Sunday, May 16, 2021
ਤਾਜਾ ਖਬਰਾਂ
ਸ਼ਨੀਵਾਰ ਤੇ ਐਤਵਾਰ ਨੂੰ ਰਿਟੇਲ ਤੇ ਹੋਲਸੇਲ ਦੇ ਸ਼ਰਾਬ ਦੇ ਠੇਕੇ ਖੋਲੇ ਜਾ ਸਕਣਗੇਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ ਟਵੀਟ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਸ਼ਰਮਾਨਕ ਕੋਸ਼ਿਸ਼ ਦੱਸਿਆਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਕੇਸ ਵਧਣ ’ਤੇ ਮੁੱਖ ਮੰਤਰੀ ਨੇ ਪਿੰਡਾਂ ਨੂੰ ਸਿਰਫ ਕਰੋਨਾ ਮੁਕਤ ਵਿਅਕਤੀਆਂ ਨੂੰ ਪ੍ਰਵੇਸ਼ ਕਰਨ ਦੇਣ ਲਈ ਆਖਿਆਮੁੱਖ ਮੰਤਰੀ ਨੇ ਛੱਪੜ ਵਿੱਚ ਡੁੱਬਣ ਕਾਰਨ 5 ਬੱਚਿਆਂ ਸਣੇ ਛੇ ਜਣਿਆਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਦਾ ਕੀਤਾ ਐਲਾਨਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਕਾਂਗਰਸੀ ਵਰਕਰਾਂ/ਲੀਡਰਾਂ ਨੂੰ ਅਪੀਲ

Crime-Justice

ਪੰਜਾਬ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਦੀ ਗਿ੍ਰਫ਼ਤਾਰੀ ਨਾਲ ਮੱਧ ਪ੍ਰਦੇਸ਼ ਤੋਂ ਚਲਾਏ ਜਾ ਰਹੇ ਗੈਰ ਕਾਨੂੰਨੀ ਹਥਿਆਰ ਬਣਾਉਣ ਅਤੇ ਤਸਕਰੀ ਵਾਲੇ ਮਡਿਊਲ ਦਾ ਪਰਦਾਫਾਸ਼

PUNJAB NEWS EXPRESS | April 17, 2021 09:45 AM

ਚੰਡੀਗੜ / ਅੰਮਿ੍ਰਤਸਰ: ਪੰਜਾਬ ਪੁਲਿਸ ਨੇ ਅੱਜ ਮੱਧ ਪ੍ਰਦੇਸ਼ ਆਧਾਰਤ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ 3 ਵਿਅਕਤੀਆਂ ਦੀ ਗਿ੍ਰਫ਼ਤਾਰੀ ਨਾਲ ਗੈਰ ਕਾਨੂੰਨੀ ਹਥਿਆਰ ਬਣਾਉਣ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵੱਡੇ ਮਡਿਊਲ ਦਾ ਪਰਦਾਫਾਸ਼ ਕੀਤਾ ਹੈ ਜੋ ਵੱਡੇ ਪੱਧਰ ’ਤੇ ਹਥਿਆਰ ਬਣਾਉਣ ਅਤੇ ਮੱਧ ਪ੍ਰਦੇਸ਼ ਤੋਂ ਪੰਜਾਬ ਅਤੇ ਹੋਰਨਾਂ ਰਾਜਾਂ ਵਿੱਚ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸੀ।
ਫੜੇ ਗਏ ਵਿਅਕਤੀਆਂ ਦੀ ਪਛਾਣ ਕਰੋੜ ਸਿੰਘ ਅਤੇ ਰਾਮ ਸਿੰਘ ਪਟਵਾ ਵਜੋਂ ਹੋਈ ਹੈ, ਜੋ ਦੋਵੇਂ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲੇ ਦੇ ਪਿੰਡ ਪਚੌਰੀ ਦੇ ਵਸਨੀਕ ਹਨ ਅਤੇ ਚੰਦਰ ਪਾਲ ਉਕਤ ਜ਼ਿਲੇ ਦੇ ਪਿੰਡ ਖਖਨਾਰ ਨਾਲ ਸਬੰਧਤ ਹੈ। ਦੋਸ਼ੀ ਵਿਅਕਤੀਆਂ ਨੂੰ 15 ਅਪ੍ਰੈਲ, 2021 ਨੂੰ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲੇ ਵਿੱਚ ਕੀਤੇ ਗਏ ਇੱਕ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਗਿ੍ਰਫਤਾਰ ਕੀਤਾ ਸੀ।
ਪੁਲਿਸ ਨੇ ਗਿ੍ਰਫ਼ਤਾਰ ਕੀਤੇ ਗਏ ਤਿੰਨ ਵਿਅਕਤੀਆਂ ਪਾਸੋਂ 30 ਗੈਰ ਕਾਨੂੰਨੀ ਪਿਸਤੌਲ ਵੀ ਬਰਾਮਦ ਕੀਤੇ ਹਨ ਜਿਨਾਂ ਵਿੱਚ ਪੱਚੀ .32 ਬੋਰ ਪਿਸਤੌਲ, ਪੰਜ .30 ਬੋਰ ਪਿਸਤੌਲ ਅਤੇ 32 ਮੈਗਜ਼ੀਨਾਂ ਤੋਂ ਇਲਾਵਾ ਇੱਕ ਆਲਟੋ ਕਾਰ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਸੂਹ ਮਿਲਣ ’ਤੇ ਏ.ਐਸ.ਪੀ. ਮਜੀਠਾ ਅਭਿਮਨਿਊ ਰਾਣਾ ਅਤੇ ਡੀਐਸਪੀ ਡਿਟੈਕਟਿਵ ਗੁਰਿੰਦਰ ਨਾਗਰਾ ਦੀ ਅਗਵਾਈ ਹੇਠ ਅੰਮਿ੍ਰਤਸਰ ਦਿਹਾਤੀ ਦੀ ਇੱਕ ਪੁਲਿਸ ਟੀਮ ਨੇ 10.4.2021 ਨੂੰ ਬੁਰਹਾਨਪੁਰ ਦੇ ਬੱਸ ਸਟੈਂਡ ਨੇੜੇ ਕਰੋੜ ਸਿੰਘ ਅਤੇ ਚੰਦਰ ਪਾਲ ਨੂੰ ਗਿ੍ਰਫਤਾਰ ਕੀਤਾ। ਉਨਾਂ ਦੇ ਕਬਜ਼ੇ ’ਚੋਂ ਦਸ .32 ਬੋਰ ਪਿਸਤੌਲਾਂ ਅਤੇ 10 ਮੈਗਜ਼ੀਨ ਬਰਾਮਦ ਕੀਤੇ ਗਏ, ਜਦੋਂ ਕਿ ਤੀਜੇ ਦੋਸ਼ੀ ਰਾਮ ਸਿੰਘ ਪਟਵਾ ਨੂੰ ਪੰਦਰਾਂ .32 ਬੋਰ ਦੀਆਂ ਪਿਸਤੌਲਾਂ, ਪੰਜ .30 ਬੋਰ ਪਿਸਤੌਲਾਂ ਅਤੇ 22 ਮੈਗਜ਼ੀਨਾਂ ਸਮੇਤ ਬੁਰਹਾਨਪੁਰ ਵਿੱਚ ਗੁਰੂਦੁਆਰਾ ਬਦੀ ਸੰਗਤ ਨੇੜਿਓਂ ਕਾਬੂ ਕੀਤਾ ਗਿਆ ਸੀ।
ਡੀਜੀਪੀ ਨੇ ਦੱਸਿਆ ਕਿ ਰਾਮ ਸਿੰਘ ਪਟਵਾ ਵੱਲੋਂ ਖੁਲਾਸਾ ਕੀਤਾ ਗਿਆ ਕਿ ਹਥਿਆਰਾਂ ਦੀ ਖੇਪ ਉਸ ਨੂੰ ਰਾਹੁਲ ਦੁਆਰਾ ਸਪਲਾਈ ਕੀਤੀ ਗਈ ਸੀ, ਜੋ ਮੱਧ ਪ੍ਰਦੇਸ਼ ਅਧਾਰਤ ਹਥਿਆਰ ਨਿਰਮਾਤਾ ਅਤੇ ਤਸਕਰ ਹੈ, ਜਿਸ ਦਾ ਨਾਮ ਪੰਜਾਬ ਪੁਲਿਸ ਵੱਲੋਂ ਪਿਛਲੇ 6 ਮਹੀਨਿਆਂ ਦੌਰਾਨ ਬਰਮਾਦ ਕੀਤੀਆਂ ਗਈਆਂ ਵੱਖ ਵੱਖ ਹਥਿਆਰਾਂ ਦੀਆਂ ਖੇਪਾਂ ਵਿੱਚ ਵੀ ਸਾਹਮਣੇ ਆਇਆ ਹੈ।ਡੀਜੀਪੀ ਨੇ ਉਪਰੋਕਤ ਗਿ੍ਰਫਤਾਰੀਆਂ ਅਤੇ ਹਥਿਆਰਾਂ ਦੀ ਵੱਡੀ ਬਰਾਮਦਗੀ ਵਿੱਚ ਮੱਧ ਪ੍ਰਦੇਸ਼ ਪੁਲਿਸ ਦੁਆਰਾ ਪੰਜਾਬ ਪੁਲਿਸ ਨੂੰ ਮੁਹੱਈਆ ਕਰਵਾਈ ਸਹਾਇਤਾ ਲਈ ਮੱਧ ਪ੍ਰਦੇਸ਼ ਦੇ ਡੀ.ਜੀ.ਪੀ. ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਨੇ ਉਪਰੋਕਤ ਕਾਰਵਾਈ ਵਿੱਚ ਸਹਾਇਤਾ ਲਈ ਡੀਜੀਪੀ ਮੱਧ ਪ੍ਰਦੇਸ਼ ਨੂੰ ਨਿੱਜੀ ਤੌਰ ‘ਤੇ ਬੇਨਤੀ ਕੀਤੀ ਸੀ।
ਜ਼ਿਕਰਯੋਗ ਹੈ ਕਿ ਜਨਵਰੀ, 2021 ਵਿਚ ਅੰਮਿ੍ਰਤਸਰ ਦਿਹਾਤੀ ਪੁਲਿਸ ਵੱਲੋਂ .32 ਬੋਰ ਦੇ 12 ਪਿਸਤੌਲਾਂ ਅਤੇ 15 ਮੈਗਜ਼ੀਨਾਂ ਦੀ ਖੇਪ ਦੇ ਮੁੱਖ ਸਪਲਾਇਰ ਵਜੋਂ ਰਾਹੁਲ ਦੀ ਪਛਾਣ ਵੀ ਕੀਤੀ ਗਈ ਸੀ। ਇਸ ਤੋਂ ਇਲਾਵਾ ਪਟਿਆਲਾ ਪੁਲਿਸ ਵੱਲੋਂ ਸਤੰਬਰ, 2020 ਵਿਚ ਬਰਾਮਦ ਕੀਤੇ ਗਏ ਛੇ .32 ਬੋਰ ਪਿਸਤੌਲਾਂ ਦੀ ਇਕ ਖੇਪ ਵਿੱਚ ਉਹ ਮੁੱਖ ਸਰਗਨਾ ਸੀ।
ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮਿ੍ਰਤਸਰ ਦਿਹਾਤੀ ਧਰੁਵ ਦਹੀਆ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਰਾਹੁਲ ਅਤੇ ਮੱਧ ਪ੍ਰਦੇਸ਼ ਦੇ ਹੋਰ ਹਥਿਆਰ ਤਸਕਰ ਦੇਸੀ ਹਥਿਆਰਾਂ ਦੀ ਨਾਜਾਇਜ਼ ਸਪਲਾਈ ਲਈ ਪੰਜਾਬ ਵਿੱਚ ਵਿਸ਼ਾਲ ਨੈੱਟਵਰਕ ਸਥਾਪਤ ਕਰਨ ਵਾਸਤੇ ਵਟਸਐਪ ਸਮੇਤ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਦੇ ਹਨ।
ਐਸਐਸਪੀ ਦਹੀਆ ਨੇ ਦੱਸਿਆ ਕਿ ਇਹ ਹਥਿਆਰ ਸਪਲਾਇਰ ਸੂਬੇ ਦੀਆਂ ਵੱਖ ਵੱਖ ਜੇਲਾਂ ਵਿਚ ਬੰਦ ਨੌਜਵਾਨਾਂ, ਅੱਤਵਾਦੀ ਅਨਸਰਾਂ, ਗੈਂਗਸਟਰਾਂ ਅਤੇ ਕੱਟੜਪੰਥੀਆਂ ਨੂੰ ਹਥਿਆਰ ਸਪਲਾਈ ਕਰਨ ਲਈ ਨਿਸ਼ਾਨਾ ਬਣਾਉਂਦੇ ਹਨ। ਉਹਨਾਂ ਅੱਗੇ ਦੱਸਿਆ ਕਿ ਰਾਹੁਲ ਦੇ ਸਬੰਧ ਅੰਮਿ੍ਰਤਸਰ ਜੇਲ ਵਿੱਚ ਬੰਦ ਇਕ ਦੋਸ਼ੀ ਨਾਲ ਵੀ ਸਾਹਮਣੇ ਆਏ ਹਨ ਜਿਸ ਨੂੰ ਪੰਜਾਬ ਪੁਲਿਸ ਵੱਲੋਂ 2019 ਵਿੱਚ ਡਰੋਨ ਮਡਿਊਲ ਕੇਸ ਵਿੱਚ ਕਾਬੂ ਕੀਤਾ ਗਿਆ ਸੀ।
ਐਸਐਸਪੀ ਨੇ ਦੱਸਿਆ ਕਿ ਹਥਿਆਰਾਂ ਦੇ ਨਿਰਮਾਣ, ਤਸਕਰੀ ਅਤੇ ਸਪਲਾਈ ਦੇ ਨੈਟਵਰਕ ਦਾ ਪਤਾ ਲਗਾਉਣ ਦੇ ਨਾਲ ਨਾਲ ਪੰਜਾਬ ਵਿਚ ਹੋਈਆਂ ਬਰਾਮਦਗੀਆਂ ਅਤੇ ਪੁਰਾਣੀਆਂ ਖੇਪਾਂ ਨਾਲ ਜੁੜੇ ਵਿਅਕਤੀਗਤ ਅਤੇ ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਲਈ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਆਰਮਜ਼ ਐਕਟ ਦੀ ਧਾਰਾ 25, 54, 59 ਅਧੀਨ ਐਫ.ਆਈ.ਆਰ. ਨੰ. 199 ਮਿਤੀ 10 ਦਸੰਬਰ, 2020 ਥਾਣਾ ਘਰਿੰਡਾ, ਅੰਮਿ੍ਰਤਸਰ ਦਿਹਾਤੀ ਵਿਖੇ ਦਰਜ ਹੈ ਜਿਸ ਵਿੱਚ ਅਗਲੇਰੀ ਜਾਂਚ ਦੌਰਾਨ ਇਹ ਗਿ੍ਰਫਤਾਰੀਆਂ ਅਤੇ ਬਰਾਮਦਗੀਆਂ ਕੀਤੀਆਂ ਗਈਆਂ।

Have something to say? Post your comment

Crime-Justice

ਹੁਸ਼ਿਆਰਪੁਰ ਪੁਲਿਸ ਨੇ ਸਨਸਨੀਖੇਜ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਭਰਾ ਅਤੇ ਉਸ ਦਾ ਦੋਸਤ ਹੀ ਨਿਕਲਿਆ ਭੈਣ ਦਾ ਕਾਤਲ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਖ਼ੋਰੀ ਦੇ ਮਾਮਲਿਆਂ ਵਿੱਚ ਸ਼ਾਮਲ 11 ਮੁਲਾਜ਼ਮਾਂ ਨੂੰ ਕੀਤਾ ਕਾਬੂ

ਵਿਜੀਲੈਂਸ ਵਲੋਂ ਪੰਜ ਪੁਲਿਸ ਕਰਮਚਾਰੀਆਂ ਵਿਰੁੱਧ ਰਿਸ਼ਵਤ ਦਾ ਮੁਕੱਦਮਾ ਦਰਜ

ਕਰਨਾਟਕ ਵਿੱਚ ਪੈਟਰੋਲ ਪਾ ਕੇ 6 ਲੋਕਾਂ ਨੂੰ ਜ਼ਿੰਦਾ ਸਾੜਿਆ

ਪੁਲਿਸ ਵੱਲੋਂ ਬਲੈਕਮੇਲ ਕਰਨ ਵਾਲੇ ਗਿਰੋਹ ਦੇ ਮੈਂਬਰ ਕਾਬੂ

ਮੋਹਾਲੀ ਵਿੱਚ 3 ਵਿਅਕਤੀਆਂ ਨੂੰ ਕਾਰ ਹੇਠ ਕੁਚਲਣ ਅਤੇ 3 ਹੋਰ ਨੂੰ ਗੰਭੀਰ ਜ਼ਖਮੀ ਵਾਲਾ 18 ਸਾਲਾ ਮਰਸੀਡੀਜ਼ ਚਾਲਕ ਗਿ੍ਰਫਤਾਰ

ਏਅਰਪੋਰਟ ਰੋਡ ਸੜਕ ਹਾਦਸਾ- ਮ੍ਰਿਤਕ ਦੇ ਭਰਾ ਦੇ ਮੁੱਖ ਮੰਤਰੀ ਨੂੰ ਟਵੀਟ ਮਗਰੋਂ ਮੁਲਜ਼ਮ ਪੁਲਿਸ ਅੜਿੱਕੇ

ਦੋ ਲੜਕੀਆਂ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਹਤਿਆਰਾ 24 ਘੰਟਿਆਂ ਵਿੱਚ ਪੁਲਿਸ ਅੜਿੱਕੇ

ਵਿਜੀਲੈਂਸ ਨੇ ਮਾਈਨਿੰਗ ਇੰਸਪੈਕਟਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਵਲੋਂ ਪੀ.ਐਸ.ਪੀ.ਸੀ.ਐਲ ਦਾ ਸਹਾਇਕ ਜੇ.ਈ 20,000 ਰੁਪਏ ਰਿਸ਼ਵਤ ਲੈਂਦਾ ਕਾਬੂ