Sunday, September 27, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Crime-Justice

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

PUNJAB NEWS EXPRESS | November 17, 2024 06:16 PM

- ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕੁਆਲੋਨ ਅਤੇ ਦੋ ਪਿਸਤੌਲਾਂ ਸਮੇਤ ਗਲਾਕ ਬਰਾਮਦ ਕੀਤਾ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਉਰਫ ਬਿੱਲਾ (23) ਵਾਸੀ ਬਿੱਲੇ ਵਾਲਾ ਚੌਕ ਅੰਮ੍ਰਿਤਸਰ ਅਤੇ ਸੋਨੂੰ ਚੌਰਸੀਆ (20) ਵਾਸੀ ਦਸਮੇਸ਼ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਵੰਸ਼ ਉਰਫ਼ ਬਿੱਲਾ ਦੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਮੂਲੀਅਤ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਸੀ.ਆਈ.ਏ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਉਸ ਨੂੰ ਮੋਹਕਮਪੁਰਾ ਇਲਾਕੇ 'ਚੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ 'ਚੋਂ 3.5 ਕਿਲੋ ਹੈਰੋਇਨ, 1.5 ਕਿਲੋ ਮੈਥਾਕੁਆਲੋਨ ਪਾਊਡਰ ਅਤੇ ਆਸਟ੍ਰੀਆ ਨਿਰਮਿਤ ਇਕ 9 ਐਮਐਮ ਗਲਾਕ ਪਿਸਤੌਲ ਬਰਾਮਦ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਸਬੰਧੀ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਇਕ ਹੋਰ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਮੋਹਕਮਪੁਰਾ ਦੇ ਇਲਾਕੇ ਵਿੱਚ ਬਟਾਲਾ ਰੋਡ 'ਤੇ ਸਨਸਿਟੀ ਮੋੜ ਤੋਂ ਦੋਸ਼ੀ ਸੋਨੂੰ ਚੌਰਸੀਆ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ।

ਇਸ ਸਬੰਧੀ ਦੋ ਵੱਖ-ਵੱਖ ਮੁਕੱਦਮੇ ਥਾਣਾ ਮੋਹਕਮਪੁਰਾ ਵਿਖੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪਹਿਲੀ ਐਫ.ਆਈ.ਆਰ ਨੰ. 98 ਮਿਤੀ 14-11-2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਤੇ 29 ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਦਰਜ ਕੀਤੀ ਗਈ ਅਤੇ ਦੂਜੀ ਐਫ.ਆਈ.ਆਰ. ਨੰ. 97 ਮਿਤੀ 14-11-24 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ