Sunday, September 27, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Crime-Justice

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

PUNJAB NEWS EXPRESS | December 02, 2024 09:53 PM

ਮੁਲਜ਼ਮ, ਇਸ ਤੋਂ ਪਹਿਲਾਂ ਜ਼ਮੀਨ ਦੇ ਤਬਾਦਲੇ ਲਈ ਲੈ ਚੁੱਕਾ ਸੀ 10, 000 ਰੁਪਏ ਰਿਸ਼ਵਤ
ਚੰਡੀਗੜ: 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਮਾਲ ਹਲਕਾ ਸਲੋਹ ਵਿਖੇ ਤਾਇਨਾਤ ਮਾਲ ਪਟਵਾਰੀ ਗੌਰਵ ਗੁਪਤਾ, ਜਿਸ ਕੋਲ ਫਾਂਬੜਾ ਹਲਕੇ ਦਾ ਵਾਧੂ ਚਾਰਜ ਵੀ ਹੈ, ਨੂੰ 10, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗੜ੍ਹੀ ਸ਼ੇਰੂ ਦੇ ਵਸਨੀਕ ਕੇਸਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੇ ਪਰਿਵਾਰ ਦੇ ਜ਼ਮੀਨ ਦੇ ਤਬਾਦਲੇ ਸਬੰਧੀ ਕੇਸ ਦਾ ਨਿਪਟਾਰਾ ਕਰਨ ਬਦਲੇ ਉਸ ਤੋਂ 20000 ਰੁਪਏ ਰਿਸ਼ਵਤ ਮੰਗੀ ਹੈ ਅਤੇ ਇਸ ਸਬੰਧੀ 10000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਟਵਾਰੀ ਉਕਤ ਜ਼ਮੀਨ ਦੇ ਇੰਤਕਾਲ ਬਦਲੇ ਉਸ ਤੋਂ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ ਅਤੇ ਉਸਨੇ ਇਸ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ  ਰਿਕਾਰਡ ਕਰ ਲਈ ਹੈ।
 
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
 
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ