Sunday, April 28, 2024

Crime-Justice

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

PUNJAB NEWS EXPRESS | February 17, 2024 08:48 PM

ਮੁਲਜਮ ਮੰਗ ਰਿਹਾ ਸੀ ਲੱਖ ਰੁਪਈਆ ਹੋਰ
ਚੰਡੀਗੜ੍ਹ, :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਇੱਕ ਕੇਸ ਵਿੱਚ ਮੱਦਦ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਤਹਿਸੀਲਦਾਰ ਅਤੇ ਪਟਵਾਰੀ ਦੇ ਨਾਮ ਉੱਪਰ ਹੁਣ ਇੱਕ ਲੱਖ ਰੁਪਏ ਹੋਰ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਕਾਨੂੰਗੋ ਵੱਲੋਂ ਰਿਸ਼ਵਤ ਦੀ ਮੰਗ ਕਰਦਿਆਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ