Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਦੋ ਲੜਕੀਆਂ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਹਤਿਆਰਾ 24 ਘੰਟਿਆਂ ਵਿੱਚ ਪੁਲਿਸ ਅੜਿੱਕੇ

PUNJAB NEWS EXPRESS | March 19, 2021 10:06 PM
 
ਚੰਡੀਗੜ/ਮੋਗਾ, : ਬੀਤੇ ਦਿਨੀਂ ਪਿੰਡ ਮਾਣੂਕੇ ਵਿਖੇ ਦੋ ਨੌਜਵਾਨ ਲੜਕੀਆਂ ਨੂੰ ਗੋਲੀ ਮਾਰ ਕੇ ਮਾਰ ਦੇਣ ਦੀ ਖੌਫਨਾਕ ਘਟਨਾ ਨੂੰ ਜਿਲਾ ਮੋਗਾ ਪੁਲਿਸ ਨੇ 24 ਘੰਟੇ ਵਿੱਚ ਸੁਲਝਾ ਲਿਆ ਹੈ। ਇਸ ਘਟਨਾ ਦੇ ਮੁੱਖ ਮੁਲਜਮ ਨੂੰ ਘਟਨਾ ਮੌਕੇ ਵਰਤੇ ਹਥਿਆਰ ਅਤੇ ਵਾਹਨ ਸਮੇਤ ਗਿ੍ਰਫਤਾਰ ਕਰ ਲਿਆ ਗਿਆ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਸ੍ਰ ਹਰਮਨ ਬੀਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੇ ਦਿਨੀਂ ਦੋ ਨੌਜਵਾਨ ਲੜਕੀਆਂ ਨੂੰ ਲਗਭਗ 35 ਸਾਲ ਦੀ ਉਮਰ ਦੇ ਇਕ ਨੌਜਵਾਨ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਮੋਗਾ ਪੁਲਿਸ ਘਿਨਾਉਣੇ ਹਰਕਤ ਦੀ ਸੂਚਨਾ ਮਿਲਣ ‘ਤੇ ਤੁਰੰਤ ਹਰਕਤ ਵਿਚ ਆ ਗਈ।
ਉਹਨਾਂ ਦੱਸਿਆ ਕਿ ਪਿੰਡ ਸ਼ੇਖਾ ਪੁਲਿਸ ਥਾਣਾ ਸਮਾਲਸਰ, ਮੋਗਾ ਦੀਆਂ ਰਹਿਣ ਵਾਲੀਆਂ ਪੀੜਤ ਲੜਕੀਆਂ ਅਮਨਦੀਪ ਕੌਰ ਦੀ ਉਮਰ 23 ਸਾਲ ਅਤੇ ਕਮਲਪ੍ਰੀਤ ਕੌਰ ਦੀ 24 ਸਾਲ ਸੀ ਅਤੇ ਦੋਵੇਂ ਭੈਣਾਂ ਸਨ। ਲੜਕੀ ਅਮਨਦੀਪ ਕੌਰ ਦਸਮੇਸ਼ ਕਾਲਜ ਡਗਰੂ ਵਿਖੇ ਇਮਤਿਹਾਨ ਦੇਣ ਗਈ ਸੀ ਅਤੇ ਉਸਦੀ ਭੈਣ ਕਮਲਪ੍ਰੀਤ ਕੌਰ ਉਸ ਨਾਲ ਕਾਲਜ ਗਈ ਹੋਈ ਸੀ, ਜਦੋਂ ਪ੍ਰੀਖਿਆ ਪੂਰੀ ਹੋਣ ਤੋਂ ਬਾਅਦ ਦੋਵੇਂ ਲੜਕੀਆਂ ਆਪਣੇ ਪਿੰਡ ਜਾ ਰਹੀਆਂ ਸਨ ਤਾਂ ਮੁਲਜ਼ਮ ਗੁਰਵੀਰ ਸਿੰਘ ਪੁੱਤਰ ਜਗਦੇਵ ਸਿੰਘ ਸਰਪੰਚ ਪਿੰਡ ਸ਼ੇਖਾ ਉਹਨਾਂ ਨੂੰ ਮਿਲਿਆ ਅਤੇ ਜਬਰਦਸਤੀ ਉਨਾਂ ਨੂੰ ਆਪਣੀ ਕਾਰ (ਰਜਿਸਟ੍ਰੇਸਨ ਨੰਬਰ ਪੀਬੀ -03-ਵਾਈ- 3450) ਵਿਚ ਅਗਵਾ ਕਰ ਲਿਆ ਅਤੇ ਅਗਵਾ ਕਰਨ ਤੋਂ ਬਾਅਦ ਮੁਲਜ਼ਮ ਕਾਰ ਨੂੰ ਬਾਘਾਪੁਰਾਣਾ ਖੇਤਰ ਵੱਲ ਲੈ ਗਿਆ। 
ਰਸਤੇ ਵਿੱਚ ਕਿਸੇ ਗੱਲ ਉੱਤੇ ਆਪਸੀ ਬਹਿਸ ਹੋਣ ਉਪਰੰਤ   ਨਹਾਲ ਸਿੰਘ ਵਾਲਾ ਨੇੜੇ ਪਿੰਡ ਮਾਣੂੰਕੇ ਪਹੁੰਚਣ ‘ਤੇ ਮੁਲਜ਼ਮ ਨੇ ਲੜਕੀਆਂ ‘ਤੇ 5 ਗੋਲੀਆਂ ਚਲਾਈਆਂ, ਜੌ ਕਿ ਉਹਨਾਂ ਦੇ ਗਰਦਨ ਅਤੇ ਸਿਰਾਂ ‘ਤੇ ਵੱਜੀਆਂ, ਜਿਸ ਕਾਰਨ ਇਕ ਪੀੜਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਜੀ ਹਸਪਤਾਲ ਲਿਜਾਂਦੇ ਸਮੇਂ ਪੂਰੀ ਹੋ ਗਈ। 
ਇਸ ਘਟਨਾ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਮੋਗਾ ਪੁਲਿਸ ਨੇ ਸਾਰੀ ਰਾਤ ਪੂਰੀ ਕੋਸ਼ਿਸ਼ ਕੀਤੀ ਅਤੇ ਅਖੀਰ ਵਿੱਚ ਮੁਲਜ਼ਮ ਨੂੰ 24 ਘੰਟਿਆਂ ਵਿੱਚ ਆਲਟੋ ਕਾਰ ਅਤੇ 32 ਬੋਰ ਰਿਵਾਲਵਰ ਸਮੇਤ ਗਿ੍ਰਫਤਾਰ ਕਰ ਲਿਆ। ਦੱਸਣਯੋਗ ਹੈ ਕਿ ਮੁਲਜ਼ਮ ਦਾ ਪਿਤਾ ਪਿੰਡ ਸ਼ੇਖਾ ਦਾ ਸਰਪੰਚ ਹੈ। ਇਸ ਮਾਮਲੇ ਸਬੰਧੀ ਐਫਆਈਆਰ ਨੰ.  40 ਮਿਤੀ 18-03-2013 ਯੂ / ਐਸ 302, 307 ਆਈਪੀਸੀ 25, 27-54 / 59 ਆਰਮਜ ਐਕਟ ਪੁਲਿਸ ਥਾਣਾ ਨਿਹਾਲ ਸਿੰਘ ਵਾਲਾ ਜ਼ਿਲਾ ਮੋਗਾ ਵਿਖੇ ਦਰਜ ਕੀਤੀ ਗਈ ਹੈ। ਦੋਸ਼ੀ ਤੋਂ ਹੋਰ ਪੁੱਛ ਗਿੱਛ ਕੀਤੀ ਜਾ ਰਹੀ ਹੈ।    

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ