Saturday, April 27, 2024

Crime-Justice

ਵਿਜੀਲੈਂਸ ਬਿਊਰੋ ਵੱਲੋਂ ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ

PUNJAB NEWS EXPRESS5 | June 08, 2023 05:46 PM

• 15, 000 ਰੁਪਏ ਮਾਸਿਕ ਵਿੱਚੋਂ ਪਹਿਲੀ ਕਿਸ਼ਤ ਵਜੋਂ 8, 000 ਰੁਪਏ ਪਹਿਲਾਂ ਲੈ ਚੁੱਕਾ ਸੀ ਇੰਸਪੈਕਟਰ
ਚੰਡੀਗੜ੍ਹ, : 
ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ, ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4, 000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ (ਜੋ ਮੂਲ ਰੂਪ ਵਿੱਚ ਪਿੰਡ ਹਿੰਦਬਾਠੀ, ਜ਼ਿਲ੍ਹਾ ਦਮੋ, ਮੱਧ ਪ੍ਰਦੇਸ਼ ਦਾ ਨਿਵਾਸੀ ਹੈ) ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਹ ਬੱਸ ਸਟੈਂਡ ਲੁਧਿਆਣਾ ਨੇੜੇ ਕੂੜੇ ਦੇ ਢੇਰ ਵਿੱਚੋਂ ਕੱਚ ਦੀਆਂ ਬੋਤਲਾਂ, ਪਲਾਸਟਿਕ ਅਤੇ ਲੋਹੇ ਦਾ ਸਾਮਾਨ ਇਕੱਠਾ ਕਰਦਾ ਸੀ ਅਤੇ ਉਕਤ ਸੈਨੇਟਰੀ ਇੰਸਪੈਕਟਰ ਉਸ ਤੋਂ ਇਹ ਫਾਲਤੂ ਸਾਮਾਨ ਇਕੱਠਾ ਕਰਨ ਬਦਲੇ 15, 000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਦਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 8, 000 ਰੁਪਏ ਲੈ ਚੁੱਕਾ ਹੈ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 4, 000 ਰੁਪਏ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਇਸ ਸੈਨੇਟਰੀ ਇੰਸਪੈਕਟਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ