Thursday, April 25, 2024

Crime-Justice

ਨਾਕੇ ਵਿੱਚ ਮੋਟਰਸਾਇਕਲ ਸਵਾਰ ਇੱਕ ਪਿਸਤੌਲ ਅਤੇ 20 ਜਿੰਦਾ ਰੌਂਦ ਨਾਲ ਕਾਬੂ

ਸੰਦੀਪ ਸੰਨੀ | March 06, 2021 07:23 PM

ਗੁਰਦਾਸਪੁਰ: ਥਾਣਾ ਧਾਰੀਵਾਲ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਇੱਕ ਪਿਸਤੌਲ ਅਤੇ 20 ਜਿੰਦਾ ਰੌਂਦ ਸਮੇਤ ਕਾਬੂ ਕੀਤਾ। ਥਾਣਾ ਮੁੱਖੀ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਕਲਿਆਣਪੁਰ ਮੋੜ ਜੀ.ਟੀ. ਰੋਡ (ਧਾਰੀਵਾਲ) ‘ਤੇ ਵਾਹਨਾਂ ਦੀ ਚੈਕਿੰਗ ਲਈ ਨਾਕਾ ਲਗਾਇਆ ਹੋਇਆ ਸੀ। ਇਸੇ ਦੌਰਾਨ ਗੁਰਦਾਸਪੁਰ ਸਾਈਡ ਤੋਂ ਆ ਰਹੇ ਇਕ ਬਾਈਕ ਸਵਾਰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਿਸ ਨੂੰ ਦੇਖ ਕੇ ਭੱਜਣ ਲੱਗਾ, ਪਰ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।

ਤਲਾਸ਼ੀ ਲੈਣ 'ਤੇ ਉਸ ਕੋਲੋਂ ਇਕ 32 ਪਿਸਤੌਲ ਅਤੇ 20 ਜਿੰਦਾ ਰੌਂਦ ਬਰਾਮਦ ਹੋਏ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੀ ਪਛਾਣ ਨਰਿੰਦਰ ਕੁਮਾਰ ਉਰਫ ਰਿੰਕੂ ਵਾਸੀ ਪਿੰਡ ਸੋਹਲ ਵਜੋਂ ਦੱਸੀ। ਪੁਲਿਸ ਨੇ ਮੁਲਜ਼ਮ ਨੂੰ ਪਿਸਤੌਲ, ਰੌਂਦ ਅਤੇ ਬਾਈਕ ਸਣੇ ਗ੍ਰਿਫਤਾਰ ਕਰ ਕੇਸ ਦਰਜ ਕਰ ਲਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ