Saturday, April 27, 2024

Crime-Justice

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

PUNJAB NEWS EXPRESS | February 27, 2024 08:11 PM
ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਦਫ਼ਤਰ, ਗਿੱਦੜਬਾਹਾ-2, ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4, 000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਗਿੱਦੜਬਾਹਾ ਦੇ ਪਿੰਡ ਪਿਊਰੀ ਨਿਵਾਸੀ ਦਰਸ਼ਨ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਸਵੇਰੇ ਹੀ ਉਸ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ 2, 000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਸ਼ਾਮ ਤੱਕ ਦੇਣ ਦੀ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਅਤੇ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 2, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਟੀਮ ਨੇ ਮੌਕੇ 'ਤੇ ਹੀ ਮੁਲਜ਼ਮਾਂ ਦੇ ਕਬਜ਼ੇ 'ਚੋਂ 4, 000 ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ।
ਇਸ ਸਬੰਧੀ ਉਕਤ ਮਾਲ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ