Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਏ.ਐਸ.ਆਈ. ਤੇ ਹੋਮਗਾਰਡ 10,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

PUNJAB NEWS EXPRESS | April 21, 2023 06:14 PM

ਪਟਿਆਲਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਰਾਮਨਗਰ, ਥਾਣਾ ਸਦਰ ਪਟਿਆਲਾ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪਲਵਿੰਦਰ ਸਿੰਘ ਅਤੇ ਪੰਜਾਬ ਹੋਮ ਗਾਰਡ ਦੇ ਵਲੰਟੀਅਰ ਸੱਤਿਆਭਾਨ ਨੂੰ 10, 000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਰਣਧੀਰ ਸਿੰਘ ਵਾਸੀ ਚੀਕਾ, ਹਰਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਤਿੰਨ ਟਰੱਕਾਂ ਨੂੰ ਬੇਰੋਕ-ਟੋਕ ਪੰਜਾਬ ਵਿੱਚ ਦਾਖਲ ਹੋਣ ਦੇਣ ਲਈ ਹਰੇਕ ਮਹੀਨੇ 30, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਪੁਲਿਸ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ

 

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ