Friday, August 21, 2026

Crime-Justice

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿਚ ਦਿੱਤੀ ਅਗਾਊਂ ਜ਼ਮਾਨਤ

ਅਮਰੀਕ ਸਿੰਘ | January 10, 2022 07:24 PM

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਮੁਹਾਲੀ ਥਾਣੇ ਵਿੱਚ ਦਰਜ ਡਰੱਗ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਮਜੀਠੀਆ 'ਤੇ ਨਸ਼ੀਲੇ ਪਦਾਰਥਾਂ ਦੇ ਘੁਟਾਲੇ ਵਿਚ ਕਥਿਤ ਸ਼ਮੂਲੀਅਤ ਲਈ ਐਨਡੀਪੀਸੀ ਐਕਟ ਦੀਆਂ ਧਾਰਾਵਾਂ 25/27ਏ/29 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਉਹ ਗ੍ਰਿਫ਼ਤਾਰੀ ਤੋਂ ਬਚਣ ਲਈ ਕੇਸ ਦਰਜ ਹੋਣ ਤੋਂ ਬਾਅਦ ਰੂਪੋਸ਼ ਹੋ ਗਿਆ ਸੀ। ਪੰਜਾਬ ਪੁਲਿਸ ਨੇ ਉਸ ਦੇ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਮਜੀਠੀਆ ਨੂੰ ਅਦਾਲਤ ਤੋਂ ਜ਼ਮਾਨਤ ਕਰਵਾਉਣ ਲਈ ਲੰਬਾ ਸਮਾਂ ਦਿੱਤਾ |
ਮਜੀਠੀਆ ਦਾ ਨਾਮ ਡਰੱਗ ਮਨੀ ਦੇ 6000 ਕਰੋੜ ਰੁਪਏ ਦੇ ਹਵਾਲਾ ਰੈਕੇਟ ਵਿੱਚ ਸ਼ਾਮਲ ਸੀ ਅਤੇ ਹਰਪ੍ਰੀਤ ਸਿੱਧੂ ਆਈਜੀਪੀ ਦੀ ਅਗਵਾਈ ਵਾਲੀ ਐਸਟੀਐਫ ਨੇ ਹਾਈਕੋਰਟ ਵਿੱਚ ਪੇਸ਼ ਕੀਤੀ ਨਸ਼ਿਆਂ ਬਾਰੇ ਰਿਪੋਰਟ ਵਿੱਚ ਵੀ ਉਸਦਾ ਨਾਮ ਦਰਜ ਕੀਤਾ ਸੀ। ਡਰੱਗ ਲਾਰਡ ਸਾਬਕਾ ਪੁਲਿਸ ਅਧਿਕਾਰੀ ਜਗਦੀਸ਼ ਭੋਲਾ ਨੇ ਵੀ ਮਜੀਠੀਆ ਨੂੰ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਦਾ ਸਰਗਨਾ ਦੱਸਿਆ ਸੀ।
ਹਾਈਕੋਰਟ ਨੇ ਮਜੀਠੀਆ ਨੂੰ ਪੁਲਿਸ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ ਅਤੇ ਪੁਲਿਸ ਨੂੰ ਉਸਨੂੰ ਗ੍ਰਿਫਤਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ