Tuesday, December 16, 2025
ਤਾਜਾ ਖਬਰਾਂ
ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

Crime-Justice

ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

PUNJAB NEWS EXPRESS | March 08, 2025 09:15 PM

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
—ਪੰਜਾਬ ਪੁਲਿਸ ਦੇ ਰਣਨੀਤਕ ਯਤਨਾਂ ਸਦਕਾ ਦੋਸ਼ੀ ਸਚਿਨਦੀਪ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ : ਡੀਜੀਪੀ ਗੌਰਵ ਯਾਦਵ
— ਹੋਰ ਪੁੱਛਗਿੱਛ ਲਈ ਦੋਸ਼ੀ ਨੂੰ ਪੁਲਿਸ ਹਿਰਾਸਤ ਵਿੱਚ ਲਿਆ : ਏ.ਆਈ.ਜੀ. ਐਸ.ਐਸ.ਓ.ਸੀ. ਡਾ. ਸਿਮਰਤ ਕੌਰ
ਚੰਡੀਗੜ੍ਹ: 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਨਾਂਦੇੜ ਕਤਲ ਕਾਂਡ ਵਿੱਚ ਸ਼ਾਮਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁੰਨ, ਜਿਸਦੀ ਪਛਾਣ ਸਚਿਨਦੀਪ ਸਿੰਘ ਉਰਫ਼ ਸਚਿਨ ਵਾਸੀ ਪਿੰਡ ਦਿਆਲਪੁਰਾ, ਅਜਨਾਲਾ (ਅੰਮ੍ਰਿਤਸਰ) ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸਏਐਸ ਨਗਰ ਦੀ ਟੀਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ  ਹਵਾਈ ਅੱਡੇ, ਨਵੀਂ ਦਿੱਲੀ ਤੋਂ ਇਹ ਗ੍ਰਿਫ਼ਤਾਰੀ ਕੀਤੀ ਹੈ। ਉਨ੍ਹਾਂ ਕਿਹਾ, ‘‘ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਦੋਸ਼ੀ ਸਚਿਨਦੀਪ ਥਾਈਲੈਂਡ ਭੱਜ ਗਿਆ ਸੀ। ਪੰਜਾਬ ਪੁਲਿਸ ਦੇ ਰਣਨੀਤਕ ਯਤਨਾਂ ਸਦਕਾ ਉਸਨੂੰ ਭਾਰਤ ਵਾਪਸ ਪਰਤਦਿਆਂ ਹੀ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।"

ਇਹ ਕਾਰਵਾਈ, ਪੰਜਾਬ ਪੁਲਿਸ ਵੱਲੋਂ ਨਾਂਦੇੜ ਕਤਲ ਕੇਸ ਦੇ ਸਬੰਧ ਵਿੱਚ ਬੀ.ਕੇ.ਆਈ. ਮਾਡਿਊਲ ਦੇ ਦੋ ਕਾਰਕੁਨਾਂ ਜਗਦੀਸ਼ ਸਿੰਘ ਉਰਫ਼ ਜੱਗਾ ਤੇ ਉਸਦੇ ਸਾਥੀ ਸ਼ੁਭਦੀਪ ਸਿੰਘ ਉਰਫ਼ ਸ਼ੁਭ ਨੂੰ ਦੋ .32 ਬੋਰ ਪਿਸਤੌਲਾਂ ਅਤੇ ਪੰਜ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਤੋਂ, ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਅੰਦਰ ਅਮਲ ਵਿੱਚ ਲਿਆਂਦੀ ਗਈ ਹੈ ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਚਿਨਦੀਪ ਨੇ ਬੀਕੇਆਈ ਦੇ ਅੱਤਵਾਦੀ ਨੈੱਟਵਰਕ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਉਸ ਨੇ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਤੇ ਅਮਰੀਕਾ ਅਧਾਰਤ ਬੀਕੇਆਈ ਕਾਰਕੁੰਨ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਦੇ ਇਸ਼ਾਰੇ ’ਤੇ ਕੰਮ ਕਰਨ ਵਾਲੇ ਕਾਰਕੁਨਾਂ ਨੂੰ ਸੁਰੱਖਿਅਤ ਪਨਾਹਗਾਹਾਂ, ਲੌਜਿਸਟਿਕਲ ਸਹਾਇਤਾ ਅਤੇ ਵਿੱਤੀ ਮਦਦ ਪ੍ਰਦਾਨ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਡਾ. ਸਿਮਰਤ ਕੌਰ ਨੇ ਕਿਹਾ ਕਿ ਜਾਂਚ ਦੌਰਾਨ ਉਸਦਾ ਨਾਮ ਸਾਹਮਣੇ ਆਉਣ ’ਤੇ, ਦੋਸ਼ੀ ਸਚਿਨਦੀਪ ਫੜੇ ਜਾਣ ਤੋਂ ਬਚਣ ਲਈ ਥਾਈਲੈਂਡ ਭੱਜ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਉਸਦੇ ਵਿਰੁੱਧ ਲੁੱਕ ਆਊਟ ਸਰਕੂਲਰ (ਐਲ.ਓ.ਸੀ.) ਜਾਰੀ ਕਰ ਦਿੱਤਾ ਸੀ, ਇਸੇ ਲਈ ਜਦੋਂ ਉਹ ਭਾਰਤ ਵਾਪਸ ਆਇਆ ਤਾਂ ਬੜੀ ਮੁਸਤੈਦੀ ਨਾਲ ਉਸਨੂੰ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ  ਤੋਂ ਹਿਰਾਸਤ ਵਿੱਚ ਲੈ ਲਿਆ ਗਿਆ।

ਏਆਈਜੀ ਨੇ ਦੱਸਿਆ ਕਿ ਦੋਸ਼ੀ ਨੂੰ ਹੁਣ ਹੋਰ ਪੁੱਛਗਿੱਛ ਲਈ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਇਸ ਸਬੰਧੀ, ਐਫਆਈਆਰ ਨੰਬਰ 1 ਮਿਤੀ 21.02.2025 ਨੂੰ ਥਾਣਾ ਐਸਐਸਓਸੀ, ਐਸਏਐਸ ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(1) ਬੀ ਅਤੇ ਬੀਐਨਐਸ ਦੀ ਧਾਰਾ 249 ਅਤੇ 61(2) ਤਹਿਤ ਕੇਸ ਪਹਿਲਾਂ ਹੀ ਦਰਜ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਮੋਹਾਲੀ ਅਦਾਲਤ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਲਈ ਵਿਜੀਲੈਂਸ ਬਿਊਰੋ ਦੀ ਅਰਜ਼ੀ ਰੱਦ ਕਰ ਦਿੱਤੀ

ਪੰਜਾਬ ਸਰਕਾਰ ਵੱਲੋਂ ਡੀਆਈਜੀ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਦੇ ਕਦਮ ਨੂੰ ਲੈ ਕੇ ਵਿਵਾਦ ਵਿਚਕਾਰ ਮੋਹਾਲੀ ਅਦਾਲਤ ਵਿੱਚ ਅੱਜ ਸੁਣਵਾਈ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ