Thursday, April 25, 2024

Crime-Justice

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ

December 15, 2022 07:39 PM

ਚੰਡੀਗੜ੍ਹ, : ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਭੁਲੱਥ, ਜ਼ਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਲਖਵਿੰਦਰ ਸਿੰਘ (899/ਕਪੂਰਥਲਾ) ਨੂੰ 5, 000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਵਤਾਰ ਸਿੰਘ ਵਾਸੀ ਪਿੰਡ ਆਕਾਲਾ, ਭੁਲੱਥ ਨੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸਦੇ ਲੜਕੇ ਬਾਰੇ ਪੁਲਿਸ ਸਟੇਸ਼ਨ ਵਿਖੇ ਦਰਜ ਸ਼ਿਕਾਇਤ 'ਤੇ ਕਾਰਵਾਈ ਕਰਨ ਬਦਲੇ 5, 000 ਰੁਪਏ ਰਿਸ਼ਵਤ ਦੀ ਲਈ ਹੈ। ਉਹ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਰਿਸ਼ਵਤ ਵਜੋਂ ਹੋਰ ਪੈਸੇ ਮੰਗ ਰਿਹਾ ਸੀ ਅਤੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਹੋਈ ਗੱਲਬਾਤ ਵੀ ਰਿਕਾਰਡ ਕਰ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਅਤੇ ਲੈਣ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਕਤ ਪੁਲਿਸ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਏ.ਐਸ.ਆਈ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ