Tuesday, August 25, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Crime-Justice

ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਫਗਵਾੜਾ ਦੇ ਇੰਸਪੈਕਟਰ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਚ ਕੀਤਾ ਕਾਬੂ

PUNJAB NEWS EXPRESS | February 09, 2021 08:21 PM

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ, ਫਗਵਾੜਾ ਦੀ ਬਿਲਡਿੰਗ ਬ੍ਰਾਂਚ ਵਿਖੇ ਤਾਇਨਾਤ ਇਕ ਇੰਸਪੈਕਟਰ ਨੂੰ 1, 00, 000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਬੀ.ਕੇ. ਉੱਪਲ ਨੇ ਦੱਸਿਆ ਕਿ ਨਗਰ ਨਿਗਮ ਫਗਵਾੜਾ ਦੇ ਇੰਸਪੈਕਟਰ ਪਲਪਰਨੀਤ ਸਿੰਘ ਨੂੰ ਵਿਜੀਲੈਂਸ ਟੀਮ ਵਲੋਂ ਸ਼ਿਕਾਇਤਕਰਤਾ ਸਤਿੰਦਰ ਸਿੰਘ ਨਿਵਾਸੀ ਫਗਵਾੜਾ, ਕਪੂਰਥਲਾ ਤੋਂ 1, 00, 000 ਰੁਪਏ ਦੀ ਰਿਸ਼ਵਤ ਹਾਸਲ ਕਰਨ ਦੇ ਕੇਸ ਵਿਚ ਗ੍ਰਿਫਤਾਰ ਕੀਤਾ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਤੱਕ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਉਪਰੋਕਤ ਇੰਸਪੈਕਟਰ ਨੇ ਉਸ (ਸ਼ਿਕਾਇਤਕਰਤਾ) ਦੀ ਮਾਂ ਦੇ ਨਾਮ 'ਤੇ ਰਜਿਸਟਰਡ ਇੱਕ 20 ਮਰਲਾ ਪਲਾਟ ਦੀ ਚਾਰਦੁਆਰੀ ਦੀ ਉਸਾਰੀ ਕਰਨ ਅਤੇ ਨਕਸ਼ੇ ਨੂੰ ਮਨਜ਼ੂਰੀ ਦੇਣ ਲਈ ਰਿਸ਼ਵਤ ਵਜੋਂ 1, 00, 000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇੰਸਪੈਕਟਰ ਪਲਪਰਨੀਤ ਸਿੰਘ ਨੇ ਉਸਦੇ ਪਲਾਟ ਦੇ ਨਕਸ਼ੇ ਨੂੰ ਮਨਜ਼ੂਰੀ ਲਈ ਸਰਕਾਰੀ ਫੀਸ ਵਜੋਂ 1, 00, 000 ਰੁਪਏ ਮੰਗੇ ਅਤੇ ਸ਼ਿਕਾਇਤਕਰਤਾ ਦੇ ਪਿਤਾ ਜਸਵਿੰਦਰ ਸਿੰਘ ਨੇ ਉਸਨੂੰ 50, 000 ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਦੇ ਦਿੱਤੇ।
ਉਹਨਾਂ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਦੇ ਪਿਤਾ ਜਸਵਿੰਦਰ ਸਿੰਘ ਦਫਤਰ ਗਏ ਤਾਂ ਉਸਨੂੰ ਪਤਾ ਲੱਗਿਆ ਕਿ ਮੁਲਜ਼ਮ ਇੰਸਪੈਕਟਰ ਨੂੰ ਮੁਅੱਤਲ ਕਰਨ ਤੋਂ ਬਾਅਦ ਟਰਾਂਸਫਰ ਕਰ ਦਿੱਤਾ ਗਿਆ ਹੈ। ਜਦੋਂ ਜਸਵਿੰਦਰ ਸਿੰਘ ਨੇ ਉੱਥੇ ਆਪਣੇ ਪਲਾਟ ਨਾਲ ਸਬੰਧਤ ਫਾਈਲ ਬਾਰੇ ਪੁੱਛਿਆ ਤਾਂ ਉਸ ਨੂੰ ਦੱਸਿਆ ਗਿਆ ਕਿ ਇਸ ਦਫਤਰ ਵਿੱਚ ਅਜਿਹੀ ਕੋਈ ਫਾਈਲ ਜਮ੍ਹਾ ਹੀ ਨਹੀਂ ਕੀਤੀ ਗਈ। ਇਸ ਤਰ੍ਹਾਂ ਇੰਸਪੈਕਟਰ ਪਲਪਰਨੀਤ ਸਿੰਘ ਨੇ ਜਸਵਿੰਦਰ ਸਿੰਘ ਨੂੰ ਧੋਖਾ ਦਿੱਤਾ ਅਤੇ ਸਰਕਾਰੀ ਫੀਸ ਦੇ ਨਾਮ 'ਤੇ 1, 00, 000 ਰੁਪਏ ਠੱਗ ਲਏ।
ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਨੇ ਉੁਕਤ ਇੰਸਪੈਕਟਰ ਖ਼ਿਲਾਫ਼ ਥਾਣਾ ਸਤਨਾਮਪੁਰਾ, ਫਗਵਾੜਾ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਜਾਂਚ ਅਧਿਕਾਰੀ ਨੇ ਦੋਵਾਂ ਧਿਰਾਂ ਨੂੰ ਥਾਣੇ ਵਿੱਚ ਬੁਲਾਇਆ ਅਤੇ ਜਾਂਚ ਦੌਰਾਨ ਉਕਤ ਇੰਸਪੈਕਟਰ ਨੇ ਸਵੀਕਾਰ ਕਰ ਲਿਆ ਕਿ ਉਸਨੇ ਜਸਵਿੰਦਰ ਸਿੰਘ ਤੋਂ 1, 00, 000 ਰੁਪਏ ਲਏ ਹਨ। ਇਸ ਤੋਂ ਇਲਾਵਾ ਇੰਸਪੈਕਟਰ ਪਾਲਪਰਨੀਤ ਸਿੰਘ ਨੇ ਦੱਸਿਆ ਕਿ ਉਸਨੇ ਜਸਵਿੰਦਰ ਸਿੰਘ ਨੂੰ 15, 000 ਰੁਪਏ ਪਹਿਲਾਂ ਹੀ ਵਾਪਸ ਕਰ ਦਿੱਤੇ ਹਨ ਅਤੇ ਇੱਕ ਮਹੀਨੇ ਦੇ ਅੰਦਰ ਬਾਕੀ ਰਕਮ ਵਾਪਸ ਕਰ ਦੇਵੇਗਾ। ਇੰਸਪੈਕਟਰ ਪਾਲਪਰਨੀਤ ਸਿੰਘ ਨੇ ਜਸਵਿੰਦਰ ਸਿੰਘ ਨੂੰ ਕੋਟਕ ਮਹਿੰਦਰਾ ਬੈਂਕ ਦਾ 85000 ਰੁਪਏ ਦਾ ਇੱਕ ਚੈੱਕ ਦੇ ਦਿੱਤਾ ਪਰ ਜਦੋਂ ਉਸਨੇ ਪੈਸੇ ਕਢਵਾਉਣ ਲਈ ਚੈਕ ਲਗਾਇਆ ਤਾਂ ਬੈਂਕ ਵੱਲੋਂ ਚੈਕ ਬਾਊਂਸ ਕਰ ਦਿੱਤਾ ਗਿਆ।
ਇਸ ਤਰ੍ਹਾਂ, ਇੰਸਪੈਕਟਰ ਪਾਲਪਰਨੀਤ ਸਿੰਘ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਦਿਆਂ ਗਲਤ ਢੰਗ ਨਾਲ ਇਸਦਾ ਲਾਹਾ ਲਿਆ ਅਤੇ ਰਿਸ਼ਵਤਖੋਰੀ ਦੇ ਕੇਸ ਵਿੱਚ ਉਸਦੀ ਸ਼ਮੂਲੀਅਤ ਸਾਬਤ ਹੋਈ।
ਉਨ੍ਹਾਂ ਦੱਸਿਆ ਕਿ ਦੋਸ਼ੀ ਇੰਸਪੈਕਟਰ ਖ਼ਿਲਾਫ਼ ਵਿਜੀਲੈਂਸ ਦੇ ਪੁਲਿਸ ਥਾਣਾ, ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ