Monday, March 16, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Crime-Justice

ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ

PUNJAB NEWS EXPRESS | November 11, 2024 06:16 PM

ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਵਿਖੇ ਜ਼ਿਲ੍ਹਾ ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਅਲਾਟ ਕੀਤੇ ਗਏ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਮੈਸਰਜ਼ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਦੇ ਮੈਨੇਜਿੰਗ ਡਾਇਰੈਕਟਰ ਲਖਵਿੰਦਰ ਸਿੰਘ, ਜੋ ਗੁਰਦਾਸਪੁਰ ਦੇ ਪਿੰਡ ਤੁੰਗ ਦਾ ਵਸਨੀਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਤਕਰੀਬਨ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਐਸ.ਬੀ.ਐਸ. ਨਗਰ ਵਿਖੇ ਨਿਆਂਇਕ ਅਦਾਲਤੀ ਕੰਪਲੈਕਸ ਦੀ ਉਸਾਰੀ ਲਈ ਸਾਲ 2017 ਵਿੱਚ ਟੈਂਡਰ ਜਾਰੀ ਕੀਤੇ ਸਨ ਅਤੇ ਇਹ ਟੈਂਡਰ ਮਿਤੀ 03.08.2017 ਨੂੰ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਨੂੰ ਅਲਾਟ ਕੀਤਾ ਗਿਆ ਸੀ।

ਇਹ ਪ੍ਰੋਜੈਕਟ 35, 19, 18, 620 ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਣਾ ਸੀ। ਬਾਅਦ ਵਿੱਚ ਪੀ.ਡਬਲਿਊ.ਡੀ. ਨੇ ਕੰਪਲੈਕਸ ਦੇ ਅੰਦਰ ਜੱਜਾਂ ਲਈ ਪਾਰਕਿੰਗ ਅਤੇ ਰਿਹਾਇਸ਼ੀ ਕੁਆਰਟਰਾਂ ਦੀ ਉਸਾਰੀ ਨੂੰ ਸ਼ਾਮਲ ਕਰਦਿਆਂ ਇਸ ਪ੍ਰੋਜੈਕਟ ਦਾ ਦਾਇਰਾ ਵਧਾ ਦਿੱਤਾ, ਜਿਸ ਨਾਲ ਇਸਦੀ ਕੁੱਲ ਲਾਗਤ ਵਧ ਕੇ 65, 91, 47, 000 ਰੁਪਏ ਹੋ ਗਈ।

ਦੱਸਣਯੋਗ ਹੈ ਕਿ ਤੁੰਗ ਬਿਲਡਰਜ਼ ਦਾ ਠੇਕੇਦਾਰ ਮਿੱਥੇ ਸਮੇਂ ਅੰਦਰ ਕੰਮ ਪੂਰਾ ਨਹੀਂ ਕਰ ਸਕਿਆ। ਇਸ ਦੇ ਬਾਵਜੂਦ ਲੋਕ ਨਿਰਮਾਣ ਵਿਭਾਗ ਨਵਾਂਸ਼ਹਿਰ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਤੁੰਗ ਬਿਲਡਰਜ਼ ਦੇ ਐਮ.ਡੀ. ਲਖਵਿੰਦਰ ਸਿੰਘ ਨਾਲ ਮਿਲੀਭੁਗਤ ਕਰਕੇ ਮਾਰਚ 2023 ਤੱਕ ਲਗਭਗ 53, 00, 00, 000 ਰੁਪਏ ਦੀ ਅਦਾਇਗੀ ਕਰ ਦਿੱਤੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਨਾ ਕਰਨ ਕਰਕੇ ਵਿਭਾਗ ਵੱਲੋਂ ਮਈ 2023 ਵਿੱਚ ਅਲਾਟਮੈਂਟ ਦਾ ਟੈਂਡਰ ਰੱਦ ਕਰ ਦਿੱਤਾ ਗਿਆ ਸੀ ਅਤੇ ਅਲਾਟ ਕੀਤੇ ਫੰਡਾਂ ‘ਚ ਹੇਰਾਫੇਰੀ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਕਮੇਟੀ ਦੀ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਕਿ ਲੋਕ ਨਿਰਮਾਣ ਵਿਭਾਗ ਦੇ ਅੱਠ ਅਧਿਕਾਰੀਆਂ/ਕਰਮਚਾਰੀਆਂ ਦੀ ਅਣਗਹਿਲੀ ਕਰਕੇ ਉਕਤ ਤੁੰਗ ਬਿਲਡਰਜ਼ ਨੂੰ 11, 50, 00, 000 ਰੁਪਏ ਦੀ ਵਾਧੂ ਅਦਾਇਗੀ ਕੀਤੀ ਗਈ ਸੀ।

ਇਸ ਰਿਪੋਰਟ ਦੇ ਆਧਾਰ ’ਤੇ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ ਦੇ ਉਕਤ ਠੇਕੇਦਾਰ ਸਮੇਤ ਲੋਕ ਨਿਰਮਾਣ ਵਿਭਾਗ ਦੇ ਅੱਠ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਥਾਣਾ ਸਦਰ, ਨਵਾਂਸ਼ਹਿਰ ਵਿਖੇ ਆਈ.ਪੀ.ਸੀ. ਦੀ ਧਾਰਾ 406, 409, 420 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐੱਫ.ਆਈ.ਆਰ. ਨੰਬਰ 98  ਮਿਤੀ 01.08.2024 ਅਧੀਨ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਅਗਲੇਰੀ ਕਾਰਵਾਈ ਜਾਰੀ ਹੈ ਅਤੇ ਬਾਕੀ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਮੋਹਾਲੀ ਅਦਾਲਤ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਲਈ ਵਿਜੀਲੈਂਸ ਬਿਊਰੋ ਦੀ ਅਰਜ਼ੀ ਰੱਦ ਕਰ ਦਿੱਤੀ

ਪੰਜਾਬ ਸਰਕਾਰ ਵੱਲੋਂ ਡੀਆਈਜੀ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਦੇ ਕਦਮ ਨੂੰ ਲੈ ਕੇ ਵਿਵਾਦ ਵਿਚਕਾਰ ਮੋਹਾਲੀ ਅਦਾਲਤ ਵਿੱਚ ਅੱਜ ਸੁਣਵਾਈ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ