Tuesday, October 27, 2026
ਤਾਜਾ ਖਬਰਾਂ
• ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ • ਬਠਿੰਡਾ ਪਿੰਡ ਵਿੱਚ ‘ਚਿੱਟਾ ਹੀ ਚਿੱਟਾ’ ਗ੍ਰੈਫਿਟੀ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ • ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਦੇ ਸੰਗਰੂਰ ਦਾ ਦੌਰਾ ਕਰਨਗੇ • ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ • ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ

Crime-Justice

ਪੁਲਿਸ ਦੀ ਤੁਰੰਤ ਕਾਰਵਾਈ: ਸਾਈਬਰ ਧੋਖਾਧੜੀ ਦੇ ਪੀੜਤ ਨੂੰ ₹2.15 ਲੱਖ ਦੀ ਰਕਮ ਵਾਪਸ ਕਰਵਾਈ

ਪੰਜਾਬ ਨਿਊਜ਼ ਐਕਸਪ੍ਰੈੱਸ | October 27, 2026 04:09 PM

ਬਠਿੰਡਾ: ਬਠਿੰਡਾ ਪੁਲਿਸ ਦੇ ਸਾਈਬਰ ਕ੍ਰਾਈਮ ਥਾਣੇ ਵੱਲੋਂ ਤੁਰੰਤ ਅਤੇ ਸੰਵੇਦਨਸ਼ੀਲ ਕਾਰਵਾਈ ਕਰਦਿਆਂ ਸਾਈਬਰ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਪੀੜਤ ਨੂੰ ₹2, 15, 000 ਦੀ ਰਕਮ ਰਿਫੰਡ ਕਰਵਾਈ ਗਈ। ਇਹ ਰਕਮ ਪੀੜਤ ਦੀ ਮਿਹਨਤ ਦੀ ਕਮਾਈ ਸੀ, ਜਿਸ ਦੇ ਵਾਪਸ ਮਿਲਣ ਨਾਲ ਉਸ ਨੂੰ ਵੱਡੀ ਰਾਹਤ ਮਿਲੀ।

ਪ੍ਰਾਪਤ ਜਾਣਕਾਰੀ ਅਨੁਸਾਰ, ਇੱਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਮੋਬਾਈਲ ਫੋਨ ’ਤੇ ਇੱਕ APK ਫਾਇਲ ਆਈ ਸੀ। ਫਾਇਲ ’ਤੇ ਕਲਿਕ ਕਰਦੇ ਹੀ ਉਸ ਦਾ ਫੋਨ ਹੈਕ ਹੋ ਗਿਆ, ਜਿਸ ਤੋਂ ਬਾਅਦ ਉਸ ਦੇ ਕ੍ਰੈਡਿਟ ਕਾਰਡ ਰਾਹੀਂ 8 ਵੱਖ-ਵੱਖ ਲੈਣ-ਦੇਣ ਕੀਤੇ ਗਏ। ਇਸ ਦੌਰਾਨ ਕੁੱਲ ₹2, 30, 000 ਦੀ ਧੋਖਾਧੜੀ ਹੋਈ, ਜਿਸ ਕਾਰਨ ਪੀੜਤ ਅਤੇ ਉਸ ਦਾ ਪਰਿਵਾਰ ਗਹਿਰੀ ਚਿੰਤਾ ਵਿੱਚ ਪੈ ਗਿਆ।

ਸ਼ਿਕਾਇਤ ਮਿਲਣ ਤੋਂ ਬਾਅਦ ਸਾਈਬਰ ਕ੍ਰਾਈਮ ਥਾਣਾ, ਬਠਿੰਡਾ ਦੀ ਪੁਲਿਸ ਟੀਮ ਨੇ ਬਿਨਾਂ ਦੇਰੀ ਕੀਤੇ ਤੁਰੰਤ ਕਾਰਵਾਈ ਸ਼ੁਰੂ ਕੀਤੀ ਅਤੇ Amazon Pay ਨਾਲ ਪੱਤਰ ਵਿਹਾਰ ਕੀਤਾ। ਪੁਲਿਸ ਦੇ ਲਗਾਤਾਰ ਯਤਨਾਂ ਅਤੇ ਸਮੇਂ ਸਿਰ ਕੀਤੀ ਕਾਰਵਾਈ ਸਦਕਾ ਪੀੜਤ ਨੂੰ ₹2, 15, 000 ਦੀ ਰਕਮ ਵਾਪਸ ਕਰਵਾਈ ਗਈ। ਬਠਿੰਡਾ ਪੁਲਿਸ ਦੀ ਇਸ ਕਾਰਵਾਈ ਨੇ ਇੱਕ ਪਰਿਵਾਰ ਨੂੰ ਵੱਡੇ ਆਰਥਿਕ ਨੁਕਸਾਨ ਅਤੇ ਮਾਨਸਿਕ ਪਰੇਸ਼ਾਨੀ ਤੋਂ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਬਠਿੰਡਾ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਵਿਆਹ ਦੇ ਕਾਰਡਾਂ, ਤਿਉਹਾਰਾਂ ਦੀਆਂ ਵਧਾਈਆਂ, ਚਲਾਨ, ਡਿਲਿਵਰੀ ਜਾਂ ਇਨਾਮਾਂ ਦੇ ਨਾਂ ’ਤੇ ਆਉਣ ਵਾਲੀਆਂ ਅਣਜਾਣ APK ਫਾਇਲਾਂ ਅਤੇ ਲਿੰਕਾਂ ’ਤੇ ਕਲਿਕ ਨਾ ਕਰਨ। ਅਜਿਹੀਆਂ APK ਫਾਇਲਾਂ ’ਤੇ ਕਲਿਕ ਕਰਨ ਨਾਲ ਸਾਈਬਰ ਠੱਗ ਤੁਹਾਡੇ ਮੋਬਾਈਲ ਤੱਕ ਪਹੁੰਚ ਬਣਾ ਕੇ ਤੁਹਾਡੇ ਕ੍ਰੈਡਿਟ ਕਾਰਡ ਰਾਹੀਂ ਗੈਰ-ਅਧਿਕਾਰਤ ਲੈਣ-ਦੇਣ ਕਰ ਸਕਦੇ ਹਨ ਅਤੇ ਤੁਹਾਡੇ ਬੈਂਕ ਖਾਤੇ ਵਿੱਚੋਂ ਵੀ ਪੈਸੇ ਕਢਵਾ ਸਕਦੇ ਹਨ। ਇਸ ਲਈ ਅਜਿਹੀਆਂ ਫਾਇਲਾਂ ਨੂੰ ਇੰਸਟਾਲ ਕਰਨ ਜਾਂ ਅੱਗੇ ਭੇਜਣ ਤੋਂ ਪਹਿਲਾਂ ਉਨ੍ਹਾਂ ਦੀ ਪੁਸ਼ਟੀ ਜ਼ਰੂਰ ਕਰੋ।

ਕਿਸੇ ਵੀ ਤਰ੍ਹਾਂ ਦੀ ਸਾਈਬਰ ਧੋਖਾਧੜੀ ਹੋਣ ’ਤੇ ਤੁਰੰਤ 1930 ’ਤੇ ਕਾਲ ਕਰੋ ਜਾਂ www.cybercrime.gov.in ’ਤੇ ਸ਼ਿਕਾਇਤ ਦਰਜ ਕਰਵਾਓ।

ਬਠਿੰਡਾ ਪੁਲਿਸ — ਤੁਹਾਡੀ ਮਿਹਨਤ ਦੀ ਕਮਾਈ ਦੀ ਸੁਰੱਖਿਆ ਲਈ ਵਚਨਬੱਧ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ