Friday, April 26, 2024

Crime-Justice

ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ `ਚ 9 ਕਰਮਚਾਰੀਆਂ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਕੀਤਾ ਕਾਬੂ

PUNJAB NEWS EXPRESS | July 14, 2021 04:28 PM

ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਜੂਨ ਮਹੀਨੇ ਵਿੱਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ ਦੇ 8 ਮਾਮਲਿਆਂ ਵਿੱਚ 9 ਸਰਕਾਰੀ ਕਰਮਚਾਰੀਆਂ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਸ ਵਿਚ ਪੁਲਿਸ ਦੇ 3 ਮੁਲਾਜ਼ਮ ਅਤੇ ਮਾਲ ਵਿਭਾਗ ਦੇ 2 ਕਰਮਚਾਰੀ ਸ਼ਾਮਲ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਡਾਇਰੈਕਟਰ-ਕਮ-ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਬਿਊਰੋ ਨੇ ਇਸ ਅਰਸੇ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਦਰਮਿਆਨ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਠੋਸ ਕੋਸ਼ਿਸ਼ਾਂ ਕੀਤੀਆਂ ਹਨ।

 ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਵੱਲੋਂ ਦਰਜ 12 ਮੁਕੱਦਮਿਆਂ `ਚ ਚਲਾਨ ਦਾਖਲ ਕੀਤੇ ਗਏ। ਇਸ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਪੂਰੀ ਡੂੰਘਾਈ ਨਾਲ ਜਾਂਚ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਇਸੇ ਅਰਸੇ ਦੌਰਾਨ ਕੀਤੀਆਂ ਵਿਜੀਲੈਂਸ ਪੜਤਾਲਾਂ ਦੇ ਆਧਾਰ `ਤੇ 4 ਨਵੇਂ ਮੁਕੱਦਮੇ ਵੀ ਦਰਜ ਕੀਤੇ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ