Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਵਿਜੀਲੈਂਸ ਬਿਊਰੋ ਨੇ ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

PUNJAB NEWS EXPRESS | April 28, 2023 09:33 PM

ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜਿਲ੍ਹੇ ਦੇ ਵੱਡਾਘਰ ਜੰਗਲਾਤ ਬੀਟ ਵਿਖੇ ਤਾਇਨਾਤ ਵਣ ਰੱਖਿਅਕ ਅਮਰਜੀਤ ਕੌਰ ਵਾਸੀ ਬਾਘਾ ਪੁਰਾਣਾ ਨੂੰ 10, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਮੁਲਾਜ਼ਮ ਖਿਲਾਫ਼ ਇਹ ਮਾਮਲਾ ਮੋਗਾ ਜ਼ਿਲੇ ਦੇ ਪਿੰਡ ਮੰਗੇਵਾਲਾ ਦੇ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਮੁਲਾਜ਼ਮ ਨੇ ਉਸ ਅਤੇ ਉਸ ਦੇ ਗੁਆਂਢੀ ਵਿਰੁੱਧ ਜੰਗਲਾਤ ਦੀ ਜ਼ਮੀਨ ਵਿੱਚ ਪਾਣੀ ਦੀਆਂ ਪਾਈਪਾਂ ਵਿਛਾਉਣ ਲਈ ਭਾਰੀ ਜ਼ੁਰਮਾਨਾ ਨਾ ਲਗਾਉਣ ਬਦਲੇ ਦੋਨਾਂ ਕੋਲੋਂ 15-15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸੌਦਾ 10-10 ਹਜ਼ਾਰ ਰੁਪਏ ਵਿੱਚ ਤੈਅ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਜਾਲ ਵਿਛਾ ਕੇ ਦੋਸ਼ੀ ਮਹਿਲਾ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਉਕਤ ਕਰਮਚਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਮਹਿਲਾ ਨੂੰ ਭਲਕੇ ਫਿਰੋਜ਼ਪੁਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ