Thursday, August 20, 2026

Crime-Justice

ਵਿਜੀਲੈਂਸ ਨੇ 30,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ

PUNJAB NEWS EXPRESS | September 10, 2021 07:52 PM

ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਐਸ.ਪੀ ਸਿਟੀ ਫਿਰੋਜਪੁਰ ਦੇ ਰੀਡਰ ਏ.ਐਸ.ਆਈ. ਗੁਰਲਾਭ ਸਿੰਘ ਨੂੰ 30, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਦਿਆਲ ਸਿੰਘ ਵਾਸੀ ਝੁੱਗੇ ਹਜ਼ਾਰਾ ਸਿੰਘ ਵਾਲਾ ਜਿਲਾ ਫਿਰੋਜਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਰੀਡਰ ਵਲੋਂ ਉਸ ਦੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਰਿੱਟ ਪਟੀਸ਼ਨ ਸਬੰਧੀ ਚਲ ਰਹੀ ਇੰਕੁਆਰੀ ਬਾਰੇ ਬਿਆਨ ਦਰਜ ਕਰਨ ਵਿਚ ਮੱਦਦ ਕਰਨ ਬਦਲੇ 50, 000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30, 000 ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ