Thursday, October 15, 2026
ਤਾਜਾ ਖਬਰਾਂ
• ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

Crime-Justice

ਫਾਜ਼ਿਲਕਾ ਵਿੱਚ ਭਾਰਤ-ਪਾਕਿ ਸਰਹੱਦ ‘ਤੇ ਬਰਾਮਦ ਹੋਈ 42 ਕਰੋੜ ਰੁਪਏ ਤੋਂ ਵੱਧ ਕੀਮਤ ਦੀ 8.5 ਕਿੱਲੋ ਹੈਰੋਇਨ; ਇੱਕ ਗਿ੍ਰਫਤਾਰ

PUNJAB NEWS EXPRESS | September 17, 2021 08:23 PM

ਚੰਡੀਗੜ/ਫਿਰੋਜ਼ਪੁਰ: ਪੰਜਾਬ ਪੁਲਿਸ ਨੇ ਇੰਟੈਲੀਜੈਂਸ ਵਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ , ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 42 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਕਿਉਂਕਿ ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਨਿਯੰਤਰਣ ਅਧੀਨ ਪੈਂਦੇ ਸਰਹੱਦੀ ਖੇਤਰ ਨਾਲ ਸਬੰਧਤ ਸੀ ਇਸ ਲਈ ਉਕਤ ਕਾਰਵਾਈ ਬੀਐਸਐਫ ਦੇ ਸਹਿਯੋਗ ਨਾਲ ਕੀਤੀ ਗਈ ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਪ ਦੀ ਬਰਾਮਦਗੀ ਫਾਜ਼ਿਲਕਾ ਦੇ ਪਿੰਡ ਮਹਾਲਮ ਦੇ ਵਸਨੀਕ ਜਸਵੀਰ ਸਿੰਘ ਉਰਫ ਗੱਗੂ ਦੇ ਖੁਲਾਸੇ ‘ਤੇ ਕੀਤੀ ਗਈ , ਜਿਸਨੂੰ ਪੁਲਿਸ ਨੇ ਗਿ੍ਰਫਤਾਰ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਆਪਣੀ ‘ਡਰਾਈਵ ਅਗੇਂਸਟ ਡਰੱਗਜ਼’ ਅਧੀਨ ਪਿਛਲੇ 100 ਦਿਨਾਂ ਦੌਰਾਨ 232 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਨੇ ਕਿਹਾ ਕਿ ਕਾਊਂਂਟਰ ਇੰਟੈਲੀਜੈਂਸ ਵਿੰਗ ਵੱਲੋਂ ਭਾਰਤ-ਪਾਕਿ ਸਰਹੱਦ ਦੇ ਨਜਦੀਕ ਰਹਿੰਦੇ ਕੁਝ ਲੋਕਾਂ ਦੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਭਾਰਤ ਵਿੱਚ ਹਥਿਆਰ/ਵਿਸਫੋਟਕ/ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ , ਐਸਐਸਪੀ ਫਿਰੋਜ਼ਪੁਰ ਰਾਜਪਾਲ ਸਿੰਘ ਵਲੋਂ ਮਿਲੀ ਸੂਹ ’ਤੇ ਅਧਾਰਤ ਜਸਵੀਰ ਸਿੰਘ ਵਿਰੁੱਧ ਤੁਰੰਤ ਪਰਚਾ ਦਰਜ ਕੀਤਾ ਗਿਆ ਅਤੇ ਉਸ ਨੂੰ ਗਿ੍ਰਫਤਾਰ ਕਰਨ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਕਰ ਦਿੱਤੀ ।

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪੁਲਿਸ ਵਲੋਂ ਸ਼ੁੱਕਰਵਾਰ ਦੀ ਸਵੇਰ ਜਸਵੀਰ ਸਿੰਘ ਨੂੰ ਗਿ੍ਰਫਤਾਰ ਕਰਨ ਲਿਆ ਗਿਆ ਅਤੇ ਤਫਤੀਸ਼ ਦੌਰਾਨ ਦੋਸ਼ੀ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਸਾਥੀਆਂ ਦੇ ਨਾਲ ਮਿਲਕੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਇੱਕ ਖੇਪ ਦਾ ਪ੍ਰਬੰਧ ਕੀਤਾ ਸੀ, ਜੋ ਕਿ ਸਰਹੱਦ ਦੀ ਵਾੜ ਤੋਂ 15 ਮੀਟਰ ਦੂਰ ਛੁਪਾਈ ਗਈ ਸੀ।

ਉਨਾਂ ਦੱਸਿਆ ਕਿ ਪੁਲਿਸ ਟੀਮ ਨੇ ਬੀਐਸਐਫ ਨਾਲ ਮਿਲ ਕੇ ਜਸਵੀਰ ਦੁਆਰਾ ਦੱਸੀਆਂ ਥਾਵਾਂ ਦੇ ’ਤੇ ਸਾਂਝਾ ਅਭਿਆਨ ਚਲਾਇਆ ਅਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ।

ਇਸ ਦੌਰਾਨ ਥਾਣਾ ਸਦਰ ਫਿਰੋਜਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18/21/23/29 ਅਤੇ ਆਰਮਜ ਐਕਟ ਦੀ ਧਾਰਾ 25 ਤਹਿਤ ਮਿਤੀ 16-09-2021 ਨੂੰ ਐਫਆਈਆਰ ਨੰਬਰ 152 ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ