Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਮੱਖਣ ਕੰਗ ਕਤਲ ਕੇਸ: ਪੰਜਾਬ ਪੁਲਿਸ ਦੀ ਏਜੀਟੀਐਫ ਨੇ ਕੇਂਦਰੀ ਏਜੰਸੀਆਂ ਅਤੇ ਏਟੀਐਸ ਮਹਾਰਾਸ਼ਟਰ ਨਾਲ ਮਿਲ ਕੇ ਮਹਾਰਾਸ਼ਟਰ ਤੋਂ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਮੁੱਖ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

PUNJAB NEWS EXPRESS | January 09, 2023 09:49 PM

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਗ੍ਰਿਫਤਾਰ ਵਿਅਕਤੀਆਂ ਨੇ ਗੈਂਗਸਟਰ ਸੋਨੂੰ ਖੱਤਰੀ ਦੇ ਨਿਰਦੇਸ਼ਾਂ ’ਤੇ ਨਵਾਂਸ਼ਹਿਰ ’ਚ ਮੱਖਣ ਕੰਗ ਦਾ ਕੀਤਾ ਸੀ ਕਤਲ
ਪੰਜਾਬ ਪੁਲਿਸ ਨੇ ਗ੍ਰਿਫਤਾਰ ਵਿਅਕਤੀਆਂ ਦਾ ਚਾਰ ਦਿਨਾਂ ਦਾ ਟਰਾਂਜ਼ਿਟ ਰਿਮਾਂਡ ਕੀਤਾ ਹਾਸਲ
ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਵੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਦੀ ਐਂਟੀ-ਟੈਰੋਰਿਜ਼ਮ ਸਕੁਐਡ (ਏਟੀਐਸ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਦੇ ਤਿੰਨ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਣਯੋਗ ਹੈ ਕਿ ਮਾਰਚ 2022 ਵਿੱਚ ਨਵਾਂਸ਼ਹਿਰ ਵਿੱਚ ਹੋਏ ਮੱਖਣ ਕੰਗ ਦੇ ਕਤਲ ਵਿੱਚ ਇਨ੍ਹਾਂ ਤਿੰਨੋਂ ਵਿਅਕਤੀਆਂ ਦਾ ਨਾਮ ਸਿੱਧੇ ਤੌਰ ‘ਤੇ ਸ਼ਾਮਲ ਦੱਸਿਆ ਜਾ ਰਿਹਾ ਹੈ। ਉਕਤ ਵਿਅਕਤੀਆਂ ਨੂੰ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਅੰਬੀਵਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਮਨਦੀਪ ਕੁਮਾਰ ਉਰਫ਼ ਰੈਂਚੋ, ਸ਼ਿਵਮ ਉਰਫ਼ ਅਵਤਾਰ ਉਰਫ਼ ਤਾਰਾ ਅਤੇ ਗੁਰਮੁਖ ਸਿੰਘ ਉਰਫ਼ ਗੋਰਾ ਵਜੋਂ ਹੋਈ ਹੈ ਜੋ ਸਾਰੇ ਐੱਸ.ਬੀ.ਐੱਸ.ਨਗਰ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਸ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਕਾਰ ਖੋਹਣ ਅਤੇ ਐਨਡੀਪੀਐਸ ਐਕਟ ਤਹਿਤ ਕਈ ਅਪਰਾਧਿਕ ਮਾਮਲੇ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ ਕਿ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੀ ਮਦਦ ਨਾਲ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਨੇ ਮਹਾਰਾਸ਼ਟਰ ਵਿੱਚ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਗਾਇਆ, ਜਿਸ ਤੋਂ ਬਾਅਦ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਅਤੇ ਇੰਸਪੈਕਟਰ ਪੁਸ਼ਪਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੂੰ ਮਹਾਰਾਸ਼ਟਰ ਭੇਜਿਆ ਗਿਆ।
ਪੰਜਾਬ ਪੁਲਿਸ ਦੀ ਏਜੀਟੀਐਫ ਦੀਆਂ ਟੀਮਾਂ ਨੇ ਕੇਂਦਰੀ ਏਜੰਸੀਆਂ ਅਤੇ ਏਟੀਐਸ ਮਹਾਰਾਸ਼ਟਰ ਦੇ ਨਾਲ ਤਾਲਮੇਲ ਕਰਕੇ ਕਾਰਵਾਈ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਮਹਾਰਾਸ਼ਟਰ ਦੇ ਠਾਣੇ ਵਿੱਚ ਓਮ ਸਾਈਂ ਅਪਾਰਟਮੈਂਟਸ ਵਿਖੇ ਛੁਪਣਗਾਹ, ਜਿਸ ਦਾ ਪ੍ਰਬੰਧ ਸੋਨੂੰ ਖੱਤਰੀ ਵੱਲੋਂ ਕੀਤਾ ਗਿਆ ਸੀ, ਤੋਂ ਗ੍ਰਿਫਤਾਰ ਕਰ ਲਿਆ ।
ਡੀਜੀਪੀ ਨੇ ਕਿਹਾ ਕਿ ਗੈਂਗਸਟਰ ਸੋਨੂੰ ਖੱਤਰੀ ਦੇ ਇਨ੍ਹਾਂ ਤਿੰਨ ਮੁੱਖ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਨੂੰ ਮੱਖਣ ਕਤਲ ਕਾਂਡ ਦੇ ਬਾਕੀ ਭਗੌੜੇ ਮੁਲਜ਼ਮਾਂ ਬਾਰੇ ਅਹਿਮ ਸੁਰਾਗ ਮਿਲੇ ਹਨ।
ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਤੋਂ ਹੋਰ ਪੁੱਛਗਿੱਛ ਨਾਲ ਗੈਂਗਸਟਰ ਸੋਨੂੰ ਖੱਤਰੀ ਵੱਲੋਂ ਅੱਗੇ ਲਈ ਪਲਾਨ ਕੀਤੀਆਂ ਗਈਆਂ ਅਪਰਾਧਿਕ ਗਤੀਵਿਧੀਆਂ ਤੋਂ ਪਰਦਾ ਉੱਠਣ ਦੀ ਉਮੀਦ ਹੈ।
ਪੰਜਾਬ ਪੁਲੀਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਹਾਰਾਸ਼ਟਰ ਦੀ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨਾਂ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ