Wednesday, September 23, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Crime-Justice

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਖ਼ੋਰੀ ਦੇ ਮਾਮਲਿਆਂ ਵਿੱਚ ਸ਼ਾਮਲ 11 ਮੁਲਾਜ਼ਮਾਂ ਨੂੰ ਕੀਤਾ ਕਾਬੂ

PUNJAB NEWS EXPRESS | April 20, 2021 07:44 PM

ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ ਵੱਖ-ਵੱਖ 10 ਮਾਮਲਿਆਂ ਵਿੱਚ ਸ਼ਾਮਲ 11 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹਨਾਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਤੇ 3 ਮਾਲ ਕਰਮਚਾਰੀਆਂ ਸਣੇ ਹੋਰ ਵੱਖ-ਵੱਖ ਵਿਭਾਗਾਂ ਦੇ ਪੰਜ ਕਰਮਚਾਰੀ ਸ਼ਾਮਲ ਹਨ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉੱਪਲ ਨੇ ਕਿਹਾ ਕਿ ਬਿਉਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਆਪਣੀਆਂ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਹਨ।
ਉਹਨਾਂ ਅੱਗੇ ਕਿਹਾ ਕਿ ਇਸ ਦਿਸ਼ਾ ਵਿੱਚ ਵਿਜੀਲੈਂਸ ਅਧਿਕਾਰੀਆਂ ਨੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਵੀ ਸ਼ੱਕੀ ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚੋਂ ਨਿਆਂਇਕ ਸਜਾ ਤੋਂ ਨਾ ਬਚ ਸਕੇ।
ਉਨਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿੱਚ 4 ਵਿਜੀਲੈਂਸ ਕੇਸਾਂ ਦੇ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਬਾਰੀਕੀ ਨਾਲ ਜਾਂਚ ਲਈ 15 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ।
ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਨੇ ਵਿਜੀਲੈਂਸ ਇਨਕੁਆਰੀਆਂ ਦੇ ਅਧਾਰ ’ਤੇ 2 ਵਿਜੀਲੈਂਸ ਕੇਸ ਵੀ ਦਰਜ ਕੀਤੇ ਹਨ ਅਤੇ ਆਮਦਨੀ ਨਾਲੋਂ ਵੱਧ ਦੌਲਤ ਇਕੱਠੀ ਕਰਨ ਦੇ ਮਾਮਲੇ ਵਿਚ ਇਕ ਵੱਧ ਜਾਇਦਾਦ ਬਣਾਉਣ ਦਾ ਕੇਸ ਵੀ ਦਾਇਰ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ