Saturday, November 01, 2025
ਤਾਜਾ ਖਬਰਾਂ
ਐਸਐਚਓ ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ*ਚੰਡੀਗੜ੍ਹ 'ਚ ਕੇਜਰੀਵਾਲ ਲਈ ਨਵੇਂ 'ਸ਼ੀਸ਼ ਮਹਿਲ' ਦੇ ਦੋਸ਼ ਤੇ ਭਾਜਪਾ ਨੇ ਮੁੱਖਮੰਤਰੀ ਮਾਨ ਤੋਂ ਮੰਗਿਆ ਸਪੱਸ਼ਟੀਕਰਨਨੌਵੇਂ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਚਾਂਦੀ ਦਾ ਸਿੱਕਾ ਜਾਰੀ: ਹਰਮੀਤ ਸਿੰਘ ਕਾਲਕਾਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦਾ ਇਮੀਗ੍ਰੇਸ਼ਨ ਨੀਤੀਆਂ 'ਤੇ ਭਾਰਤੀ ਮੂਲ ਦੀ ਔਰਤ ਨਾਲ ਸਾਹਮਣਾ

Crime-Justice

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੁਆਰਾ ਸਮਰਥਨ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼; 12 ਅਤਿ ਆਧੁਨਿਕ ਪਿਸਤੌਲਾਂ ਸਮੇਤ ਸੱਤ ਕਾਬੂ

PUNJAB NEWS EXPRESS | November 01, 2024 05:21 PM

- ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

- ਜਾਂਚ ਤੋਂ ਪਤਾ ਚੱਲਦਾ ਹੈ ਕਿ ਮਾਡਿਊਲ ਮੱਧ ਪ੍ਰਦੇਸ਼ ਤੋਂ ਹਥਿਆਰ ਪ੍ਰਾਪਤ ਕਰਕੇ ਵੱਖ-ਵੱਖ ਗੈਂਗਾਂ ਨੂੰ ਲਾਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ
- ਅਗਲੇਰੀ ਤਫਤੀਸ਼ ਜਾਰੀ, ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਅੰਮ੍ਰਿਤਸਰ: 
ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਨਾਲ ਜੁੜੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦੇ ਸੱਤ ਸਰਗਣਿਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ‘ਚੋਂ 12 ਪਿਸਤੌਲਾਂ, 16 ਮੈਗਜ਼ੀਨਾਂ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਉਰਫ ਧਨੀ, ਜਸ਼ਨਦੀਪ ਸਿੰਘ ਉਰਫ ਮਾਇਆ ਉਰਫ ਛਿੱਲਰ, ਇਸ਼ਮੀਤ ਸਿੰਘ ਉਰਫ ਰਿਸ਼ੂ, ਅੰਮ੍ਰਿਤਪਾਲ ਸਿੰਘ ਉਰਫ ਸਪਰਾ ਅਤੇ ਦਿਲਪ੍ਰੀਤ ਸਿੰਘ ਉਰਫ ਦਿਲ ਸਾਰੇ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਰਿੰਦਰ ਸਿੰਘ ਉਰਫ ਰਵੀ ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ ਵਜੋਂ ਹੋਈ ਹੈ।
 
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਮੱਧ ਪ੍ਰਦੇਸ਼ ਤੋਂ ਹਥਿਆਰ ਮੰਗਵਾ ਕੇ ਵੱਖ-ਵੱਖ ਗਰੋਹਾਂ ਨੂੰ ਮੁਹੱਈਆ ਕਰਵਾ ਰਿਹਾ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਕਰਨਜੀਤ ਧਨੀ ਨੇ ਆਪਣੇ ਭਰਾ ਜਸ਼ਨਦੀਪ ਸਿੰਘ ਅਤੇ ਇਸ਼ਮੀਤ ਨਾਲ ਮਿਲ ਕੇ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੀਆਂ ਹਦਾਇਤਾਂ 'ਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਗਿਰੋਹ ਮੈਂਬਰਾਂ ਤੱਕ ਪਹੁੰਚਾਉਣ ਲਈ ਲਿਆਂਦਾ ਸੀ।

ਡੀਜੀਪੀ ਨੇ ਕਿਹਾ ਕਿ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।

ਇਸ ਆਪ੍ਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਕੇ ਸੂਬੇ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕੀਤੇ ਜਾ ਰਹੇ ਹਨ। ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਇਸਲਾਮਾਬਾਦ ਥਾਣਾ ਅਤੇ ਸੀ.ਆਈ.ਏ.-2 ਡੀ.ਸੀ.ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਦੇਖ-ਰੇਖ ਹੇਠ ਵਿਸ਼ੇਸ਼ ਮੁਹਿੰਮ ਚਲਾ ਕੇ ਛੇਹਰਟਾ ਅਤੇ ਬਾਬਾ ਬਕਾਲਾ ਦੇ ਇਲਾਕੇ ਤੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਇਸ ਸਬੰਧੀ ਐਫਆਈਆਰ ਨੰਬਰ 234 ਮਿਤੀ 29.10.2024 ਨੂੰ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਐਸਐਚਓ ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਰਾਜਸਥਾਨ ਹਾਈ ਕੋਰਟ ਨੇ ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮੈਡੀਕਲ ਆਧਾਰ 'ਤੇ ਛੇ ਮਹੀਨੇ ਦੀ ਜ਼ਮਾਨਤ ਦਿੱਤੀ

ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

ਸਾਈਬਰ ਅਪਰਾਧ, ਤਫ਼ਤੀਸ਼ ਤੇ ਕਾਨੂੰਨਾਂ ਬਾਰੇ ਵਰਕਸ਼ਾਪ 2 ਮਾਰਚ ਨੂੰ ਚੰਡੀਗੜ੍ਹ ਚ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ.  ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ  ਕਾਬੂ 

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਲੋਹੀਆਂ ਖਾਸ ਵਾਸੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ