Tuesday, October 20, 2026
ਤਾਜਾ ਖਬਰਾਂ
• ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਨਸ਼ਾ ਪੀੜਤ ਪਰਿਵਾਰਾਂ ਲਈ ਉਮੀਦ ਦੀ ਨਵੀਂ ਕਿਰਨ: ਕੇਵਲ ਸਿੰਘ ਢਿੱਲੋਂ • ਪਰਵਿੰਦਰ ਝੋਟਾ ਦੇ ਪਿਤਾ ਨੇ ਅਮਿਤ ਸ਼ਾਹ ਵਿਰੁੱਧ ਵਿਰੋਧ ਪ੍ਰਦਰਸ਼ਨ ਦਾ ਵਿਰੋਧ ਕੀਤਾ, ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦੀ ਉਮੀਦ ਹੈ • ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ

Crime-Justice

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | October 19, 2026 06:27 PM

- *ਵਿਦੇਸ਼ੀ ਤਸਕਰਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ*
- *ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ : ਸੀ.ਪੀ. ਅੰਮ੍ਰਿਤਸਰ ਹਰਮਨਬੀਰ ਗਿੱਲ*

ਚੰਡੀਗੜ੍ਹ/ਅੰਮ੍ਰਿਤਸਰ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਦਰਜ ਕਰਦਿਆਂ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਪਿਸਤੌਲਾਂ ਅਤੇ 1.022 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਤਮ ਉਰਫ਼ ਅਜੈ (28) -ਜੋ ਪੇਸ਼ੇ ਤੋਂ ਬਾਊਂਸਰ ਹੈ ਅਤੇ ਪਿੰਡ ਸੈਂਹਸਰਾ ਖੁਰਦ ਦਾ ਰਹਿਣ ਵਾਲਾ ਹੈ, ਰਵੀ ਸ਼ੇਰ ਸਿੰਘ (22) - ਜੋ ਪਿੰਡ ਗੁਰੂ ਕਾ ਬਾਗ਼ ਦਾ ਰਹਿਣ ਵਾਲਾ ਹੈ ਅਤੇ ਰਾਜਬੀਰ ਸਿੰਘ ਉਰਫ਼ ਰਾਜਾ (24) - ਜੋ ਪਿੰਡ ਬਾਸਰਕੇ ਭੈਣੀ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਵਿੱਚ ਪਾਲ ਐਵੇਨਿਊ (ਅੰਮ੍ਰਿਤਸਰ ਦਿਹਾਤੀ) ਵਿਖੇ ਰਹਿ ਰਿਹਾ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ 9 ਐਮ.ਐਮ. ਗਲੋਕ ਪਿਸਤੌਲ ਅਤੇ ਸੱਤ .30 ਬੋਰ ਪਿਸਤੌਲ ਸ਼ਾਮਲ ਹਨ। ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤਿਆ ਜਾ ਰਿਹਾ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਂਦੇ ਸਨ ਤਾਂ ਜੋ ਇਹ (ਹਥਿਆਰ) ਅੱਗੇ ਸਪਲਾਈ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਥਾਣਾ ਕੈਂਟ ਖੇਤਰ ਤੋਂ ਗੌਤਮ ਉਰਫ਼ ਅਜੈ ਅਤੇ ਰਵੀ ਸ਼ੇਰ ਸਿੰਘ ਨੂੰ ਦੋ ਗਲੋਕ ਪਿਸਤੌਲਾਂ ਅਤੇ ਇੱਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਸਖ਼ਤੀ ਨਾਲ ਪੁੱਛਗਿੱਛ ਕਰਨ’ਤੇ ਮੁਲਜ਼ਮ ਗੌਤਮ ਦੇ ਖੁਲਾਸੇ ’ਤੇ ਪੁਲਿਸ ਨੇ ਸੱਤ ਹੋਰ ਪਿਸਤੌਲ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਅਗਲੇਰੀ ਤਫ਼ਤੀਸ਼ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਤੀਜੇ ਸਾਥੀ, ਜਿਸ ਦੀ ਪਛਾਣ ਰਾਜਬੀਰ ਸਿੰਘ ਉਰਫ਼ ਰਾਜਾ ਵਜੋਂ ਹੋਈ ਹੈ, ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਸ ਕੋਲੋਂ ਇੱਕ ਹੋਰ .30 ਬੋਰ ਪਿਸਤੌਲ ਅਤੇ 1.022 ਕਿਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਹੁਣ ਤੱਕ ਕੁੱਲ ਦਸ ਪਿਸਤੌਲਾਂ ਦੀ ਬਰਾਮਦਗੀ ਕੀਤੀ ਗਈ ਹੈ ।

ਸੀ.ਪੀ. ਨੇ ਦੱਸਿਆ ਕਿ ਗੌਤਮ ਅਤੇ ਰਾਜਬੀਰ ਦੋਵਾਂ ਦਾ ਹੀ ਅਪਰਾਧਿਕ ਪਿਛੋਕੜ ਹੈ। ਗੌਤਮ ਵਿਰੁੱਧ ਪਹਿਲਾਂ ਹੀ ’ਆਰਮਜ਼ ਐਕਟ’ ਅਤੇ ’ਐਨ.ਡੀ.ਪੀ.ਐਸ. ਐਕਟ’ ਤਹਿਤ ਦੋ ਮਾਮਲੇ ਦਰਜ ਹਨ, ਜਦਕਿ ਰਾਜਬੀਰ ਵਿਰੁੱਧ ’ਐਨ.ਡੀ.ਪੀ.ਐਸ. ਐਕਟ’ ਤਹਿਤ ਪੰਜ ਮਾਮਲੇ ਚੱਲ ਰਹੇ ਹਨ।

ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 193, ਮਿਤੀ 13.10.2026 ਨੂੰ ’ਆਰਮਜ਼ ਐਕਟ’ ਦੀਆਂ ਧਾਰਾਵਾਂ 25(6), 25(7) ਅਤੇ 25(8) ਅਤੇ ’ਐਨ.ਡੀ.ਪੀ.ਐਸ. ਐਕਟ’ ਦੀਆਂ ਧਾਰਾਵਾਂ 21(ਸੀ) ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਕੈਂਟ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ