Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Crime-Justice

ਪਟਿਆਲਾ ਪੁਲਿਸ ਦੁਆਰਾ ਟਾਡਾ ਕੇਸ ਚ ਭਗੌੜੇ ਦੀ 2.15 ਕਰੋੜ ਰੁਪਏ ਮੁੱਲ ਦੀ ਅਚੱਲ ਜਾਇਦਾਦ ਅਟੈਚ

PUNJAB NEWS EXPRESS | February 13, 2021 07:24 PM

ਪਟਿਆਲਾ: ਭਗੌੜੇ ਅਪਰਾਧੀਆਂ ਖਿਲਾਫ ਸਖਤ ਰੁਖ ਅਪਣਾਉਂਦਿਆਂ ਜ਼ਿਲ੍ਹਾ ਪੁਲਿਸ ਪਟਿਆਲਾ ਨੇ ਹੁਣ ਤੱਕ ਤਕਰੀਬਨ ਅੱਠ ਕਰੋੜ ਰੁਪਏ ਦੀ ਅਚੱਲ ਸੰਪਤੀ ਅਟੈਚ ਕਰਕੇ ਭਗੌੜੇ ਅਤਿਵਾਦੀਆਂ ਖਿਲਾਫ਼ ਮਿਸਾਲੀ ਕਾਰਵਾਈ ਅਮਲ ਚ ਲਿਆਂਦੀ ਹੈ। ਇਸ ਸਾਲ 21 ਜਨਵਰੀ ਤੋਂ ਹੁਣ ਤੱਕ 16 ਭਗੌੜੇ ਅਪਰਾਧੀਆਂ ਦੇ ਮਾਮਲਿਆਂ ਚ ਸੱਤ ਕਰੋੜ ਨੜਿੰਨਵੇਂ ਲੱਖ ਚੌਂਤੀ ਹਜ਼ਾਰ ਰੁਪਏ ਦੀ ਅਚੱਲ ਸੰਪਤੀ ਅਦਾਲਤੀ ਹੁਕਮਾਂ ਦੇ ਅਧਾਰ ਤੇ ਅਟੈਚ ਕੀਤੀ ਗਈ ਹੈ।

ਅੱਤਵਾਦ ਅਤੇ ਭੰਨਤੋੜ ਕਾਰਵਾਈਆਂ ਰੋਕੂ ਮਾਮਲੇ ਚ ਅਚੱਲ ਜਾਇਦਾਦ ਦੀ ਤਾਜ਼ਾ ਕੁਰਕੀ ਬਾਰੇ ਜਾਣਕਾਰੀ ਦਿੰਦਿਆਂ ਐਸ ਐਸ ਪੀ ਪਟਿਆਲਾ, ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਲਗਭਗ 33 ਸਾਲ ਪਹਿਲਾਂ ਥਾਣਾ ਘਨੌਰ ਵਿਖੇ ਬਲਦੇਵ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਡੰਡੋਆ, ਜ਼ਿਲ੍ਹਾ ਪਟਿਆਲਾ ਖ਼ਿਲਾਫ਼ ਉਸਦੀ ਦਹਿਸ਼ਤਗਰਦੀ ਨਾਲ ਸਬੰਧਤ ਗਤੀਵਿਧੀਆਂ ਲਈ 3/4 ਅੱਤਵਾਦ ਅਤੇ ਭੰਨਤੋੜ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਮਿਤੀ 02.01.1988 ਨੂੰ ਕੇਸ ਦਰਜ ਕੀਤਾ ਗਿਆ ਸੀ।

ਘਨੌਰ ਪੁਲਿਸ ਦੁਆਰਾ ਉਕਤ ਫਰਾਰ ਅਪਰਾਧੀ ਨੂੰ ਭਗੌੜਾ ਕਰਾਰ ਦੇਣ ਦੇ ਕੀਤੇ ਗਏ ਯਤਨਾਂ ਨੇ ਅਸਰਦਾਇਕ ਨਤੀਜੇ ਲਿਆਂਦੇ ਅਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਪ੍ਰਿਆ ਸੂਦ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਨ ਉਪਰੰਤ, ਉਸਦੀ ਪਿੰਡ ਡੰਡੋਆ ਵਿਖੇ ਸਥਿਤ 56 ਕਨਾਲ 01 ਮਰਲਾ (ਲਗਭਗ 7 ਏਕੜ) ਅਚੱਲ ਜਾਇਦਾਦ, ਜਿਸਦੀ ਕੀਮਤ ਲਗਭਗ 2.15 ਕਰੋੜ ਰੁਪਏ ਬਣਦੀ ਹੈ, ਨੂੰ ਕੁਰਕ ਕਰਨ ਦੇ ਹੁਕਮ ਸੁਣਾਏ ਗਏ। ਮਾਣਯੋਗ ਅਦਾਲਤ ਨੇ ਇਹ ਜਾਇਦਾਦ ਸੀਆਰਪੀਸੀ ਦੀ ਧਾਰਾ 83 ਦੀ ਕਾਰਵਾਈ ਅਨੁਸਾਰ ਅਟੈਚ ਕੀਤੀ ਹੈ।

ਐਸਐਸਪੀ ਸ਼੍ਰੀ ਦੁੱਗਲ ਨੇ ਕਿਹਾ ਕਿ ਵੱਖ-ਵੱਖ ਸ਼੍ਰੇਣੀਆਂ ਦੇ ਅਪਰਾਧਾਂ ਦੇ ਸਬੰਧ ਵਿੱਚ ਭਗੌੜੇ ਦੋਸ਼ੀਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜੇਕਰ ਉਹ ਆਤਮ ਸਮਰਪਣ ਨਹੀਂ ਕਰਦੇ ਤਾਂ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਦੀ ਅਮਲ ਚ ਲਿਆਂਦੀ ਜਾ ਰਹੀ ਹੈ

Have something to say? Post your comment

google.com, pub-6021921192250288, DIRECT, f08c47fec0942fa0

Crime-Justice

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ