Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Crime-Justice

ਪੰਜਾਬ ਪੁਲੀਸ ਵਲੋਂ ਕਰਤਾਰਪੁਰ ਤੋਂ 55 ਕਿਲੋ ਅਫੀਮ ਬਰਾਮਦ; ਇੱਕ ਗਿ੍ਰਫਤਾਰ

PUNJAB NEWS EXPRESS | November 10, 2021 07:56 AM

ਚੰਡੀਗੜ/ਜਲੰਧਰ:ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਹੋਰ ਤੇਜੀ ਲਿਆਉਂਦਿਆਂ, ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਜਲੰਧਰ ਦੇ ਕਰਤਾਰਪੁਰ ਨੇੜੇ ਵਿਸ਼ੇਸ਼ ਚੈਕਿੰਗ ਦੌਰਾਨ 55 ਕਿਲੋ ਅਫੀਮ ਬਰਾਮਦ ਕੀਤੀ ਅਤੇ ਇੱਕ ਨਸ਼ਾ ਤਸਕਰ ਨੂੰ ਗਿ੍ਰਫਤਾਰ ਕੀਤਾ ਹੈ।

ਗਿ੍ਰਫਤਾਰ ਕੀਤੇ ਤਸਕਰ ਦੀ ਪਛਾਣ ਯੁੱਧਵੀਰ ਸਿੰਘ ਉਰਫ ਯੋਧਾ ਵਾਸੀ ਪਿੰਡ ਦੇਵੀਦਾਸਪੁਰ, ਜੰਡਿਆਲਾ ਗੁਰੂ, ਅੰਮਿ੍ਰਤਸਰ ਵਜੋਂ ਹੋਈ ਹੈ। ਭਗੌੜਾ ਹੋਇਆ ਯੁੱਧਵੀਰ ਐਨਡੀਪੀਐਸ ਦੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲਿਸ ਨੇ ਦੋਸ਼ੀ ਕੋਲੋਂ ਰਜਿਸਟ੍ਰੇਸਨ ਨੰਬਰ ਯੂਪੀ 14 ਈਯੂ 8399 ਵਾਲੀ ਇੱਕ ਟੋਇਟਾ ਅਰਬਨ ਕਰੂਜਰ ਕਾਰ ਵੀ ਬਰਾਮਦ ਕੀਤੀ ਹੈ।ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲੀਸ ਦੇ ਸੀ.ਆਈ.ਏ. ਵਿੰਗ ਵੱਲੋਂ ਕਰਤਾਰਪੁਰ-ਕਿਸ਼ਨਪੁਰਾ ਰੋਡ ‘ਤੇ ਨਾਕਾ ਲਗਾਇਆ ਸੀ।

ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲੀਸ ਟੀਮ ਨੇ ਯੁੱਧਵੀਰ ਵੱਲੋਂ ਚਲਾਈ ਜਾ ਰਹੀ ਅਰਬਨ ਕਰੂਜਰ ਕਾਰ ਨੂੰ ਰੋਕਿਆ ਅਤੇ 55 ਕਿਲੋ ਅਫੀਮ ਬਰਾਮਦ ਕੀਤੀ। ਹਾਲਾਂਕਿ, ਯੁੱਧਵੀਰ ਦਾ ਸਾਥੀ ਪਲਵਿੰਦਰ ਸਿੰਘ ਉਰਫ ਸੰਨੀ ਵਾਸੀ ਅੰਮਿ੍ਰਤਸਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਯੁੱਧਵੀਰ ਨੇ ਖੁਲਾਸਾ ਕੀਤਾ ਕਿ ਉਸ ਨੂੰ ਇਹ ਖੇਪ ਪੇਸ਼ੇਵਰ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ ਨਵ ਵਾਸੀ ਪਿੰਡ ਵਜੀਰ ਭੁੱਲਰ(ਬਿਆਸ ) ਮੌਜੂਦਾ ਸਮੇਂ ਦੌਰਾਨ ਵਿਦੇਸ਼ ਵਿੱਚ ਰਹਿ ਰਹੇ , ਰਾਹੀਂ ਪ੍ਰਾਪਤ ਹੋਈ। ਯੁੱਧਵੀਰ ਨੇ ਕਬੂਲਿਆ ਕਿ ਨਵ ਵਿਦੇਸ਼ ‘ਚ ਬੈਠ ਕੇ ਆਪਣੇ ਸਾਥੀਆਂ ਰਾਹੀਂ ਪੰਜਾਬ ‘ਚ ਅਫੀਮ ਅਤੇ ਹੈਰੋਇਨ ਦੀ ਵੱਡੇ ਪੱਧਰ ‘ਤੇ ਸਪਲਾਈ ਕਰਦਾ ਹੈ। ਜਿਕਰਯੋਗ ਹੈ ਕਿ ਨਵ ਉੱਤੇ ਐਨਡੀਪੀਐਸ ਐਕਟ ਤਹਿਤ ਵੱਖ-ਵੱਖ ਅਪਰਾਧਿਕ ਮਾਮਲੇ ਆਇਦ ਹਨ ਅਤੇ ਉਹ ਫਿਲੌਰ ਦੇ ਚਿੰਟੂ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਹਾਲ ਹੀ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਬਰਾਮਦ ਕੀਤੀ ਗਈ 300 ਕਿਲੋ ਹੈਰੋਇਨ ਦੀ ਖੇਪ ਵਿੱਚ ਨਵ ਦਾ ਨਾਂ ਵੀ ਸਾਹਮਣੇ ਆਇਆ ਸੀ।

ਐਸ.ਐਸ.ਪੀ. ਜਲੰਧਰ (ਦਿਹਾਤੀ) ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਬਰਾਮਦਗੀ ਅਤੇ ਗਿ੍ਰਫਤਾਰੀਆਂ ਹੋਣ ਦੀ ਆਸ ਹੈ।ਦੱਸਣਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 176 ਮਿਤੀ 9 ਨਵੰਬਰ, 2021 ਨੂੰ ਥਾਣਾ ਕਰਤਾਰਪੁਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 18ਸੀ/61/85 ਤਹਿਤ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ