Tuesday, October 06, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Crime-Justice

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਅਮਰੀਕ ਸਿੰਘ  | June 29, 2024 04:35 PM

ਪੁਲਿਸ ਟੀਮਾਂ ਵੱਲੋਂ 95, 000 ਰੁਪਏ ਦੀ ਡਰੱਗ ਮਨੀ ਅਤੇ ਦੋ ਵਾਹਨ ਵੀ ਬਰਾਮਦ

ਦੋਵੇਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

ਡਰੱਗ ਸਪਲਾਇਰਾਂ,  ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਤਫ਼ਤੀਸ਼ ਜਾਰੀ: ਸੀਪੀ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ

ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ (8.2 ਕਿਲੋ+1 ਕਿਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ।

  ਪਹਿਲੇ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ 'ਤੇ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 8.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

 ਫੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ,  ਛੇਹਰਟਾ ਵਜੋਂ ਹੋਈ ਹੈ। ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਪੀ.ਐਸ. ਘਰਿੰਡਾ ਦੇ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਹੋਇਆ ਸੀ।

 ਪੁਲਿਸ ਟੀਮਾਂ ਨੇ 8.2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ,  ਇਕ ਇਲੈਕਟ੍ਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 23/29 ਤਹਿਤ ਐਫਆਈਆਰ ਨੰਬਰ 100 ਮਿਤੀ 27/06/2024 ਤਹਿਤ ਕੇਸ ਦਰਜ ਕੀਤਾ ਗਿਆ ਹੈ।

 ਇੱਕ ਹੋਰ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ ਥਾਣਾ ਰਣਜੀਤ ਐਵੀਨਿਊ ਦੀਆਂ ਪੁਲਿਸ ਟੀਮਾਂ ਨੇ ਰਣਜੀਤ ਐਵੀਨਿਊ ਬਾਈਪਾਸ 'ਤੇ ਨਾਕਾਬੰਦੀ ਕਰਕੇ ਅਮਨਦੀਪ ਸਿੰਘ ਵਾਸੀ ਪਿੰਡ ਰਾਣੀਆਂ,  ਲੋਪੋਕੇ,  ਅੰਮ੍ਰਿਤਸਰ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਸਦੀ ਵੌਕਸਵੈਗਨ ਵੈਂਟੋ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ,  ਜਿਸ ਵਿੱਚ ਉਹ ਜਾ ਰਿਹਾ ਸੀ।

   ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਸੀ ਤਹਿਤ ਐਫ.ਆਈ.ਆਰ ਨੰਬਰ 91 ਮਿਤੀ 26/06/2024 ਦਰਜ ਹੈ।

  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ,  ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ।

  ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ,  ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ਼ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ