Wednesday, July 02, 2025

Crime-Justice

17 ਕਿੱਲੋ ਹੈਰੋਇਨ ਬਰਮਾਦਗੀ ਮਾਮਲਾ: ਪੰਜਾਬ ਪੁਲਿਸ ਦੇ ਨਿਰੰਤਰ ਯਤਨਾਂ ਸਦਕਾ ਜੰਮੂ ਤੇ ਕਸ਼ਮੀਰ ਅਧਾਰਤ ਨਸ਼ਾ ਤਸਕਰਾਂ ਕੋਲੋਂ 21 ਕਿੱਲੋ ਹੈਰੋਇਨ ਅਤੇ 1.9 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

PUNJAB NEWS EXPRESS | September 07, 2021 08:30 PM

ਚੰਡੀਗੜ/ਅੰਮਿ੍ਰਤਸਰ: ਪੰਜਾਬ ਪੁਲਿਸ ਤੋਂ ਮਿਲੀ ਪੁਖਤਾ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਜੰਮੂ-ਕਸ਼ਮੀਰ ਪੁਲਿਸ ਅਤੇ ਭਾਰਤੀ ਫੌਜ ਵਲੋਂ ਚਲਾਏ ਸਾਂਝੇ ਆਪ੍ਰੇਸ਼ਨ ਤਹਿਤ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਤੋਂ 1.64 ਕਰੋੜ ਰੁਪਏ ਦੀ ਡਰੱਗ ਮਨੀ ਨਾਲ ਭਰੇ ਦੋ ਬੈਗ ਬਰਾਮਦ ਕੀੇਤੇ ਗਏ ।
ਇਹ ਡਰੱਗ ਮਨੀ ਕਥਿਤ ਤੌਰ ’ਤੇ ਅੰਮਿ੍ਰਤਸਰ ਦਿਹਾਤੀ ਪੁਿਲਸ ਵਲੋਂ 26 ਅਗਸਤ, 2021 ਨੂੰ ਜ਼ਬਤ ਕੀਤੀ 17 ਕਿਲੋ ਹੈਰੋਇਨ ਨਾਲ ਸਬੰਧਤ ਦੱਸੀ ਜਾਂਦੀ ਹੈ । ਪੁਲਿਸ ਵਲੋਂ ਇਹ ਬਰਾਮਦਗੀ ਅੰਮਿ੍ਰਤਸਰ ਅਧਾਰਤ ਰਣਜੀਤ ਸਿੰਘ ਉਰਫ ਸੋਨੂ, ਜੋ ਆਪਣੀ ਟੋਇਓਟਾ ਇਨੋਵਾ ਕੈਬ ਤੇ ਹੇਠਲੇ ਭਾਗ ਵਿੱਚ ਵਿਸ਼ੇਸ਼ ਤੌਰ ’ਤੇ ਫਿੱਟ ਕੀਤੇ ਕੰਪਾਰਟਮੈਂਟ ਰਾਹੀਂ ਤਸਕਰੀ ਕਰ ਰਿਹਾ ਸੀ, ਕੋਲੋਂ ਕੀਤੀ ਗਈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਜਾਂਚ ਦੌਰਾਨ ਸੋਨੂੰ ਨੇ ਖੁਲਾਸਾ ਕੀਤਾ ਕਿ ਉਸਨੇ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਇਲਾਕੇ ਦੇ ਨਸ਼ਾ ਤਸਕਰਾਂ ਤੋਂ ਨਸ਼ੇ ਦੀ ਖੇਪ ਪ੍ਰਾਪਤ ਕੀਤੀ ਸੀ, ਜਿਹਨਾਂ ਦੀ ਪਛਾਣ ਸਿਕੰਦਰ ਹਯਾਤ ਅਤੇ ਜ਼ਫ਼ਰ ਹੁਸੈਨ ਵਜੋਂ ਕੀਤੀ ਗਈ ਹੈ।
ਡੀਜੀਪੀ ਨੇ ਕਿਹਾ ਕਿ ਸੋਨੂੰ ਵਲੋਂ ਦਿੱਤੀ ਜਾਣਕਾਰੀ ’ਤੇ ਪੰਜਾਬ ਤੋਂ ਇੱਕ ਪੁਲਿਸ ਟੀਮ ਨੌਸ਼ਹਿਰਾ ਭੇਜੀ ਗਈ, ਜੋ 29 ਅਗਸਤ, 2021 ਨੂੰ ਸਿਕੰਦਰ ਅਤੇ ਜਫਰ ਨੂੰ ਗਿ੍ਰਫਤਾਰ ਕਰਨ ਵਿੱਚ ਕਾਮਯਾਬ ਰਹੀ। ਬਾਅਦ ਵਿੱਚ ਸਿਕੰਦਰ ਅਤੇ ਜਫਰ ਦੇ ਖੁਲਾਸਿਆਂ ਤੇ, ਪੰਜਾਬ ਦੀਆਂ ਪੁਲਿਸ ਟੀਮਾਂ ਨੇ, ਨੌਸ਼ਹਿਰਾ ਸਥਿਤ ਉਨਾਂ ਦੇ ਘਰ ਤੋਂ 29.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਨਾਂ ਕਿਹਾ ਸਿਕੰਦਰ ਅਤੇ ਜਫਰ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਪੁਲਿਸ ਨੇ ਸ਼ਨੀਵਾਰ ਨੂੰ 4 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਸੀ, ਜੋ ਕਿ ਬੜੀ ਚਲਾਕੀ ਨਾਲ ਉਸੇ ਇਨੋਵਾ ਕਾਰ ਦੇ ਦਰਵਾਜ਼ਿਆਂ ਵਿੱਚ ਛੁਪਾਈ ਗਈ ਸੀ।

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਹੋਰ ਜਾਂਚ ਦੌਰਾਨ ਦੋਵਾਂ ਨੇ ਡਰੱਗ ਮਨੀ ਬਾਰੇ ਖੁਲਾਸਾ ਕੀਤਾ, ਜੋ ਉਨਾਂ ਦੇ ਤੀਜੇ ਸਾਥੀ ਮੰਜੂਰ ਹੁਸੈਨ ਨੇ ਆਪਣੇ ਘਰ ਛੁਪਾਈ ਹੋਈ ਸੀ। ਅੰਮਿ੍ਰਤਸਰ (ਦਿਹਾਤੀ) ਪੁਲਿਸ ਦੁਆਰਾ ਮੁਹੱਈਆ ਕਰਵਾਈ ਗਈ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਜੰਮੂ-ਕਸ਼ਮੀਰ ਪੁਲਿਸ ਨੇ ਫੌਜ ਦੇ ਨਾਲ ਇੱਕ ਜਾਂਚ ਮੁਹਿੰਮ ਸ਼ੁਰੂ ਕੀਤੀ ਜਿਸ ਤਹਿਤ ਪੁਲਿਸ ਦੋ ਬੈਗਾਂ ਵਿੱਚੋਂ 1, 64, 70, 600 ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਵਿੱਚ ਕਾਮਯਾਬ ਰਹੀ।

ਐਸਐਸਪੀ ਗੁਲਨੀਤ ਸਿੰਘ ਨੇ ਦੱਸਿਆ ਕਿ ਜੰਮੂ -ਕਸ਼ਮੀਰ ਪੁਲਿਸ ਨੇ ਥਾਣਾ ਨੌਸ਼ਹਿਰਾ ਵਿਖੇ ਧਾਰਾ 17, 21 ਗੈਰਕਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਐਫਆਈਆਰ ਨੰਬਰ 184/2021 ਦਰਜ ਕੀਤੀ ਹੈ ਅਤੇ ਹੈਰੋਇਨ ਦੀ ਸਮਗਲਿੰਗ ਅਤੇ ਵੰਡ ਨਾਲ ਸਬੰਧਤ ਪੂਰੇ ਨੈੱਟਵਰਕ ਦਾ ਭਾਂਡਾ ਭੰਨਣ ਲਈ ਅਗਲੇਰੀ ਜਾਂਚ ਜਾਰੀ ਹੈ।
ਜ਼ਿਕਰਯੋਗ ਹੈ ਕਿ ਸੋਨੂੰ ਨੇ ਪਹਿਲਾਂ ਜੇਲ-ਲਿੰਕ ਬਾਰੇ ਖੁਲਾਸਾ ਕੀਤਾ ਸੀ ਅਤੇ ਇਹ ਵੀ ਦੱਸਿਆ ਸੀ ਕਿ ਉਸਨੇ ਇਹ ਖੇਪ ਤਰਨਤਾਰਨ ਪੱਟੀ ਦੇ ਰਣਜੀਤ ਸਿੰਘ ਉਰਫ ਰਾਣਾ (ਇਸ ਵੇਲੇ ਫਰੀਦਕੋਟ ਜੇਲ ਵਿੱਚ ਬੰਦ) ਅਤੇ ਮਲਕੀਤ ਸਿੰਘ ਉਰਫ ਲੱਡੂ (ਮੁਕਤਸਰ ਜੇਲ ਵਿੱਚ ਬੰਦ) ਦੇ ਨਿਰਦੇਸ਼ਾਂ ‘ਤੇ ਚੁੱਕੀ ਸੀ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

ਸਾਈਬਰ ਅਪਰਾਧ, ਤਫ਼ਤੀਸ਼ ਤੇ ਕਾਨੂੰਨਾਂ ਬਾਰੇ ਵਰਕਸ਼ਾਪ 2 ਮਾਰਚ ਨੂੰ ਚੰਡੀਗੜ੍ਹ ਚ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ.  ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ  ਕਾਬੂ 

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਲੋਹੀਆਂ ਖਾਸ ਵਾਸੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ

ਏਕਤਾ ਕਪੂਰ ਦੀ ਪਟੀਸ਼ਨ: ਹਾਈਕੋਰਟ ਨੇ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਗੌੜਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ 'ਚ ਗ੍ਰਿਫਤਾਰ