Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਦੜਾ ਸੱਟਾ ਲਗਾਉਣ ਵਾਲੇ ਤੋਂ .32 ਬੋਰ ਦੇ 31 ਨਾਜਾਇਜ਼ ਰੌਂਦ ਬਰਾਮਦ-ਐਸ.ਐਸ.ਪੀ. ਦੁੱਗਲ

ਪੰਜਾਬ ਨਿਊਜ਼ ਐਕਸਪ੍ਰੈਸ | October 27, 2020 07:48 PM

ਰਾਜਪੁਰਾ: ਪਟਿਆਲਾ ਪੁਲਿਸ ਵੱਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਕ੍ਰਿਕੇਟਆਈਪੀਐਲ ਮੈਚਾ 'ਤੇ ਆਨਲਾਈਨ ਦੜਾ ਸੱਟਾ ਲਗਾਉਣ ਵਾਲੇ ਮੁੱਖ ਸਰਗਣੇ ਰੌਕੀ ਤੋਂ ਅੱਜ .32 ਬੋਰ ਦੇ ਨਾਜਾਇਜ਼ ਰੌਂਦ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਵੀ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਇਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਤੋ ਇਸਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਸੀ। ਜਿਸ ਕੋਲੋਂ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਤੇ ਕੇਵਲ ਕ੍ਰਿਸ਼ਨ ਦੀ ਪੁਲਿਸ ਪਾਰਟੀ ਵੱਲੋਂ ਪੁੱਛਗਿੱਛ ਕੀਤੀ ਗਈ ਤਾਂ ਇਸਨੇ ਮੰਨਿਆ ਕਿ ਉਸਨੇ ਆਨਲਾਈਨ ਦੜੇ ਸੱਟੇ ਦੇ ਕਾਰੋਬਾਰ ਨੂੰ ਵਧਾਉਣ ਅਤੇ ਆਮ ਲੋਕਾਂ 'ਚ ਆਪਣੀ ਧਾਂਕ ਜਮਾਉਣ ਲਈ ਦੋ ਲਾਇਸੈਂਸੀ ਪਿਸਤੌਲ ਖਰੀਦੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ .32 ਬੋਰ ਰਿਵਾਲਵਰ ਅਤੇ ਉਸਦੇ ਲਾਇਸੈਂਯ 'ਤੇ 25 ਰੌਂਦ ਅਤੇ ਇੱਕ .32 ਬੋਰ ਪਿਸਟਲ 'ਤੇ 25 ਰੌਂਦ ਚੜ੍ਹੇ ਹੋਏ ਹਨ। ਇਸਦੇ ਬਾਵਜੂਦ ਇਸ ਨੇ ਆਪਣਾ ਪ੍ਰਭਾਵ ਵਧਾਉਣ ਲਹੀ ਗ਼ੈਰ ਕਾਨੂੰਨੀ ਢੰਗ ਨਾਲ ਨਾਜਾਇਜ਼ 31 ਜਿੰਦਾ ਰੌਂਦ ਆਪਣੇ ਕੋਲ ਰੱਖੇ ਹੋਏ ਹਨ ਤਾਂ ਕਿ ਆਪਣੀ ਇੱਛਾ ਮੁਤਾਬਕ ਕਿਤੇ ਵੀ ਹਥਿਆਰ ਦੀ ਵਰਤੋਂ ਕਰ ਲਵੇ ਅਤੇ ਆਸਲਾ ਲਾਇਸੈਂਸ 'ਤੇ ਚੜ੍ਹੇ ਹੋਏ ਰੌਂਦ ਪੂਰੇ ਰਹਿਣ 'ਤੇ ਉਹ ਆਪਣੇ ਹਥਿਆਰਾਂ ਦੇ 25-25  ਰੌਂਦ ਕੁਲ 50 ਰੌਂਦ ਦਿਖਾ ਕੇ ਆਪਣੇ ਆਪ ਨੂੰ ਸਾਫ਼ ਰੱਖ ਸਕੇ। ਉਨ੍ਹਾਂ ਦੱਸਿਆ ਕਿ ਇਸ ਕੋਲੋਂ .32 ਦੇ ਨਾਜਇਜ਼ ਰੌਂਦ ਬਰਾਮਦ ਹੋਣ 'ਤੇ ਇਸ ਵਿਰੁੱਧ ਇੱਕ ਹੋਰ ਮੁਕੱਦਮਾ ਨੰਬਰ 284 ਮਿਤੀ 27-10-2020 ਅਸਲਾ ਐਕਟ ਦੀਆਂ ਧਾਰਾਵਾਂ 25, 54, 59 ਤਹਿਤ ਥਾਣਾ ਸਿਟੀ ਰਾਜਪੁਰਾ ਵਿਖੇ ਦਰਜ ਕੀਤਾ ਗਿਆ ਹੈ।
ਸ੍ਰੀ ਦੁੱਗਲ ਨੇ ਦੱਸਿਆ ਕਿ ਇਹ ਵਿਅਕਤੀ ਬਹੁਤ ਹੁਸ਼ਿਆਰ ਕਿਸਮ ਦਾ ਵਿਅਕਤੀ ਹੈ, ਇਸ ਕੋਲੋਂ ਹੋਰ ਵੀ ਪੁੱਛਗਿੱਛ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕੋਲੋਂ .32 ਪਿਸਟਲ ਦੇ 25 ਜਿੰਦਾ ਰੌਂਦ ਅਤੇ .32 ਬੋਰ ਰਿਵਾਲਵਰ ਦੇ 6 ਜਿੰਦਾ ਰੌਂਦ ਬਰਾਮਦ ਹੋਏ ਸਨ। ਰੌਕੀ ਪੁੱਤਰ ਲੇਟ ਸੁਰੇਸ਼ ਕੁਮਾਰ ਕੋਲੋਂ 2 ਲੱਖ 64, 000 ਰੁਪਏ ਦੀ ਨਗ਼ਦੀ, ਇੱਕ ਲੈਪਟਾਪ ਤੇ ਵੀਵੋ ਕੰਪਨੀ ਦੇ ਦੋ ਮੋਬਾਇਲ ਫੋਨ ਬਰਾਮਦ ਕੀਤੇ ਗਏ ਸਨ। ਇਹ ਵਿਅਕਤੀ ਕ੍ਰਿਕੇਟਆਈਪੀਐਲ ਮੈਚਾ 'ਤੇ ਆਨ ਲਾਈਨ ਸਾਈਟ ਐਪ ਰਾਹੀ ਰਾਜਪੁਰਾ ਵਿੱਚ ਦੜੇ ਸੱਟੇ ਦਾ ਕਾਰੋਬਾਰ ਕਰਦਾ ਸੀ, ਇਸ ਵਿਰੁੱਧ ਮੁਕੱਦਮਾ ਨੰਬਰ 246 ਮਿਤੀ 25-10-2020 ਅ/ਧ 420, 120 ਬੀ ਅਤੇ 13-ਏ/3/67 ਜੂਆ ਐਕਟ ਤਹਿਤ ਥਾਣਾ ਸਿਟੀ ਰਾਜਪੁਰਾ ਵਿਖੇ ਦਰਜ ਕੀਤਾ ਗਿਆ ਸੀ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ