020 11:12 PM

ਚੰਡੀਗੜ੍:  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੇਵੀਦਾਸ, ਮੁਕੇਰੀਆਂ  ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਜਤਿੰਦਰ ਬਹਿਲ ਨੂੰ 45, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਅਵਤਾਰ ਸਿੰਘ ਵਾਸੀ ਪਿੰਡ ਪੋਤਾ, ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ 'ਤੇ 45, 000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ  ਕਰਨ ਬਦਲੇ 50, 000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ੳਸ ਵਲੋ ਪਹਿਲੀ ਕਿਸ਼ਤ ਵਜੋ 5, 000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਚਾ ਚੁਕੇ ਹਨ।

 ਵਿਜੀਲੈਂਸ ਬਿਓਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 45, 000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ