Saturday, October 03, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Crime-Justice

ਦੇਸ਼ ਭਰ ਦੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਹਥਿਆਰਾਂ ਦੀ ਸਪਲਾਈ ਅਤੇ ਨਿਰਮਾਣ ਲਈ ਇੱਕ ਵੱਡੇ ਬੇਸ ਵਜੋਂ ਉੱਭਰ ਰਿਹੈ ਮੱਧ ਪ੍ਰਦੇਸ਼

PUNJAB NEWS EXPRESS | July 10, 2021 05:46 PM

ਚੰਡੀਗੜ/ਕਪੂਰਥਲਾ: ਪੰਜਾਬ ਪੁਲਿਸ ਨੇ ਅੱਜ ਇਕ ਵੱਡੇ ਅੰਤਰ-ਰਾਜੀ ਅਪਰੇਸ਼ਨ ਵਿਚ ਮੱਧ ਪ੍ਰਦੇਸ਼ (ਐਮ.ਪੀ.) ਅਧਾਰਤ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈਟਵਰਕ ਦਾ ਪਰਦਾਫਾਸ਼ ਕਰਕੇ ਇਸਦੇ ਮੁੱਖ ਸਪਲਾਇਰ ਨੂੰ ਗਿ੍ਰਫ਼ਤਾਰ ਕੀਤਾ ਹੈ ਜਿਸਦੀ ਪਹਿਚਾਣ ਬਲਜੀਤ ਸਿੰਘ ਉਰਫ਼ ਸਵੀਟੀ ਸਿੰਘ ਵਾਸੀ ਜ਼ਿਲਾ ਬੜਵਾਨੀ, ਮੱਧ ਪ੍ਰਦੇਸ਼ ਵਜੋਂ ਹੋਈ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਨੇ ਦੱਸਿਆ ਕਿ ਬੜਵਾਨੀ, ਮੱਧ ਪ੍ਰਦੇਸ਼ ਤੋਂ ਪਿੰਡ ਉਮਰਤੀ ਦਾ ਵਸਨੀਕ ਸਵੀਟੀ ਸਿੰਘ ਬਿਹਤਰ ਕੁਆਲਟੀ ਦੇ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਇਨਾਂ ਹਥਿਆਰਾਂ ਦੀ ਪੰਜਾਬ ਤੇ ਉੱਤਰੀ ਭਾਰਤ ਦੇ ਹੋਰਨਾਂ ਰਾਜਾਂ ਨੂੰ ਸਪਲਾਈ ਕਰਨ ਵਿੱਚ ਸ਼ਾਮਲ ਸੀ। ਉਨਾਂ ਦੱਸਿਆ ਕਿ ਕਪੂਰਥਲਾ ਪੁਲਿਸ ਨੇ ਉਸ ਕੋਲੋਂ ਤਿੰਨ .32 ਬੋਰ ਪਿਸਤੌਲ ਅਤੇ 3 ਮੈਗਜ਼ੀਨ ਵੀ ਬਰਾਮਦ ਕੀਤੇ ਹਨ।
ਗੌਰਤਲਬ ਹੈ ਕਿ ਇਹ ਪੰਜਾਬ ਪੁਲਿਸ ਵੱਲੋਂ ਪਿਛਲੇ 8 ਮਹੀਨਿਆਂ ਦੌਰਾਨ ਬੇਨਕਾਬ ਕੀਤਾ ਗਿਆ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸਪਲਾਈ ਵਿੱਚ ਸ਼ਾਮਲ ਮੱਧ ਪ੍ਰਦੇਸ਼ ਦਾ ਅਜਿਹਾ ਤੀਜਾ ਮਡਿਊਲ ਹੈ। ਇਸ ਤੋਂ ਪਹਿਲਾਂ, ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਜੋ ਪੰਜਾਬ ਵਿੱਚ ਗੈਂਗਸਟਰਾਂ, ਅਪਰਾਧੀਆਂ ਅਤੇ ਕੱਟੜਪੰਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ, ਦੀ ਗਿ੍ਰਫ਼ਤਾਰੀ ਨਾਲ ਅਜਿਹੇ ਦੋ ਮਡਿਊਲਾਂ ਦਾ ਪਰਦਾਫਾਸ਼ ਕੀਤਾ ਸੀ, ਜਿਨਾਂ ਵਿੱਚ ਐਮ.ਪੀ. ਦੀ ਇੱਕ ਗੈਰ ਕਾਨੂੰਨੀ ਸਮਾਲ ਆਰਮਜ਼ ਮੈਨੂਫੈਕਚਰਿੰਗ ਇਕਾਈ ਵੀ ਸ਼ਾਮਲ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਕਪੂਰਥਲਾ ਪੁਲਿਸ ਵੱਲੋਂ ਕੀਤੇ ਗਏ ਅਪਰੇਸ਼ਨਾਂ ਜਿਸ ਵਿੱਚ ਚਾਰ ਲੁਟੇਰਿਆਂ ਨੂੰ 10 ਪਿਸਤੌਲਾਂ ਅਤੇ ਇਕ ਰਾਈਫਲ ਤੇ ਗੋਲੀ ਸਿੱਕੇ ਸਮੇਤ ਗਿ੍ਰਫ਼ਤਾਰ ਕੀਤਾ ਗਿਆ ਸੀ, ਦੇ 10 ਦਿਨਾਂ ਬਾਅਦ ਇਹ ਸਫ਼ਲਤਾ ਹਾਸਲ ਹੋਈ ਹੈ।
ਉਨਾਂ ਦੱਸਿਆ ਕਿ ਫੜੇ ਗਏ ਲੁਟੇਰਿਆਂ ਨੇ ਖੁਲਾਸਾ ਕੀਤਾ ਕਿ ਉਹ ਮੱਧ ਪ੍ਰਦੇਸ਼ ਅਧਾਰਤ ਤਸਕਰ ਸਵੀਟੀ ਸਿੰਘ ਕੋਲੋਂ ਹਥਿਆਰਾਂ ਦੀ ਸਪਲਾਈ ਲੈ ਰਹੇ ਸਨ ਅਤੇ ਡਕੈਤੀਆਂ ਤੇ ਲੁੱਟਮਾਰ , ਪੈਟਰੌਲ ਪੰਪਾਂ ਅਤੇ ਕਿਸਾਨਾਂ ਤੋਂ ਪੈਸੇ ਖੋਹਣ ਦੀ ਸਾਜਿਸ਼ ਰਚ ਰਹੇ ਸਨ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ ’ਤੇ ਕਪੂਰਥਲਾ ਪੁਲਿਸ ਨੇ ਸਵੀਟੀ ਸਿੰਘ ਦੇ ਗਿ੍ਰਫਤਾਰੀ ਵਾਰੰਟ ਹਾਸਲ ਕੀਤੇ ਅਤੇ ਐਮ.ਪੀ. ਪੁਲਿਸ ਨਾਲ ਤਾਲਮੇਲ ਉਪਰੰਤ ਕਪੂਰਥਲਾ ਤੋਂ ਇੱਕ ਵਿਸ਼ੇਸ਼ ਪੁਲਿਸ ਟੀਮ ਨੂੰ ਸਵੀਟੀ ਸਿੰਘ ਦੀ ਗਿ੍ਰਫ਼ਤਾਰੀ ਲਈ ਬੜਵਾਨੀ ਜ਼ਿਲੇ ਵਿੱਚ ਭੇਜਿਆ ਗਿਆ।
ਉਨਾਂ ਦੱਸਿਆ ਕਿ ਠੋਸ ਕੋਸ਼ਿਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਨੇ ਐਮਪੀ ਪੁਲਿਸ ਨਾਲ ਤਾਲਮੇਲ ਜ਼ਰੀਏ ਸਵੀਟੀ ਸਿੰਘ ਨੂੰ ਗਿ੍ਰਫਤਾਰ ਕਰ ਲਿਆ । ੳਨਾਂ ਇਹ ਵੀ ਦੱਸਿਆ ਕਿ ਸਵੀਟੀ ਸਿੰਘ ਨੇ ਗਿ੍ਰਫ਼ਤਾਰੀ ਤੋਂ ਬਚਣ ਲਈ ਨਰਮਦਾ ਨਦੀ ਪਾਰ ਕਰਕੇ ਮਹਾਰਾਸ਼ਟਰ ਦੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਇੱਕ ਅਸਫ਼ਲ ਕੋਸ਼ਿਸ਼ ਵੀ ਕੀਤੀ ਸੀ।
ਡੀਜੀਪੀ ਨੇ ਇਨਾਂ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸਪਲਾਈ ਵਿੱਚ ਸ਼ਾਮਲ ਇਕਾਈਆਂ ਅਤੇ ਮਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਪੰਜਾਬ ਪੁਲਿਸ ਨੂੰ ਸਹਿਯੋਗ ਦੇਣ ਲਈ ਮੱਧ ਪ੍ਰਦੇਸ਼ ਪੁਲਿਸ ਦਾ ਧੰਨਵਾਦ ਕੀਤਾ।
ਐਸ.ਐਸ.ਪੀ. ਖੱਖ ਨੇ ਦੱਸਿਆ ਕਿ ਸਵੀਟੀ ਨੇ ਖੁਲਾਸਾ ਕੀਤਾ ਸੀ ਕਿ ਉਹ ਅਤੇ ਉਸਦਾ ਵੱਡਾ ਭਰਾ ਸੁਮੇਰ ਸਿੰਘ ਕਈ ਸਾਲਾਂ ਤੋਂ ਹਥਿਆਰਾਂ ਦੇ ਇਸ ਨਿਰਮਾਣ ਅਤੇ ਸਪਲਾਈ ਕਾਰੋਬਾਰ ਵਿੱਚ ਸ਼ਾਮਲ ਸਨ ਅਤੇ ਉਹ ਆਪਣੇ ਗਾਹਕਾਂ ਨੂੰ ਲੁਭਾਉਣ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪਿਸਤੌਲਾਂ ਦੀਆਂ ਵੀਡੀਓ ਅਪਲੋਡ ਕਰਦੇ ਸਨ ਅਤੇ ਇਸ ਤਰਾਂ ਪੰਜਾਬ ਦੇ ਲੱੁਟਾਂ ਖੋਹਾਂ ਕਰਨ ਵਾਲੇ ਮੌਜੂਦਾ ਮਡਿਊਲ ਨੇ ਉਨਾਂ ਨਾਲ ਸੰਪਰਕ ਕੀਤਾ।
ਉਨਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਪਤਾ ਚੱਲਿਆ ਹੈ ਕਿ ਸਵੀਟੀ ‘ਅਜ਼ਾਦ ਗਰੁੱਪ ਮੁੰਜਰ’ ਦੇ ਨਾਮ ‘ਤੇ ਇੱਕ ਯੂ-ਟਿਊਬ ਚੈਨਲ ਚਲਾ ਰਿਹਾ ਸੀ ਜਿਸ ‘ਤੇ ਉਹ ਆਪਣੇ ਗੈਰ ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਦਾ ਸੀ ਅਤੇ ਜਦੋਂ ਖਰੀਦਦਾਰ ਕੀਮਤ ਬਾਰੇ ਪੁੱਛਦੇ ਸਨ ਤਾਂ ਇਹ ਗਰੁੱਪ ਆਪਣਾ ਵਟਸਐਪ ਨੰਬਰ ਸਾਂਝਾ ਕਰਦਾ ਸੀ।
ਸ੍ਰੀ ਖੱਖ ਨੇ ਦੱਸਿਆ ਕਿ ਸਵੀਟੀ ਨੇ ਇਹ ਵੀ ਖੁਲਾਸਾ ਕੀਤਾ ਕਿ ਉਨਾਂ ਦੇ ਪਿੰਡ ਉਮਰਤੀ ਵਿੱਚ 40-45 ਦੇ ਕਰੀਬ ਘਰਾਂ ਵਿੱਚੋਂ 20 ਤੋਂ ਵੱਧ ਘਰ ਗੈਰ ਕਾਨੂੰਨੀ ਹਥਿਆਰਾਂ ਖ਼ਾਸਕਰ .30 ਬੋਰ ਅਤੇ .32 ਬੋਰ ਪਿਸਤੌਲਾਂ ਦੇ ਨਿਰਮਾਣ ਅਤੇ ਵਿਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਫੱਤੂਢੀਂਗਾ ਕਪੂਰਥਲਾ ਵਿਖੇ ਆਈ.ਪੀ.ਸੀ. ਦੀ ਧਾਰਾ 399 ਅਤੇ 402 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰ. 81 ਮਿਤੀ 30-06-21 ਪਹਿਲਾਂ ਹੀ ਦਰਜ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ