Tuesday, July 14, 2026
ਤਾਜਾ ਖਬਰਾਂ
ਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂ

Crime-Justice

ਵਿਜੀਲੈਂਸ ਵਲੋਂ ਪੰਜ ਪੁਲਿਸ ਕਰਮਚਾਰੀਆਂ ਵਿਰੁੱਧ ਰਿਸ਼ਵਤ ਦਾ ਮੁਕੱਦਮਾ ਦਰਜ

PUNJAB NEWS EXPRESS | April 17, 2021 09:56 AM

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਟੀ ਥਾਣਾ ਸਮਾਣਾ, ਜਿਲਾ ਪਟਿਆਲਾ ਵਿਖੇ ਤਾਇਨਾਤ ਐਸ.ਆਈ. ਕਰਨਵੀਰ ਸਿੰਘ, ਹੌਲਦਾਰ ਮੱਖਣ ਸਿੰਘ ਅਤੇ ਹੋਮ ਗਾਰਡ ਜਵਾਨ ਵਿਰਸਾ ਸਿੰਘ ਨੂੰ 13, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਜਦਕਿ ਇਸੇ ਕੇਸ ਵਿੱਚ ਦੋ ਹੋਰ ਪੁਲਿਸ ਮੁਲਾਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਚਮਾਰੀਆਂ ਨੂੰ ਸ਼ਿਕਾਇਤਕਰਤਾ ਵਿਨੋਦ ਕੁਮਾਰ ਵਾਸੀ ਪਾਤੜਾਂ ਜਿਲਾ ਪਟਿਆਲਾ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇੱਕ ਪੁਲਿਸ ਕੇਸ ਵਿੱਚ ਉਸ ਦੇ ਭਤੀਜੇ ਦੀ ਮਦਦ ਕਰਨ ਬਦਲੇ ਉਕਤ ਪੁਲਿਸ ਕਰਚਮਾਰੀਆਂ ਵਲੋਂ ਉਸ ਤੋਂ 25, 000 ਰੁਪਏ ਦੀ ਮੰਗ ਕੀਤੀ ਗਈ ਹੈ ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਐਸ.ਆਈ., ਹੌਲਦਾਰ ਅਤੇ ਹੋਮ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 13, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਰਿਸ਼ਵਤਖ਼ੋਰੀ ਦੇ ਇਸ ਕੇਸ ਵਿੱਚ ਉਕਤ ਸਮੇਤ ਪੰਜ ਪੁਲਿਸ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ