Friday, April 26, 2024

Crime-Justice

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ

PUNJAB NEWS EXPRESS5 | May 19, 2023 06:51 PM

ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ 01.04.2007 ਤੋਂ 11.09.2020 ਤੱਕ ਦੇ ਜਾਂਚ ਸਮੇਂ ਦੌਰਾਨ ਕੁੱਲ 5, 12, 51, 688.37 ਰੁਪਏ ਖਰਚ ਕੀਤੇ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2, 08, 84, 863.37 ਰੁਪਏ ਬਣਦੀ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਇਸ ਸਮੇਂ ਦੌਰਾਨ ਆਪਣੀ ਅਸਲ ਆਮਦਨ ਤੋਂ 3, 03, 66, 825 ਰੁਪਏ ਵੱਧ ਖਰਚ ਕੀਤੇ ਜੋ ਕਿ ਉਸਦੀ ਕੁੱਲ ਆਮਦਨ ਤੋਂ ਲਗਭਗ 145.40 ਫੀਸਦੀ ਵੱਧ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਆਬਕਾਰੀ ਵਿਭਾਗ ਦੇ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) (ਬੀ) ਅਤੇ 13(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਬਲਬੀਰ ਕੁਮਾਰ ਬਿਰਦੀ ਅਤੇ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਕੁਝ ਟਰਾਂਸਪੋਰਟਰਾਂ ਅਤੇ ਉਦਯੋਗਪਤੀਆਂ ਦੀ ਮਿਲੀਭੁਗਤ ਨਾਲ ਜੀ.ਐਸ.ਟੀ. ਉਗਰਾਹੀ ਵਿੱਚ ਘਪਲਾ ਕੀਤਾ ਸੀ। ਇਸ ਸਬੰਧੀ 21.08.2020 ਨੂੰ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ 7, 7-ਏ  ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਬਲਬੀਰ ਕੁਮਾਰ ਬਿਰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਬਿਊਰੋ ਕੋਲ ਉਕਤ ਕੇਸ ਸਬੰਧੀ ਜਾਂਚ ਵਿੱਚ ਸ਼ਾਮਲ ਹੋਇਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ