Friday, April 26, 2024

Crime-Justice

ਦੋ ਸ਼ਰਾਬ ਦੇ ਠੇਕਿਆਂ ਦੇ ਮਾਲਕਾਂ 'ਤੇ ਕੋਵਿਡ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਕੇਸ ਦਰਜ

August 31, 2020 10:51 PM

ਪਟਿਆਲਾ: ਪਟਿਆਲਾ ਪੁਲਿਸ ਵੱਲੋਂ ਕੋਵਿਡ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਥੇ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਅਤੇ ਚਲਾਨ ਵੀ ਕੀਤੇ ਜਾ ਰਹੇ ਹਨ। ਐਸ.ਐਸ.ਪੀ. ਪਟਿਆਲਾ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਅੱਜ ਪਟਿਆਲਾ ਪੁਲਿਸ ਵੱਲੋਂ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਦੋ ਸ਼ਰਾਬ ਵਿਕਰੇਤਾਵਾਂ 'ਤੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਪੀ. ਸਿਟੀ ਵਰੁਣ ਸ਼ਰਮਾ ਨੇ ਦੱਸਿਆ ਕਿ ਅੱਜ ਥਾਣਾ ਸਿਵਲ ਲਾਈਨ ਵਿਖੇ ਸ਼ਰਾਬ ਵਿਕਰੇਤਾ ਲਾਲ ਸਿੰਘ ਪੁੱਤਰ ਸਰਵੇਸ਼ ਸਿੰਘ ਨੇੜੇ ਯਾਦਵਿੰਦਰ ਇਨਕਲੇਵ ਖ਼ਿਲਾਫ਼ ਐਫ.ਆਈ.ਆਰ. ਨੰ. 234 ਅ/ਧ 188, ਆਈ.ਪੀ.ਸੀ., 51 ਡੀਜ਼ਾਸਟਰ ਮੈਨੇਜਮੈਂਟ ਐਕਟ, 2005 ਮਿਤੀ 31/08/2020  ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਦਾ ਮਾਮਲਾ ਥਾਣਾ ਕੋਤਵਾਲੀ ਵਿਖੇ ਸ਼ਰਾਬ ਵਿਕਰੇਤਾ ਲਿਬਰਟੀ ਚੌਂਕ ਨੇੜੇ ਸ਼ੇਰਾ ਵਾਲਾ ਗੇਟ ਪਟਿਆਲਾ ਦੇ ਕੇਸ਼ਵ ਸਿੰਗਲਾ ਪੁੱਤਰ ਵਰਿੰਦਰ ਕੁਮਾਰ 'ਤੇ ਐਫ.ਆਈ.ਆਰ. ਨੰ. 208 ਅ/ਧ 188 ਆਈ.ਪੀ.ਸੀ. ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਐਸ.ਐਸ.ਪੀ. ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਪੁਲਿਸ ਨੂੰ ਸਹਿਯੋਗ ਦੇਣ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ