Friday, November 06, 2026
ਤਾਜਾ ਖਬਰਾਂ
• ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ • ਬਾਗ਼ੀ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ • ਦਲਿਤ ਕਾਂਗਰਸੀ ਆਗੂ 'ਤੇ ਕਥਿਤ ਹਮਲੇ ਦੇ ਦੋਸ਼ ਵਿੱਚ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ ਵਿਰੁੱਧ ਮਾਮਲਾ ਦਰਜ • ਹਰਦੀਪ ਸਿੰਘ ਪੁਰੀ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ • ਪੰਜਾਬ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ • ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ 6ਵੀਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਮ ਕੀਤਾ, ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 5-2 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ

Crime-Justice

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

PUNJAB NEWS EXPRESS | November 06, 2026 10:16 PM

ਚੰਡੀਗੜ੍ਹ, :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪਨਗ੍ਰੇਨ ਦੇ ਮੈਨੇਜਰ ਮਨਪ੍ਰੀਤ ਸਿੰਘ ਅਤੇ ਬਰਨਾਲਾ ਮੰਡੀ ਦੀ ਇੰਸਪੈਕਟਰ/ਇੰਚਾਰਜ ਦਵਿੰਦਰ ਕੌਰ ਨੂੰ 50, 000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਲੱਖੀ ਕਲੋਨੀ, ਬਰਨਾਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਮਨਪ੍ਰੀਤ ਸਿੰਘ, ਮੈਨੇਜਰ ਪਨਗ੍ਰੇਨ ਅਤੇ ਦਵਿੰਦਰ ਕੌਰ, ਇੰਸਪੈਕਟਰ/ਇੰਚਾਰਜ ਬਰਨਾਲਾ ਮੰਡੀ ਨੇ ਉਸ ਦੇ ਚੌਲ ਸ਼ੈੱਲਰ ਦੀ ਸਮਰੱਥਾ ਅਨੁਸਾਰ ਝੋਨੇ ਦੀ ਅਲਾਟਮੈਂਟ ਵਧਾਉਣ ਬਦਲੇ 50, 000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਗਿਆ ਸੀ।

ਰਿਸ਼ਵਤ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਸ਼ਿਕਾਇਤਕਰਤਾ ਤੋਂ 50, 000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਪੁਲਿਸ ਦੀ ਤੁਰੰਤ ਕਾਰਵਾਈ: ਸਾਈਬਰ ਧੋਖਾਧੜੀ ਦੇ ਪੀੜਤ ਨੂੰ ₹2.15 ਲੱਖ ਦੀ ਰਕਮ ਵਾਪਸ ਕਰਵਾਈ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ