Sunday, November 02, 2025
ਤਾਜਾ ਖਬਰਾਂ
‘ਸ਼ੀਸ਼ ਮਹਿਲ 2.0’ ਵਿਵਾਦ ਪੰਜਾਬ ਵਿੱਚ ਭੜਕਿਆ: ਕੇਜਰੀਵਾਲ ਦੇ ਆਲੀਸ਼ਾਨ ਘਰਾਂ ਦੇ ਸ਼ੌਕ ਨੇ ਸਵਾਲ ਉਠਾਏਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਘਰ ਨੂੰ 'ਸ਼ੀਸ਼ ਮਹਿਲ' ਕਹਿਣ 'ਤੇ ਭਾਜਪਾ ਦੀ ਨਿੰਦਾ ਕੀਤੀਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ; ਪੰਜਾਬ ਦੀ ਗੌਰਵਮਈ ਵਿਰਾਸਤ ‘ਤੇ ਹਮਲੇ ਖ਼ਿਲਾਫ਼ ਡਟਣ ਦਾ ਅਹਿਦਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ,  ਗ੍ਰਿਫ਼ਤਾਰ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ: ਡੀਜੀਪੀ ਗੌਰਵ ਯਾਦਵਲਖਨਊ ਵਿੱਚ ਪੰਜਾਬ ਤੋਂ ਬਿਹਾਰ ਤਸਕਰੀ ਕੀਤੀ ਜਾ ਰਹੀ 75 ਲੱਖ ਰੁਪਏ ਦੀ ਸ਼ਰਾਬ ਜ਼ਬਤ, ਇੱਕ ਗ੍ਰਿਫ਼ਤਾਰ

Crime-Justice

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

PUNJAB NEWS EXPRESS | November 01, 2025 07:38 PM

ਚੰਡੀਗੜ੍ਹ, :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ ਅੱਠ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 23, 164 ਐਫਆਈਆਰ ਦਰਜ ਕਰਕੇ 34, 727 ਨਸ਼ਾ ਤਸਕਰਾਂ ਨੂੰ 1512 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।  

1512 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੰਜਾਬ ਪੁਲਿਸ ਨੇ ਹੁਣ ਤੱਕ 533 ਕਿਲੋ ਅਫੀਮ, 260 ਕੁਇੰਟਲ ਭੁੱਕੀ, 35 ਕਿਲੋ ਚਰਸ, 523 ਕਿਲੋ ਗਾਂਜਾ, 15 ਕਿਲੋ ਆਈਸੀਈ, 39 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13.45 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਪੰਜਾਬ ਪੁਲਿਸ ਨੇ ਇਸ ਜੰਗ ਦੇ 245ਵੇਂ ਦਿਨ 43 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 4.6 ਕਿਲੋ ਹੈਰੋਇਨ, 298 ਨਸ਼ੀਲੀਆਂ ਗੋਲੀਆਂ ਅਤੇ 12, 700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ

ਇਸ ਆਪ੍ਰੇਸ਼ਨ ਦੌਰਾਨ 45 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 215 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ 39 ਐਫ.ਆਈ.ਆਰ. ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 228 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 22 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ,  ਗ੍ਰਿਫ਼ਤਾਰ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ: ਡੀਜੀਪੀ ਗੌਰਵ ਯਾਦਵ

ਐਸਐਚਓ ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਰਾਜਸਥਾਨ ਹਾਈ ਕੋਰਟ ਨੇ ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮੈਡੀਕਲ ਆਧਾਰ 'ਤੇ ਛੇ ਮਹੀਨੇ ਦੀ ਜ਼ਮਾਨਤ ਦਿੱਤੀ

ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

ਸਾਈਬਰ ਅਪਰਾਧ, ਤਫ਼ਤੀਸ਼ ਤੇ ਕਾਨੂੰਨਾਂ ਬਾਰੇ ਵਰਕਸ਼ਾਪ 2 ਮਾਰਚ ਨੂੰ ਚੰਡੀਗੜ੍ਹ ਚ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ.  ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ  ਕਾਬੂ 

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ