Friday, April 26, 2024

Crime-Justice

ਕੌਮੀ ਲੋਕ ਅਦਾਲਤ 13 ਮਈ ਨੂੰ ਲੱਗੇਗੀ: ਜ਼ਿਲ੍ਹਾ ਅਤੇ ਸੈਸ਼ਨ ਜੱਜ

ਦਲਜੀਤ ਕੌਰ  | May 06, 2023 11:04 PM
ਸੰਗਰੂਰ, :  ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 13 ਮਈ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ੍ਰੀ ਰਜਿੰਦਰ ਸਿੰਘ ਰਾਏ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਝਗੜਿਆਂ ਦਾ ਨਿਪਟਾਰਾ ਦੋ ਧਿਰਾਂ ਦਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਂਦਾ ਹੈ। 
 
ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ 138 ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਜਗਲਾਤ ਵਿਭਾਗ ਦੇ ਕੇਸ, ਬਿਜਲੀ, ਪਾਣੀ, ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ ਆਦੀ ਸਾਰੇ ਤਰ੍ਹਾਂ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜਾਮੰਦੀ ਨਾਲ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ 13 ਮਈ ਨੂੰ ਕੌਮੀ ਲੋਕ ਅਦਾਲਤ, ਸੰਗਰੂਰ ਹੈੱਡ ਕੁਆਟਰ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਵੀ ਲਗਾਈਆਂ ਜਾਣਗੀਆਂ।
 
ਇਸ ਸਬੰਧ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ ਵੱਲੋਂ ਵੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਦੇ ਫੈਸਲੇ ਖਿਲਾਫ ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਇਸ ਲਈ ਲੋੜਵੰਦ ਲੋਕਾਂ ਨੂੰ ਇਸਦਾ ਲਾਭ ਜ਼ਰੂਰ ਉਠਾਉਣਾ ਚਾਹੀਦਾ ਹੈ।
 
 

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ