Saturday, April 27, 2024

Crime-Justice

ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਸੀ.ਏ. ਜਸਵਿੰਦਰ ਡਾਂਗ ਗ੍ਰਿਫਤਾਰ

PUNJAB NEWS EXPRESS | July 19, 2023 11:57 AM

ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮ. (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਆਈ.ਪੀ.ਸੀ.ਦੀ ਧਾਰਾ 406, 420, 465, 467, 468, 471, 384, 120-ਬੀ ਅਧੀਨ ਪੁਲਿਸ ਸਟੇਸ਼ਨ ਪੰਜਾਬ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਦਰਜ ਐਫ.ਆਈ.ਆਰ. ਨੰ. 01 ਮਿਤੀ 21.02.2023 ਤਹਿਤ ਕੀਤੀ ਜਾਂਚ ਉਪਰੰਤ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਪੀ.ਏ.ਸੀ.ਐਲ. ਦੀ ਐਕਸਟਰਾ ਔਰਡਨਰੀ ਜਨਰਲ ਮੀਟਿੰਗ (ਈ.ਓ.ਜੀ.ਐਮ) ਜੈਪੁਰ (ਰਾਜਸਥਾਨ) ਵਿੱਚ ਇਸ ਦੇ ਰਜਿਸਟਰਡ ਦਫ਼ਤਰ ਵਿੱਚ ਹੋਈ  ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਸੀ ਅਤੇ ਫ਼ਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪੀ.ਏ.ਸੀ.ਐਲ. ਦੇ ਤਿੰਨ ਨਵੇਂ ਡਾਇਰੈਕਟਰਾਂ ਦੀ ਨਿਯੁਕਤੀ ਵੀ ਕੀਤੀ ਗਈ ਸੀ। ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਨੇ ਸਹਿ ਮੁਲਜ਼ਮਾਂ ਨਾਲ ਸਾਜ਼ਿਸ਼ ਰਚ ਕੇ ਫ਼ਰਜ਼ੀ ਦਸਤਾਵੇਜ਼ ਤਸਦੀਕ ਕੀਤੇ ਅਤੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਸਬੰਧੀ ਦਸਤਾਵੇਜ਼ ਕਾਰਪੋਰੇਟ ਮਾਮਲਿਆਂ ਬਾਰੇ ਮੰਤਰਾਲੇ ਦੀ ਵੈੱਬਸਾਈਟ 'ਤੇ ਅਪਲੋਡ ਕੀਤੇ। ਹਾਲਾਕਿ ਸਚਾਈ ਇਹ ਹੈ ਕਿ ਉਸਨੂੰ ਪਤਾ ਸੀ ਕਿ ਇਹ ਮੀਟਿੰਗ ਅਸਲ ਵਿੱਚ ਹੋਈ ਹੀ ਨਹੀਂ ਸੀ।

ਬੁਲਾਰੇ ਨੇ ਦੱਸਿਆ ਕਿ ਉਹ ਇਸ ਗੱਲ ਤੋਂ ਵੀ ਭਲੀ-ਭਾਂਤ ਜਾਣੂ ਸੀ ਕਿ ਲਗਭਗ 5 ਕਰੋੜ ਗ਼ਰੀਬ ਅਤੇ ਭੋਲੇ-ਭਾਲੇ ਨਿਵੇਸ਼ਕਾਂ ਨੇ ਪੀ.ਏ.ਸੀ.ਐਲ. ਵਿੱਚ ਲਗਭਗ 50, 000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਜ਼ਿਕਰਯੋਗ ਹੈ ਕਿ ਪੀ.ਏ.ਸੀ.ਐਲ. ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀ.ਏ.ਸੀ.ਐਲ. ਲਿਮ. ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਸੇਬੀ ਵੱਲੋਂ ਜਸਟਿਸ (ਸੇਵਾਮੁਕਤ) ਆਰ. ਐਮ. ਲੋਢਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਗਠਿਨ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ