Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Crime-Justice

ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ, ਉਸਦੇ ਨਿੱਜੀ ਸਹਾਇਕ ਰਸ਼ਿਮ ਗਰਗ ਵਿਰੁੱਧ ਰਿਸ਼ਵਤ ਕੇਸ ਸਬੰਧੀ ਵਿਜੀਲੈਂਸ ਵੱਲੋਂ ਅਦਾਲਤ ਵਿੱਚ ਚਲਾਣ ਪੇਸ਼

PUNJAB NEWS EXPRESS | April 19, 2023 04:52 PM

ਚੰਡੀਗੜ, : ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਸ ਦੇ ਪੀ.ਏ. ਰਸ਼ਿਮ ਗਰਗ ਦੇ ਖਿਲਾਫ ਦਰਜ ਐਫਆਈਆਰ ਨੰਬਰ 1, ਮਿਤੀ 16-02-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ  ਤਹਿਤ ਬਠਿੰਡਾ ਰੇਂਜ ਦੇ ਵਿਜੀਲੈਂਸ ਪੁਲਿਸ ਥਾਣੇ ਵਿਚ ਦਰਜ ਕੇਸ ਸਬੰਧੀ ਬਠਿੰਡਾ ਅਦਾਲਤ ਵਿੱਚ ਚਲਾਣ ਪੇਸ਼ ਕਰ ਦਿੱਤਾ ਗਿਆ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 16.02.2023 ਨੂੰ ਬਠਿੰਡਾ ਰੇਂਜ ਵਿਜੀਲੈਂਸ ਟੀਮ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਦੇ ਉਕਤ ਨਿੱਜੀ ਸਹਾਇਕ ਨੂੰ ਚਾਰ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਉਪਰੰਤ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਉਕਤ ਵਿਧਾਇਕ ਨੂੰ ਵੀ 20-02-2023 ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ ਕਿਉਂਕਿ ਉਸ ਦੇ ਪੀ.ਏ ਨੇ ਵਿਧਾਇਕ ਦੇ ਨਾਂ ਉਤੇ ਹੀ ਇਹ ਰਿਸ਼ਵਤ ਵਸੂਲ ਕੀਤੀ ਸੀ।

ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸਰਕਾਰ ਵੱਲੋਂ ਸਾਲ 2022-23 ਦੌਰਾਨ 15ਵੇਂ ਵਿੱਤ ਕਮਿਸ਼ਨ ਅਧੀਨ ਪਿੰਡ ਘੁੱਦਾ, ਜਿਲਾ ਬਠਿੰਡਾ ਨੂੰ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ, ਜੋ ਹਾਲੇ ਪੰਚਾਇਤ ਨੂੰ ਦੇਣੀ ਸੀ ਪਰ ਉਕਤ ਪ੍ਰਾਈਵੇਟ ਪੀ.ਏ. ਰਸ਼ਿਮ ਗਰਗ ਨੇ ਪਿੰਡ ਘੁੱਦਾ ਦੇ ਸਰਪੰਚ ਤੋਂ ਇਸ ਖਾਤਰ ਪੰਜ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਪਰ ਵਿਜੀਲੈਂਸ ਨੇ 16.02.2023 ਨੂੰ ਉਸਨੂੰ ਉਕਤ ਗ੍ਰਾਂਟ ਜਾਰੀ ਕਰਨ ਦੇ ਇਵਜ਼ ਵਿੱਚ 4 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ ਸੀ। ਉਕਤ ਸਰਪੰਚ ਨੇ ਉਨਾਂ ਵੱਲੋਂ ਮੰਗੇ 50, 000 ਰੁਪਏ ਪਹਿਲਾਂ ਹੀ ਦੇ ਦਿੱਤੇ ਸਨ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਰਿਸ਼ਵਤ ਕਥਿਤ ਦੋਸ਼ੀ ਰਸ਼ਿਮ ਗਰਗ ਨੇ ਵਿਧਾਇਕ ਅਮਿਤ ਰਤਨ ਦੇ ਨਿਰਦੇਸ਼ਾਂ ‘ਤੇ ਵਸੂਲੀ ਸੀ। ਇਸ ਤੋਂ ਇਲਾਵਾ ਉਸ ਨੇ ਪਿੰਡ ਘੁੱਦਾ ਦੇ ਗੁਰਦਾਸ ਸਿੰਘ ਕੋਲੋਂ ਉਸਦੇ ਪਿੰਡ ਦੀ ਨੰਬਰਦਾਰੀ ਦਿਵਾਉਣ ਦੇ ਬਦਲੇ 2, 50, 000 ਰੁਪਏ ਦੀ ਰਿਸ਼ਵਤ ਲਈ ਸੀ। ਜਾਂਚ ਦੌਰਾਨ ਹੋਏ ਖੁਲਾਸੇ ਦੇ ਆਧਾਰ ‘ਤੇ, ਵਿਜੀਲੈਂਸ ਨੇ ਉਕਤ ਮਾਮਲੇ ਵਿੱਚ ਆਈਪੀਸੀ ਦੀ 120-ਬੀ ਦੀ ਇੱਕ ਹੋਰ ਧਾਰਾ ਜੋੜ ਦਿੱਤੀ ਸੀ ਅਤੇ ਮੌਜੂਦਾ ਕੇਸ ਵਿੱਚ ਵਿਧਾਇਕ ਅਮਿਤ ਰਤਨ ਨੂੰ ਵੀ ਨਾਮਜ਼ਦ ਕਰਕੇ 22-02-2023 ਨੂੰ ਉਸ ਨੂੰ ਸ਼ੰਭੂ ਤੋਂ ਗਿ੍ਰਫਤਾਰ ਕਰ ਲਿਆ ਗਿਆ ਸੀ। ਦੋਵੇਂ ਮੁਲਜਮ ਨਿਆਂਇਕ ਹਿਰਾਸਤ ਵਿੱਚ ਅਤੇ ਜੇਲ ਵਿੱਚ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ