Tuesday, September 21, 2021
ਤਾਜਾ ਖਬਰਾਂ
ਬੇਜ਼ਮੀਨੇ ਲੋਕਾਂ ਵਿੱਚ ਜ਼ਮੀਨਾਂ ਵੰਡਣ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਔਰਤਾਂ ਵੱਲੋਂ ਸੰਗਰੂਰ 'ਚ ਰੋਸ ਪ੍ਰਦਰਸ਼ਨਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਗਰੀਬ-ਪੱਖੀ ਉਪਰਾਲਿਆਂ ’ਤੇ ਵਿਚਾਰ-ਵਟਾਂਦਰਾਪੰਜਾਬ ਦੇ ਮੁੱਖ ਮੰਤਰੀ ਨੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਸਵੇਰੇ 9 ਵਜੇ ਦਫ਼ਤਰ ਪਹੁੰਚਣ ਦੇ ਦਿੱਤੇ ਨਿਰਦੇਸ਼ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਤਨਖਾਹ ਵਾਧੇ ਦੇ ਪੱਤਰ ਨੂੰ ਮੁੜ ਰੱਦ ਕਰਦਿਆਂ ਕਰਾਰ ਦਿੱਤਾ ਵੱਡਾ ਧੋਖਾਪੰਜਾਬ ਵਿੱਤ ਤੇ ਯੋਜਨਾ ਭਵਨ ਵਿੱਚ ਲੱਗੀ ਅੱਗ ਦੀਆਂ ਤਾਰਾ ਮੁੱਖ ਮੰਤਰੀ ਦੇ ਅਸਤੀਫੇ ਨਾਲ ਤੇ ਨਹੀ ਜੁੜੀਆਂ - ਸਹਿਜਧਾਰੀ ਸਿੱਖ ਪਾਰਟੀ ਵੱਲੋਂ ਉਚ ਪਧਰੀ ਜਾਂਚ ਦੀ ਮੰਗ ਆਲ ਇੰਡੀਆ ਜੱਟ ਮਹਾਂਸਭਾ, ਚੰਡੀਗੜ੍ਹ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਕੀਤੀ ਪੰਜਾਬ ਦੇ ਡਿਪਟੀ CM ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ

Crime-Justice

ਪੰਜਾਬ ਪੁਲੀਸ ਵਲੋਂ ਭਾਰਤ-ਪਾਕਿ ਸਰਹੱਦ ’ਤੇ ਹੈਰੋਇਨ ਦੀ ਵੱਡੀ ਤਸਕਰੀ ਦੀ ਕੋਸ਼ਿਸ਼ ਨਾਕਾਮ

PUNJAB NEWS EXPRESS | August 21, 2021 04:37 PM

ਚੰਡੀਗੜ/ਅੰਮਿ੍ਤਸਰ:ਪੰਜਾਬ ਪੁਲੀਸ ਨੂੰ ਮਿਲੀ ਵਿਸ਼ੇਸ਼ ਜਾਣਕਾਰੀ ਦੇ ਅਧਾਰ ਤੇ ਇੱਕ ਖੁਫੀਆ ਕਾਰਵਾਈ ਕਰਦਿਆਂ ਅੰਮਿ੍ਤਸਰ ਦਿਹਾਤੀ ਪੁਲਿਸ ਨੇ ਅੱਜ ਸਵੇਰੇ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਅਮਿ੍ਰਤਸਰ ਦੇ ਪੰਜਗ੍ਰਾਈਆਂ ਬਾਰਡਰ ਚੌਕੀ (ਬੀ.ਓ.ਪੀ) ਖੇਤਰ ਵਿੱਚ 40.81 ਕਿਲੋਗ੍ਰਾਮ ਹੈਰੋਇਨ ਦੇ 39 ਪੈਕਟ ਬਰਾਮਦ ਕਰਕੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਤਸਕਰੀ ਨੂੰ ਅਸਫਲ ਕਰ ਦਿੱਤਾ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ ਲਗਭਗ 200 ਕਰੋੜ ਰੁਪਏ ਦੱਸੀ ਜਾਂਦੀ ਹੈ। ਇਹ ਖੇਤਰ ਬੀਐਸਐਫ ਅਧੀਨ ਆਉਂਦੇ ਸਰਹੱਦੀ ਖੇਤਰ ਦਾ ਹਿੱਸਾ ਹੈ ਇਸ ਲਈ ਉਪਰੋਕਤ ਕਾਰਵਾਈ ਨੂੰ ਅੰਜਾਮ ਦੇਣ ਵਿੱਚ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਵਲੋਂ ਪੂਰਾ ਸਹਿਯੋਗ ਦਿੱਤਾ ਗਿਆ।
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਅੰਮਿ੍ਰਤਸਰ (ਦਿਹਾਤੀ) ਗੁਲਨੀਤ ਸਿੰਘ ਖੁਰਾਣਾ ਵਲੋਂ ਤੁਰੰਤ ਬੀਐਸਐਫ ਨਾਲ ਰਾਬਤਾ ਕੀਤਾ ਕਿ ਨਿਰਮਲ ਸਿੰਘ ਉਰਫ ਸੋਨੂੰ ਮੇਅਰ, ਜੋ ਕਿ ਘਰਿੰਡਾ ਖੇਤਰ ਦਾ ਇੱਕ ਮਸ਼ਹੂਰ ਤਸਕਰ ਹੈ, ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਦੀ ਤਸਕਰੀ ਦੀ ਕੋਸ਼ਿਸ ਕਰ ਰਿਹਾ ਸੀ, ਉਨਾਂ ਦੱਸਿਆ ਕਿ ਇਸ ਦੌਰਾਨ ਡੀਐਸਪੀ ਇਨਵੈਸਟੀਗੇਸ਼ਨ ਗੁਰਿੰਦਰਪਾਲ ਸਿੰਘ ਅਤੇ ਡੀਐਸਪੀ ਅਜਨਾਲਾ ਵਿਪਨ ਕੁਮਾਰ ਦੀ ਪੁਲਿਸ ਟੀਮ ਵੀ ਬੀਐਸਐਫ ਨਾਲ ਮਿਲ ਕੇ ਨਸ਼ਾ ਤਸਕਰਾਂ ਨੂੰ ਫੜਨ ਅਤੇ ਹੈਰੋਇਨ ਬਰਾਮਦ ਕਰਨ ਲਈ ਮੌਕੇ ‘ਤੇ ਪਹੁੰਚੀ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਬੀਐਸਐਫ ਦੀਆਂ ਸਾਂਝੀਆਂ ਟੀਮਾਂ ਵਲੋਂ ਹੈਰੋਇਨ ਦੀ ਵੱਡੀ ਖੇਪ ਨੂੰ ਸਫਲਤਾਪੂਰਵਕ ਜਬਤ ਕਰਨ ਤੋਂ ਇਲਾਵਾ 180 ਗ੍ਰਾਮ ਅਫੀਮ ਅਤੇ ਦੋ ਪਲਾਸਟਿਕ ਪਾਈਪਾਂ (ਸੁਪਰ ਪੰਜਾਬ ਪੰਪ, ਪਾਕਿਸਤਾਨ ਵਿੱਚ ਨਿਰਮਿਤ) ਬਰਾਮਦ ਕਰਨ ਕੀਤਾ ਹੈ। ਪੁਲਿਸ ਨੇ ਤਸਕਰਾਂ ਨਾਲ ਸਬੰਧਤ ਇੱਕ ਮੋਟਰਸਾਈਕਲ ਅਤੇ ਇੱਕ ਸਕੂਟੀ ਵੀ ਜਬਤ ਕੀਤੀ ਹੈ ਜੋ ਕਿ ਸਮਗਲਿੰਗ ਵਾਲੀ ਥਾਂ ਤੋਂ ਮਿਲੇ ਹਨ।

ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਪੁਲਿਸ ਨੇ ਸੋਨੂੰ , ਜੋ ਕਿ 2020 ਵਿੱਚ 1 ਕਿਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਵਿੱਚ ਤਰਨਤਾਰਨ ਪੁਲਿਸ ਨੂੰ ਵੀ ਲੋੜੀਂਦਾ ਹੈ, ਨੂੰ ਗਿ੍ਰਫਤਾਰ ਕਰਨ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਸੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਸਾਰੇ ਦੋਸ਼ੀਆਂ ਨੂੰ ਗਿ੍ਰਫਤਾਰ ਕੀਤੇ ਜਾਣ ਦੀ ਸੰਭਾਵਨਾ ਹੈ।

ਦੋਸ਼ੀਆਂ ਵਲੋਂ ਅਪਣਾਏ ਤਸਕਰੀ ਦੇ ਤਰੀਕੇ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਐਸਐਸਪੀ ਖੁਰਾਣਾ ਨੇ ਕਿਹਾ ਕਿ ਤਸਕਰਾਂ ਵਲੋਂ ਹੈਰੋਇਨ ਨੂੰ ਸਾਫ -ਸੁਥਰੇ ਬੰਨੇ ਹੋਏ ਪੈਕਟਾਂ ਦੇ ਰੂਪ ਵਿੱਚ ਸਰਹੱਦ ਦੀ ਵਾੜ ਦੇ ਪਾਰ (ਭਾਰਤ ਵਿੱਚ) ਲਿਆਉਣ ਲਈ ਪਾਕਿਸਤਾਨ ਵਿਚ ਬਣੀਆਂ ਪਲਾਸਟਿਕ ਦੀਆਂ ਪਾਈਪਾਂ ਦੀ ਵਰਤੋਂ ਕੀਤੀ ਜਾਂਦੀ ਸੀ। ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21, 61, 85, ਵਿਦੇਸ਼ੀ ਐਕਟ ਦੀ ਧਾਰਾ 14 ਅਤੇ ਭਾਰਤੀ ਪਾਸਪੋਰਟ ਐਕਟ ਦੀ ਧਾਰਾ 3, 34, 20 ਦੇ ਅਧੀਨ 21 ਅਗਸਤ, 2021 ਨੂੰ ਐਫਆਈਆਰ ਨੰਬਰ 103 ਪੁਲਿਸ ਥਾਣਾ ਰਮਦਾਸ, ਅੰਮਿ੍ਰਤਸਰ ਵਿਖੇ ਦਰਜ ਕੀਤੀ ਗਈ ਹੈ।

Have something to say? Post your comment

Crime-Justice

ਫਾਜ਼ਿਲਕਾ ਵਿੱਚ ਭਾਰਤ-ਪਾਕਿ ਸਰਹੱਦ ‘ਤੇ ਬਰਾਮਦ ਹੋਈ 42 ਕਰੋੜ ਰੁਪਏ ਤੋਂ ਵੱਧ ਕੀਮਤ ਦੀ 8.5 ਕਿੱਲੋ ਹੈਰੋਇਨ; ਇੱਕ ਗਿ੍ਰਫਤਾਰ

ਵਿਜੀਲੈਂਸ ਨੇ 30,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ

17 ਕਿੱਲੋ ਹੈਰੋਇਨ ਬਰਮਾਦਗੀ ਮਾਮਲਾ: ਪੰਜਾਬ ਪੁਲਿਸ ਦੇ ਨਿਰੰਤਰ ਯਤਨਾਂ ਸਦਕਾ ਜੰਮੂ ਤੇ ਕਸ਼ਮੀਰ ਅਧਾਰਤ ਨਸ਼ਾ ਤਸਕਰਾਂ ਕੋਲੋਂ 21 ਕਿੱਲੋ ਹੈਰੋਇਨ ਅਤੇ 1.9 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਵਿਜੀਲੈਂਸ ਵੱਲੋਂ ਮਹਿਲਾ ਪਟਵਾਰੀ ਤੇ ਉਸਦਾ ਸਹਾਇਕ ਰਿਸ਼ਵਤ ਲੈਂਦੇ ਕਾਬੂ

ਪਟਿਆਲਾ ਪੁਲਿਸ ਵੱਲੋਂ ਪਾਤੜਾਂ ਕਾਰ ਖੋਹ ਮਾਮਲਾ ਹੱਲ

ਅੰਮਿ੍ਰਤਸਰ ਵਿੱਚ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰ ਅਤੇ ਉਨਾਂ ਦਾ ਸਾਥੀ ਗਿ੍ਰਫ਼ਤਾਰ

ਸਾਲ 2020-21 ਦੌਰਾਨ ਸਰਕਾਰੀ ਬੈਂਕਾਂ ਨਾਲ ਕੀਤੀ ਗਈ 81921.79 ਕਰੋੜ ਰੁਪਏ ਦੀ ਧੋਖਾਧੜੀ

ਵਿਜੀਲੈਂਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਕਰਮਚਾਰੀ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ `ਚ 9 ਕਰਮਚਾਰੀਆਂ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਕੀਤਾ ਕਾਬੂ

ਦੇਸ਼ ਭਰ ਦੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਹਥਿਆਰਾਂ ਦੀ ਸਪਲਾਈ ਅਤੇ ਨਿਰਮਾਣ ਲਈ ਇੱਕ ਵੱਡੇ ਬੇਸ ਵਜੋਂ ਉੱਭਰ ਰਿਹੈ ਮੱਧ ਪ੍ਰਦੇਸ਼