Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

40 ਕਿੱਲੋ ਭੁੱਕੀ ਸਮੇਤ ਵਿਅਕਤੀ ਗ੍ਰਿਫ਼ਤਾਰ

PUNJAB NEWS EXPRESS | December 29, 2020 04:55 PM

ਪਟਿਆਲਾ: ਐਸ.ਐਸ.ਪੀ. ਪਟਿਆਲਾ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲਿਆਂ ਵਿਅਕਤੀਆਂ ਖਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਧਰਮਿੰਦਰ ਸਿੰਘ ਉਰਫ਼ ਧੀਰਾ ਪੁੱਤਰ ਕਰਨੈਲ ਸਿੰਘ ਵਾਸੀ ਡੇਰਾ ਨੇੜੇ ਸੈਲਰ ਠਾਕਰਗੜ੍ਹ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 40 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ ਹੈ।
ਸ੍ਰੀ ਵਿਕਰਮ ਜੀਤ ਦੁੱਗਲ ਨੇ ਇਸ ਸਬੰਧੀ ਵਿਸਥਾਰ 'ਚ ਜਾਣਕਾਰੀ ਦਿੰਦਿਆ ਦੱਸਿਆ ਕਿ 27 ਦਸੰਬਰ ਨੂੰ ਐਸ.ਆਈ. ਅਵਤਾਰ ਸਿੰਘ ਸੀ.ਆਈ.ਏ.ਸਟਾਫ ਪਟਿਆਲਾ ਨੂੰ ਗੁਪਤਾ ਸੂਚਨਾ ਮਿਲੀ ਕਿ ਧਰਮਿੰਦਰ ਸਿੰਘ ਉਰਫ਼ ਧੀਰਾ ਅਤੇ ਜਸਵਿੰਦਰ ਸਿੰਘ ਉਰਫ਼ ਜੱਸੂ ਜੋ ਕਿ ਆਪਸ 'ਚ ਮਿਲਕੇ ਭੁੱਕੀ ਚੂਰਾ ਪੋਸਤ ਵੇਚਣ ਦਾ ਕੰਮ ਕਰਦੇ ਹਨ ਅਤੇ ਭੁੱਕੀ ਦੀ ਸਪਲਾਈ ਕਰਨ ਲਈ ਅਲਟੋ ਕਾਰ ਰੰਗ ਚਿੱਟਾ ਨੰਬਰ ਐਚ.ਆਰ. 08 ਐਚ 6678 ਦੀ ਵਰਤੋ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਤਲਾਹ ਮਿਲਣ 'ਤੇ ਧਰਮਿੰਦਰ ਸਿੰਘ ਉਰਫ਼ ਧੀਰਾ ਅਤੇ ਜਸਵਿੰਦਰ ਸਿੰਘ ਜੱਸੂ ਉਕਤਾਨ ਦੇ ਖਿਲ਼ਾਫ ਮੁਕੱਦਮਾ ਨੰਬਰ 257 ਮਿਤੀ 27/12/2020 ਅ/ਧ 15-29/61/85 ਐਨ.ਡੀ.ਪੀ.ਐਸ.ਐਕਟ ਥਾਣਾ ਸਦਰ ਪਟਿਆਲਾ ਦਰਜ ਰਜਿਸਟਰ ਕਰਕੇ ਧਰਮਿੰਦਰ ਸਿੰਘ ਉਰਫ਼ ਧੀਰਾ ਉਕਤ ਨੂੰ ਗ੍ਰਿਫ਼ਤਾਰ ਕਰਕੇ ਪਿੰਡ ਠਾਕਰਗੜ੍ਹ ਇਸ ਦੇ ਡੇਰੇ ਪਾਸੋ 40 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਵਾਈ ਗਈ। ਇਸ ਸਾਥੀ ਜਸਵਿੰਦਰ ਸਿੰਘ ਉਰਫ਼ ਜੱਸੂ ਫਰਾਰ ਹੈ।
ਐਸ.ਐਸ.ਪੀ. ਪਟਿਆਲਾ ਨੇ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਹੋਏ ਧਰਮਿੰਦਰ ਸਿੰਘ ਉਰਫ਼ ਧੀਰਾ ਉਕਤ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਭੁੱਕੀ ਚੂਰਾ ਪੋਸਤ ਵੇਚਣ ਦਾ ਕੰਮ ਕਰੀਬ ਦੋ ਮਹੀਨੇ ਪਹਿਲਾ ਤੋ ਕਰਦੇ ਆ ਰਹੇ ਹਨ। ਇਸ ਦਾ ਸਾਥੀ ਜਸਵਿੰਦਰ ਸਿੰਘ ਉਰਫ਼ ਜੱਸੂ ਅਲਟੋ ਕਾਰ ਐਚ.ਆਰ. 08 ਐਚ 6678 'ਚ ਕਸਬਾ ਡਾਂਢ ਜ਼ਿਲ੍ਹਾ ਕੈਂਥਲ (ਹਰਿਆਣਾ) ਦੇ ਰਹਿਣ ਵਾਲੇ ਆਪਣੇ ਕਿਸੇ ਜਾਣਕਾਰ ਵਿਅਕਤੀ ਪਾਸੋਂ 3500 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਭੁੱਕੀ ਚੂਰਾ ਪੋਸਤ ਲੈਕੇ ਆਉਂਦਾ ਸੀ ਅਤੇ ਫਿਰ ਉਸ ਦੇ ਦੱਸੇ ਹੋਏ ਗਾਹਕਾ ਨੂੰ ਥੋੜੀ-ਥੋੜੀ ਮਾਤਰਾ ਵਿੱਚ ਪਰਚੂਨ ਵਿੱਚ ਚਾਰ ਹਜ਼ਾਰ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੇਚਦੇ ਸੀ। ਜਿਸ ਨੂੰ ਮਿਤੀ 28 ਦਸੰਬਰ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਜਿਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਦੇ ਸਾਥੀ ਜਸਵਿੰਦਰ ਸਿੰਘ ਜੱਸੂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ