Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਤਿੰਨ ਨਸ਼ਾ ਤਸੱਕਰ 18.10 ਗ੍ਰਾਮ ਹੈਰੋਇਨ ਦੇ ਨਾਲ ਚੜੇ ਪੁਲਿਸ ਦੇ ਅੜਿੱਕੇ.

ਸੰਦੀਪ ਸੰਨੀ | March 02, 2021 06:20 PM

ਗੁਰਦਾਸਪੁਰ: ਪੁਲਿਸ ਨੇ ਤਿੰਨ ਕਾਰਵਾਈਆਂ ਵਿੱਚ 18.10 ਗ੍ਰਾਮ ਹੈਰੋਇਨ ਬਰਾਮਦ ਕਰਕੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। ਤਿੰਨਾਂ ਦੋਸ਼ੀਆਂ ਦੇ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਪੁਰਾਣਾ ਸ਼ਾਲਾ ਦੇ ਐਸਆਈ ਬਲਬੀਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਨਡਾਲਾ ਪੁਲੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੋਸ਼ੀ ਰਾਹੁਲ ਚੌਹਾਨ ਉਰਫ ਸੁਨਿਆਰਾ ਪੁੱਤਰ ਬਲਰਾਮ ਚੌਹਾਨ ਵਾਸੀ ਪਾਦਿਆ ਵਾਲੀ ਗਲੀ (ਫਤਿਹਗੜ ਚੂੜਿਆਂ) ਹਾਲ ਵਾਸੀ ਪੁਰਾਣਾ ਸ਼ਾਲਾ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ 

ਉਸਦੀ ਤਲਾਸ਼ੀ ਲਈ। ਦੋਸ਼ੀ ਵੱਲੋਂ ਪਹਿਨੇ ਪਜਾਮੇ ਦੀ ਜੇਬ ਵਿਚੋਂ ਲਿਫਾਫ਼ਾ ਮਿਲਿਆ, ਜਿਸ ਵਿੱਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਦੀਨਾਨਗਰ ਦੇ ਏਐਸਆਈ ਸੁਰਜੀਤ ਸਿੰਘ ਸਮੇਤ ਪੁਲਿਸ ਦਸਤੇ ਨੇ ਦੋਸ਼ੀ ਵਿਕਰਾਂਤ ਪੁੱਤਰ ਸੋਮਨਾਥ ਵਾਸੀ ਡੀਡਾ ਸਾਂਸਿਆਂ ਨੂੰ ਟੀ-ਪੁਆਇੰਟ ਪਿੰਡ ਸਿੰਘੋਵਾਲ ਤੋਂ ਕਾਬੂ ਕੀਤਾ। ਜਦੋਂ ਦੋਸ਼ੀ ਦੀ ਤਲਾਸ਼ੀ ਲਈ ਗਈ ਤਾਂ ਦੋਸ਼ੀ ਵੱਲੋਂ ਪਹਿਨੇ ਪਜਾਮੇ ਦੀ ਸੱਜੇ ਜੇਬ ਵਿਚੋਂ ਲਿਫ਼ਾਫ਼ਾ ਮਿਲਿਆ, ਜਿਸ ਵਿੱਚੋਂ 5.10 ਗ੍ਰਾਮ ਹੈਰੋਇਨ ਬਰਾਮਦ ਹੋਈ। ਬਹਿਰਾਮਪੁਰ ਥਾਣੇ ਦੇ ਏਐਸਆਈ ਹਰੀਸ਼ ਕੁਮਾਰ ਸਣੇ ਪੁਲਿਸ ਪਾਰਟੀ ਨੇ ਟੀ-ਪੁਆਇੰਟ ਪਿੰਡ ਰਾਮਪੁਰ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੋਸ਼ੀ ਰਿੰਕੂ ਉਰਫ ਟਿੰਡ ਪੁੱਤਰ ਸੰਦੂਰੀ ਲਾਲ ਵਾਸੀ ਦੋਦਵਾਂ ਨੂੰ ਸ਼ੱਕ ਹੋਣ ‘ਤੇ ਕਾਬੂ ਕੀਤਾ। ਦੋਸ਼ੀ ਕੋਲ ਨਸ਼ੀਲੇ ਪਦਾਰਥ ਹੋਣ ਦਾ ਸ਼ੱਕ ਹੋਣ ‘ਤੇ ਏਐਸਆਈ ਗੁਰਨਾਮ ਸਿੰਘ ਨੂੰ ਸੂਚਿਤ ਕੀਤਾ ਗਿਆ । ਜਦੋਂ ਟੀਮ ਨੇ ਦੋਸ਼ੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਮਿਲੇ ਲਿਫਾਫੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ