Sunday, September 27, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Crime-Justice

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

PUNJAB NEWS EXPRESS | December 16, 2024 07:59 PM

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਆੜਤੀ ਮੋਹਨ ਲਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਖਰੀਦੇ ਗਏ ਝੋਨੇ ਦੀਆਂ ਬੋਰੀਆਂ ਬਾਬਤ ਮਜ਼ਦੂਰੀ ਅਤੇ ਸਿਲਾਈ ਆਦਿ ਖਰਚਿਆਂ ਨਾਲ ਸਬੰਧਤ ਬਿੱਲ ਪਾਸ ਕਰਨ ਲਈ 2 ਰੁਪਏ ਪ੍ਰਤੀ ਬੋਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 1.30 ਰੁਪਏ ਪ੍ਰਤੀ ਬੋਰੀ ਵਿੱਚ ਤੈਅ ਹੋਇਆ, ਜਿਸਦੀ ਰਕਮ 45, 000 ਰੁਪਏ ਬਣਦੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 45, 000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ