Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਪਟਿਆਲਾ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਨਵੇਕਲੀ ਪਹਿਲ ਦੇ ਤਹਿਤ ਲੋਕਾਂ ਦੇ ਗੁੰਮ ਹੋਏ ਮੋਬਾਇਲ ਫ਼ੋਨ ਟਰੇਸ ਕਰ ਕੇ ਉਨ੍ਹਾਂ ਦੇ ਅਸਲੀ ਮਾਲਕਾ ਦੇ ਹਵਾਲੇ ਕੀਤੇ

PUNJAB NEWS EXPRESS | April 21, 2023 06:27 PM

ਪਟਿਆਲਾ: ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਜਿਸ ਤਰਾ ਅੱਜ-ਕੱਲ੍ਹ ਦੀ ਰੁਝੇਵਿਆਂ ਨਾਲ ਭਰੀ ਜ਼ਿੰਦਗੀ ਵਿੱਚ ਹਰ ਵਿਅਕਤੀ ਕਿਸੇ ਨਾ ਕਿਸੇ ਤਰ੍ਹਾਂ ਦੇ ਤਣਾਓ ਦੇ ਮਹੌਲ ਦੇ ਵਿੱਚ ਹੈ, ਇਸ ਤਣਾਓ ਵਿੱਚ ਕਦੇ ਕਿਸੇ ਦਾ ਮੋਬਾਇਲ ਬੱਸ ਵਿੱਚ ਰਹਿ ਜਾਂਦਾ ਹੈ, ਕਦੇ ਰਸਤੇ ਵਿੱਚ ਡਿੱਗ ਜਾਂਦਾ ਹੈ, ਕਦੇ ਵਿਅਕਤੀ ਆਪਣਾ ਮੋਬਾਇਲ ਕਿਧਰੇ ਰੱਖ ਕੇ ਭੁੱਲ ਜਾਂਦਾ ਹੈ, ਇਹਨਾਂ ਅਣਗਹਿਲੀਆਂ ਦੇ ਚੱਲਦਿਆਂ ਮੋਬਾਇਲ ਫ਼ੋਨ ਗੁੰਮ ਹੋ ਜਾਂਦੇ ਹਨ, ਤਾਂ ਪਟਿਆਲਾ ਪੁਲਿਸ ਆਪ ਸਭ ਦੀ ਸੇਵਾ ਅਤੇ ਸੁਰੱਖਿਆ ਲਈ ਹਮੇਸ਼ਾ ਵਚਨਬੱਧ ਹੈ।

ਪਟਿਆਲਾ ਪੁਲਿਸ ਦਾ ਸਾਈਬਰ ਸੈੱਲ ਆਪ ਸਭ ਦੀ ਮਿਹਨਤ ਦੀ ਕਮਾਈ ਦੀ ਕਦਰ ਕਰਦਾ ਹੈ ਅਤੇ ਉਸ ਕਮਾਈ ਨਾਲ ਖ਼ਰੀਦੇ ਮੋਬਾਇਲ ਫ਼ੋਨ ਜਦੋਂ ਗੁੰਮ ਹੋ ਜਾ ਦੇ ਹਨ ਤਾਂ ਉਨ੍ਹਾਂ ਮੋਬਾਇਲ ਫੋਨਾਂ ਨੂੰ ਟਰੇਸ ਕਰਨ ਦੀ ਤਨਦੇਹੀ ਨਾਲ ਕੋਸ਼ਿਸ਼ਾਂ ਕਰਦਾ ਹੈ।
ਪਟਿਆਲਾ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਮਿਸਿੰਗ ਫੋਨਾਂ ਦੀਆ ਮੋਸੂਲ ਹੋਈਆ ਦਰਖਾਸਤਾਂ ’ਤੇ ਕਾਰਵਾਈ ਕਰਦੇ ਹੋਏ, ਅੱਜ ਮਿਤੀ 21-04-2023 ਨੂੰ ਤਕਰੀਬਨ 70 ਮੋਬਾਇਲ ਫ਼ੋਨ ਟਰੇਸ ਕਰਕੇ ਇਹਨਾਂ ਫੋਨਾਂ ਦੇ ਅਸਲ ਵਾਰਿਸਾਂ ਨੂੰ ਵਾਪਸ ਕੀਤੇ ਗਏ ਹਨ। ਪਟਿਆਲਾ ਪੁਲਿਸ ਵੱਲੋਂ ਆਪ ਸਭ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਆਪ ਜੀ ਦਾ ਮੋਬਾਇਲ ਫ਼ੋਨ ਕਿਧਰੇ ਗੁੰਮ ਹੋ ਜਾਂਦਾ ਹੈ ਤਾਂ ਤੁਰੰਤ ਸਬੰਧਿਤ ਪੁਲਿਸ ਸਾਂਝ ਕੇਂਦਰ ਵਿਖੇ ਮਿਸਿੰਗ ਰਿਪੋਰਟ ਕਰਵਾ ਕੇ, ਸਾਈਬਰ ਕ੍ਰਾਈਮ ਸੈਲ ਵਿਖੇ ਦਰਖਾਸਤ ਦਰਜ ਕਰਵਾਈ ਜਾਵੇ। ਜੇਕਰ ਕਿਸੇ ਵਿਅਕਤੀ ਨੂੰ ਕੋਈ ਮੋਬਾਇਲ ਗਿਰਿਆ ਮਿਲਦਾ ਹੈ ਤਾਂ ਉਸ ਨੂੰ  ਨੇੜਲੇ ਥਾਣੇ ਜਾ ਸਾਈਬਰ ਸੈੱਲ ਦਫ਼ਤਰ ਪਟਿਆਲਾ ਦੇ ਸਪੁਰਦ ਕੀਤਾ ਜਾਵੇ।
ਨੋਟ:- ਸਾਈਬਰ ਕ੍ਰਾਈਮ ਸੈੱਲ ਪਟਿਆਲਾ ਵੱਲੋਂ ਪਿਛਲੇ 03 ਮਹੀਨਿਆਂ ਦੇ ਅਰਸੇ ਦੌਰਾਨ ਵੱਖ-ਵੱਖ ਆਨਲਾਈਨ ਫਰਾਡ ਦੀਆ ਮਸੂਲ ਹੋਈਆਂ ਦਰਖਾਸਤਾਂ ਤੇ ਕਾਰਵਾਈ ਕਰਦੇ ਹੋਏ ਤਕਰੀਬਨ 50, 00, 000 (ਪੰਜਾਹ ਲੱਖ) ਰੁਪਏ ਦਰਖਾਸਤ ਕਰਤਾਵਾ ਨੂੰ ਰਿਫੰਡ ਕਰਵਾਏ ਗਏ ਅਤੇ ਇਸ ਤੋ ਇਲਾਵਾ ਏ.ਟੀ.ਐਮ ਫਰਾਡ ਕਰਨ ਵਾਲੇ ਅੰਤਰਰਾਜੀ ਗਿਰੋਹ ਨੂੰ ਟਰੇਸ ਕਰ ਕੇ ਉਨ੍ਹਾਂ ਦੇ ਖ਼ਿਲਾਫ਼ ਸਾਲ 2023 ਦਾ ਪਹਿਲਾ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ